ਸਪੋਰਟਸ ਡੈਸਕ- ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ 'ਚ ਦੱਖਣੀ ਅਫਰੀਕਾ ਨੇ ਰੋਮਾਂਚਕ ਅੰਦਾਜ਼ 'ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ।

ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜਾਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕਾ ਨੇ ਕੁਇੰਟਨ ਡੀਕੌਕ (65) ਤੇ ਡੇਵਿਡ ਮਿਲਰ (43) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 6 ਵਿਕਟਾਂ ਗੁਆ ਕੇ 163 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ ਸੀ।

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਟੀਮ ਨੇ 61 ਦੌੜਾਂ ਦੇ ਸਕੋਰ 'ਤੇ 4 ਵਿਕਟਾਂ ਗੁਆ ਲਈਆਂ ਸਨ। ਇਸ ਤੋਂ ਬਾਅਦ ਹੈਰੀ ਬਰੁੱਕ ਤੇ ਲਿਆਮ ਲਿਵਿੰਗਸਟੋਨ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਤੇ ਟੀਮ ਨੂੰ ਮੁਸ਼ਕਲ ਸਥਿਤੀ 'ਚੋਂ ਬਾਹਰ ਕੱਢਿਆ।

ਲਿਵਿੰਗਸਟੋਨ 17 ਗੇਂਦਾਂ 'ਚ 3 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 33 ਦੌੜਾਂ ਬਣਾ ਕੇ ਆਊਟ ਹੋ ਗਿਆ। ਹੈਰੀ ਬਰੁੱਕ ਨੇ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਤੇ 37 ਗੇਂਦਾਂ 'ਚ 7 ਚੌਕਿਆਂ ਦੀ ਮਦਦ ਨਾਲ 53 ਦੌੜਾਂ ਬਣਾ ਕੇ ਆਊਟ ਹੋ ਗਿਆ। ਇਹ ਦੋਵੇਂ ਟੀਮ ਨੂੰ ਜਿੱਤ ਦੀ ਦਹਿਲੀਜ਼ 'ਤੇ ਪਹੁੰਚਾ ਕੇ ਆਊਟ ਹੋ ਗਏ।

ਇਸ ਤੋਂ ਬਾਅਦ ਸੈਮ ਕਰਨ ਨੇ ਕੋਸ਼ਿਸ਼ ਕੀਤੀ, ਪਰ ਅਫਰੀਕੀ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਤੇ ਟੀਮ ਦੀ ਮੈਚ 'ਚ ਵਾਪਸੀ ਕਰਵਾਈ। ਆਖ਼ਰੀ ਓਵਰਾਂ 'ਚ ਉਨ੍ਹਾਂ ਨੇ ਇੰਗਲੈਂਡ ਦੇ ਬੱਲੇਬਾਜ਼ਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਾ ਦਿੱਤਾ ਤੇ ਹਾਰਿਆ ਹੋਇਆ ਮੈਚ ਟੀਮ ਦੀ ਝੋਲੀ 'ਚ ਪਾ ਦਿੱਤਾ। ਇੰਗਲੈਂਡ ਦੇ ਬੱਲੇਬਾਜ਼ 164 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 6 ਵਿਕਟਾਂ ਗੁਆ ਕੇ 156 ਦੌੜਾਂ ਹੀ ਬਣਾ ਸਕੀ। ਇਸ ਜਿੱਤ ਨਾਲ ਦੱਖਣੀ ਅਫਰੀਕਾ ਦੀ ਟੀਮ ਨੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ICC T20 CWC : ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ ਚੰਗੀ ਸ਼ੁਰੂਆਤ ਦੇ ਬਾਵਜੂਦ 163 ਦੌੜਾਂ 'ਤੇ ਰੋਕਿਆ
NEXT STORY