ਨਵੀਂ ਦਿੱਲੀ— ਆਈ. ਐੱਸ. ਐੱਸ. ਐੱਫ. ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੀ 10 ਮੀਟਰ ਏਅਰ ਪਿਸਟਲ ਪ੍ਰਤੀਯੋਗਿਤਾ ਦੀ ਮਿਕਸਡ ਟੀਮ ਪ੍ਰਤੀਯੋਗਿਤਾ ਵਿਚ ਸੋਨ ਤਮਗਾ ਹਾਸਲ ਕਰਨ ਵਾਲੀ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਉਮੀਦ ਜਤਾਈ ਹੈ ਕਿ ਜੇਕਰ ਵਿਸ਼ਵ ਕੱਪ ਵਰਗਾ ਪ੍ਰਦਰਸ਼ਨ ਰਿਹਾ ਤਾਂ ਅਗਲੇ ਸਾਲ ਹੋਣ ਵਾਲੀਆਂ ਓਲੰਪਿਕ ਖੇਡਾਂ 'ਚ ਨਤੀਜੇ ਉਮੀਦਾਂ ਅਨੁਸਾਰ ਹੋਣਗੇ।

ਮਨੂ ਤੇ ਸੌਰਭ ਚੌਧਰੀ ਨੇ ਹਾਲ ਹੀ ਵਿਚ ਬ੍ਰਾਜ਼ੀਲ 'ਚ ਖਤਮ ਹੋਏ ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ ਦੀ 10 ਮੀਟਰ ਏਅਰ ਪਿਸਟਲ ਪ੍ਰਤੀਯੋਗਿਤਾ ਦੀ ਮਿਕਸਡ ਟੀਮ ਪ੍ਰਤੀਯੋਗਿਤਾ ਵਿਚ ਸੋਨ ਤਮਗਾ ਹਾਸਲ ਕੀਤਾ ਸੀ। ਮਨੂ ਤੇ ਸੌਰਭ ਨੇ ਇਸ ਸਾਲ ਚਾਰੇ ਵਿਸ਼ਵ ਕੱਪ ਟੂਰਨਾਮੈਂਟਾਂ ਵਿਚ ਇਸ ਪ੍ਰਤੀਯੋਗਿਤਾ ਦਾ ਸੋਨ ਤਮਗਾ ਜਿੱਤਿਆ ਹੈ।
ਪ੍ਰਦੀਪ ਨਰਵਾਲ ਨੇ 1000 ਰੇਡ ਅੰਕ ਪੂਰੇ ਕਰ ਕੇ ਰਚਿਆ ਇਤਿਹਾਸ
NEXT STORY