ਸਪੋਰਟਸ ਡੈਸਕ- ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਪਹਿਲਾ ਮੈਚ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈ. ਐਸ. ਬਿੰਦਰਾ ਸਟੇਡੀਅਮ ਮੋਹਾਲੀ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਅਫਗਾਨਿਸਤਾਨ ਦੀ ਪਾਰੀ ਦਾ ਆਗਾਜ਼ ਇਬਰਾਹਿਮ ਜ਼ਾਦਰਾਨ ਅਤੇ ਰਹਿਮਾਨੁੱਲਾ ਗੁਰਬਾਜ਼ ਨੇ ਕੀਤਾ। ਅਫ਼ਗਾਨਿਸਤਾਨ ਦੀ ਸ਼ੁਰੂਆਤ ਚੰਗੀ ਰਹੀ ਤੇ ਦੋਵਾਂ ਨੇ ਪਹਿਲੀ ਵਿਕਟ ਲਈ ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ। ਗੁਰਬਾਜ਼ ਨੂੰ 23 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਨੇ ਸਟੰਪ ਆਊਟ ਕਰਵਾਇਆ। ਇਸ ਤੋਂ ਬਾਅਦ ਅਗਲੇ ਹੀ ਓਵਰ 'ਚ ਜ਼ਾਦਰਾਨ ਵੀ 25 ਦੌੜਾਂ ਬਣਾ ਕੇ ਸ਼ਿਵਮ ਦੁਬੇ ਦਾ ਸ਼ਿਕਾਰ ਬਣਿਆ।
ਇਸ ਤੋਂ ਬਾਅਦ ਖੇਡਣ ਆਏ ਰਹਿਮਤ ਸ਼ਾਹ ਵੀ 3 ਦੌੜਾਂ ਬਣਾ ਕੇ ਅਕਸ਼ਰ ਪਟੇਲ ਦੀ ਗੇਂਦ 'ਤੇ ਬੋਲਡ ਹੋ ਗਏ। ਮੁਹੰਮਦ ਨਬੀ ਨੇ ਚੰਗੀ ਪਾਰੀ ਖੇਡੀ ਤੇ 27 ਗੇਂਦਾਂ 'ਚ 2 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 42 ਦੌੜਾਂ ਦੀ ਤੇਜ਼ ਪਾਰੀ ਖੇਡੀ।ਨਬੀ ਨੂੰ ਮੁਕੇਸ਼ ਕੁਮਾਰ ਨੇ ਰਿੰਕੂ ਸਿੰਘ ਦੇ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਅਫ਼ਗਾਨੀ ਬੱਲੇਬਾਜ਼ਾਂ ਨੇ ਆਖ਼ਰੀ ਓਵਰਾਂ 'ਚ ਕੁਝ ਚੰਗੇ ਸ਼ਾਟ ਖੇਡੇ ਅਤੇ ਟੀਮ ਦਾ ਸਕੋਰ 5 ਵਿਕਟਾਂ ਦੇ ਨੁਕਸਾਨ 'ਤੇ 158 ਤੱਕ ਪਹੁੰਚਾਇਆ।
ਇਸ ਤਰ੍ਹਾਂ ਭਾਰਤ ਨੂੰ ਜਿੱਤਣ ਲਈ 20 ਓਵਰਾਂ 'ਚ 159 ਦੌੜਾਂ ਬਣਾਉਣੀਆਂ ਪੈਣਗੀਆਂ।
ਇਹ ਵੀ ਪੜ੍ਹੋ : IND vs AFG T20 Series : ਰੋਹਿਤ ਸ਼ਰਮਾ ਤੋੜ ਸਕਦੇ ਹਨ ਮਹਿੰਦਰ ਸਿੰਘ ਧੋਨੀ ਦਾ ਇਹ ਵੱਡਾ ਰਿਕਾਰਡ
ਪਲੇਇੰਗ 11
ਅਫਗਾਨਿਸਤਾਨ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਾਦਰਾਨ (ਕਪਤਾਨ), ਰਹਿਮਤ ਸ਼ਾਹ, ਅਜ਼ਮਤੁੱਲਾ ਉਮਰਜ਼ਈ, ਮੁਹੰਮਦ ਨਬੀ, ਨਜੀਬੁੱਲਾ ਜ਼ਾਦਰਾਨ, ਕਰੀਮ ਜਨਤ, ਗੁਲਬਦੀਨ ਨਾਇਬ, ਫਜ਼ਲਹਕ ਫਾਰੂਕੀ, ਨਵੀਨ-ਉਲ-ਹੱਕ, ਮੁਜੀਬ ਉਰ ਰਹਿਮਾਨ
ਭਾਰਤ : ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਤਿਲਕ ਵਰਮਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਭਾਰਤੀ ਉਪਮਹਾਂਦੀਪ 'ਚ ਸੋਨੀ 'ਤੇ ਜਾਰੀ ਰਹੇਗਾ UFC ਦਾ ਵਿਸ਼ੇਸ਼ ਪ੍ਰਸਾਰਣ
NEXT STORY