ਸਪੋਰਟਸ ਡੈਸਕ : ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਟੀਮ ਇੰਡੀਆ ਕਲੀਨ ਸਵੀਪ ਕਰਨ ਦਾ ਟੀਚਾ ਰੱਖਦੀ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ 44.2 ਓਵਰਾਂ 'ਚ ਆਲ ਆਊਟ ਹੋ ਕੇ 218 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 219 ਦੌੜਾਂ ਦਾ ਟੀਚਾ ਦਿੱਤਾ। ਅਫਗਾਨਿਸਤਾਨ ਲਈ ਕਪਤਾਨ ਹਸ਼ਮਤੁੱਲ੍ਹਾ ਸ਼ਾਹਿਦੀ ਨੇ 102 ਦੌੜਾਂ, ਅਜ਼ਮਤੁੱਲ੍ਹਾ ਓਮਰਜ਼ਈ ਨੇ 50 ਦੌੜਾਂ ਤੇ ਮੁਹੰਮਦ ਨਬੀ ਨੇ 21 ਦੌੜਾਂ ਬਣਾਈਆਂ। ਭਾਰਤ ਲਈ ਗੁਰਨੂਰ ਬਰਾੜ ਨੇ 1, ਪ੍ਰਸਿੱਧ ਕ੍ਰਿਸ਼ਣਾ ਨੇ 5, ਪ੍ਰਿੰਸ ਯਾਦਵ ਨੇ 1 ਤੇ ਹਰਸ਼ ਦੂਬੇ ਨੇ 1 ਵਿਕਟਾਂ ਲਈਆਂ।
ਪਲੇਇੰਗ ਇਲੈਵਨ
ਭਾਰਤ : ਯਸ਼ਸਵੀ ਜਾਇਸਵਾਲ, ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ, ਹਰਸ਼ ਦੂਬੇ, ਗੁਰਨੂਰ ਬਰਾੜ, ਪ੍ਰਸੀਦ ਕ੍ਰਿਸ਼ਨਾ, ਪ੍ਰਿੰਸ ਯਾਦਵ।
ਅਫਗਾਨਿਸਤਾਨ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਾਦਰਾਨ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਾਹਿਦੀ (ਕਪਤਾਨ), ਦਰਵੇਸ਼ ਰਸੂਲੀ, ਮੁਹੰਮਦ ਨਬੀ, ਅਜ਼ਮਤੁੱਲਾ ਉਮਰਜ਼ਈ, ਰਾਸ਼ਿਦ ਖਾਨ, ਏ.ਐਮ. ਗਜ਼ਨਫਰ, ਜ਼ਿਆ-ਉਰ-ਰਹਿਮਾਨ ਸ਼ਰੀਫੀ, ਫਰੀਦ ਅਹਿਮਦ ਮਲਿਕ।
ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਸਟਾਰ ਕ੍ਰਿਕਟਰ ਇੰਗਲੈਂਡ ਦੌਰੇ ਤੋਂ ਹੋਇਆ ਬਾਹਰ
NEXT STORY