ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੁਕਾਬਲਾ ਅੱਜ ਕੇਰਲ ਦੇ ਤਿਰੁਵਨੰਤਪੁਰਮ ਵਿਖੇ ਗ੍ਰੀਨਫੀਲਡ ਅੰਤਰਰਾਸ਼ਟਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 235 ਦੌੜਾਂ ਬਣਾਈਆਂ ਤੇ ਆਸਟ੍ਰੇਲੀਆ ਨੂੰ ਜਿੱਤ ਲਈ 236 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਯਸ਼ਸਵੀ ਜਾਇਸਵਾਲ ਅਰਧ ਸੈਂਕੜਾ ਜੜ ਕੇ ਨਾਥਨ ਐਲਿਸ ਵਲੋਂ ਆਊਟ ਹੋ ਗਿਆ। ਯਸ਼ਸਵੀ ਨੇ 25 ਗੇਂਦਾਂ 'ਚ 53 ਦੌੜਾਂ ਦੀ ਪਾਰੀ ਦੇ ਦੌਰਾਨ 9 ਚੌਕੇ ਤੇ 3 ਛੱਕੇ ਲਾਏ। ਭਾਰਤ ਦੀ ਦੂਜੀ ਵਿਕਟ ਈਸ਼ਾਨ ਕਿਸ਼ਨ ਦੇ ਆਊਟ ਹੋਣ ਨਾਲ ਡਿੱਗੀ। ਈਸ਼ਾਨ 3 ਚੌਕੇ ਤੇ 4 ਛੱਕਿਆਂ ਦੀ ਮਦਦ 52 ਦੌੜਾਂ ਬਣਾ ਸਟੋਈਨਿਸ ਵਲੋਂ ਆਊਟ ਹੋਏ।
ਇਹ ਵੀ ਪੜ੍ਹੋ : ਉੱਭਰਦਾ ਹੋਇਆ ਪੰਜਾਬੀ ਗੱਭਰੂ ਉਦੈ ਪ੍ਰਤਾਪ ਕਰੇਗਾ ਅੰਡਰ-19 ਏਸ਼ੀਆ ਕੱਪ 'ਚ ਭਾਰਤ ਦੀ ਕਪਤਾਨੀ
ਸੂਰਯਕੁਮਾਰ ਯਾਦਵ 19 ਦੌੜਾਂ ਬਣਾ ਨਾਥਨ ਏਲਿਸ ਵਲੋਂ ਆਊਟ ਹੋਏ। ਰੁਤੂਰਾਜ ਗਾਇਕਵਾੜ 3 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 58 ਦੌੜਾਂ ਬਣਾ ਨਾਥਨ ਐਲਿਸ ਵਲੋਂ ਆਊਟ ਹੋਏ। ਰਿੰਕੂ ਸਿੰਘ ਨੇ 31 ਦੌੜਾਂ ਤੇ ਤਿਲਕ ਵਰਮਾ ਨੇ 7 ਦੌੜਾਂ ਬਣਾਈਆਂ ਆਸਟ੍ਰੇਲੀਆ ਵਲੋਂ ਮਾਰਕਸ ਸਟੋਈਨਿਸ ਨੇ 1 ਤੇ ਨਾਥਨ ਐਲਿਸ ਨੇ 3 ਵਿਕਟਾਂ ਲਈਆਂ।
ਭਾਰਤੀ ਟੀਮ ਜਿੱਥੇ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ, ਉੱਥੇ ਹੀ ਆਸਟ੍ਰੇਲੀਆ ਦੀਆਂ ਨਜ਼ਰਾਂ ਮੈਚ ਜਿੱਤ ਕੇ ਲੜੀ 'ਚ ਬਰਾਬਰੀ ਕਰਨ 'ਤੇ ਹੋਣਗੀਆਂ। ਇਸ ਲੜੀ ਦਾ ਪਹਿਲਾ ਮੈਚ ਬੇਹੱਦ ਰੋਮਾਂਚਕ ਅੰਦਾਜ਼ 'ਚ ਭਾਰਤ ਨੇ 2 ਵਿਕਟਾਂ ਨਾਲ ਜਿੱਤਿਆ ਸੀ। ਲੜੀ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਜੋਸ਼ ਇੰਗਲਿਸ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 20 ਓਵਰਾਂ 'ਚ 3 ਵਿਕਟਾਂ ਗੁਆ ਕੇ 208 ਦੌੜਾਂ ਬਣਾਈਆਂ ਸਨ। ਇਸ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਇਸ਼ਾਨ ਕਿਸ਼ਨ ਤੇ ਸੂਰਿਆਕੁਮਾਰ ਯਾਦਵ ਦੀ ਤੂਫ਼ਾਨੀ ਬੱਲੇਬਾਜ਼ੀ ਦੇ ਦਮ 'ਤੇ ਆਸਟ੍ਰੇਲੀਆ ਨੂੰ ਆਖ਼ਰੀ ਓਵਰ ਤੱਕ ਚੱਲੇ ਇਸ ਮੁਕਾਬਲੇ 'ਚ 2 ਵਿਕਟਾਂ ਨਾਲ ਹਰਾ ਦਿੱਤਾ ਤੇ ਲੜੀ 'ਚ 1-0 ਦੀ ਲੀਡ ਲੈ ਲਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਭਰਦਾ ਹੋਇਆ ਪੰਜਾਬੀ ਗੱਭਰੂ ਉਦੈ ਪ੍ਰਤਾਪ ਕਰੇਗਾ ਅੰਡਰ-19 ਏਸ਼ੀਆ ਕੱਪ 'ਚ ਭਾਰਤ ਦੀ ਕਪਤਾਨੀ
NEXT STORY