ਸਪੋਰਟਸ ਡੈਸਕ- ਮੈਲਬੋਰਨ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਕਸਿੰਗ ਡੇ ਟੈਸਟ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਇਹ ਚੌਥਾ ਟੈਸਟ ਹੈ। ਤੀਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਖੇਡ ਖਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ ਨੌਂ ਵਿਕਟਾਂ ਗੁਆ ਕੇ 358 ਦੌੜਾਂ ਬਣਾ ਲਈਆਂ ਸਨ। ਆਸਟਰੇਲੀਆ ਨੇ ਆਪਣੀ ਪਹਿਲੀ ਪਾਰੀ ਵਿੱਚ 474 ਦੌੜਾਂ ਬਣਾਈਆਂ ਸਨ। ਇਸ ਲਿਹਾਜ਼ ਨਾਲ ਭਾਰਤ ਅਜੇ 116 ਦੌੜਾਂ ਪਿੱਛੇ ਹੈ। ਨਿਤੀਸ਼ ਰੈੱਡੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਉਹ ਫਿਲਹਾਲ 105 ਦੌੜਾਂ ਬਣਾ ਕੇ ਅਜੇਤੂ ਹੈ। ਹੁਣ ਤੱਕ ਉਹ 176 ਗੇਂਦਾਂ ਦੀ ਆਪਣੀ ਪਾਰੀ ਵਿੱਚ 10 ਚੌਕੇ ਅਤੇ ਇੱਕ ਛੱਕਾ ਲਗਾ ਚੁੱਕੇ ਹਨ। ਮੁਹੰਮਦ ਸਿਰਾਜ ਵੀ ਦੋ ਦੌੜਾਂ ਬਣਾ ਕੇ ਨਾਬਾਦ ਹੈ।
ਨਿਤੀਸ਼ ਨੇ ਨੌਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ ਵਾਸ਼ਿੰਗਟਨ ਸੁੰਦਰ ਨਾਲ ਅੱਠਵੇਂ ਵਿਕਟ ਲਈ 127 ਦੌੜਾਂ ਦੀ ਸਾਂਝੇਦਾਰੀ ਕੀਤੀ। ਸੁੰਦਰ ਅਤੇ ਨਿਤੀਸ਼ ਦੋਵਾਂ ਨੇ 150-150 ਗੇਂਦਾਂ ਖੇਡੀਆਂ। ਟੈਸਟ ਕ੍ਰਿਕਟ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਟੀਮ ਦੇ ਅੱਠਵੇਂ ਅਤੇ ਨੌਵੇਂ ਨੰਬਰ ਦੇ ਬੱਲੇਬਾਜ਼ਾਂ ਨੇ 150 ਤੋਂ ਵੱਧ ਗੇਂਦਾਂ ਖੇਡੀਆਂ ਹੋਣ। ਦੋਵਾਂ ਨੇ ਸਾਂਝੇ ਤੌਰ 'ਤੇ 285 ਗੇਂਦਾਂ ਖੇਡੀਆਂ ਭਾਵ ਲਗਭਗ 48 ਓਵਰਾਂ ਦੀ ਬੱਲੇਬਾਜ਼ੀ ਕੀਤੀ। ਸੁੰਦਰ 162 ਗੇਂਦਾਂ 'ਚ ਇਕ ਚੌਕੇ ਦੀ ਮਦਦ ਨਾਲ 50 ਦੌੜਾਂ ਬਣਾ ਕੇ ਆਊਟ ਹੋ ਗਏ।
ਇਸ ਤੋਂ ਪਹਿਲਾਂ ਯਸ਼ਸਵੀ ਜਾਇਸਵਾਲ 82 ਦੌੜਾਂ ਬਣਾ ਕੇ, ਰੋਹਿਤ ਸ਼ਰਮਾ ਤਿੰਨ ਦੌੜਾਂ ਬਣਾ ਕੇ, ਕੇਐੱਲ ਰਾਹੁਲ 24 ਦੌੜਾਂ ਬਣਾ ਕੇ, ਵਿਰਾਟ ਕੋਹਲੀ 36 ਦੌੜਾਂ ਬਣਾ ਕੇ, ਰਿਸ਼ਭ ਪੰਤ 28 ਦੌੜਾਂ ਬਣਾ ਕੇ ਅਤੇ ਰਵਿੰਦਰ ਜਡੇਜਾ 17 ਦੌੜਾਂ ਬਣਾ ਕੇ ਆਊਟ ਹੋਏ। ਜਸਪ੍ਰੀਤ ਬੁਮਰਾਹ ਅਤੇ ਆਕਾਸ਼ ਦੀਪ ਖਾਤਾ ਵੀ ਨਹੀਂ ਖੋਲ੍ਹ ਸਕੇ। ਭਾਰਤ ਨੇ ਸ਼ਨੀਵਾਰ ਨੂੰ ਪੰਜ ਵਿਕਟਾਂ 'ਤੇ 164 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਅਤੇ 194 ਦੌੜਾਂ ਜੋੜੀਆਂ। ਇਸ ਦੌਰਾਨ ਭਾਰਤ ਨੇ ਚਾਰ ਹੋਰ ਵਿਕਟਾਂ ਗੁਆ ਦਿੱਤੀਆਂ। ਪੰਤ, ਜਡੇਜਾ, ਬੁਮਰਾਹ ਅਤੇ ਸੁੰਦਰ ਸ਼ਨੀਵਾਰ ਨੂੰ ਆਊਟ ਹੋਏ।
ਪਲੇਇੰਗ 11
ਆਸਟ੍ਰੇਲੀਆ: ਉਸਮਾਨ ਖਵਾਜਾ, ਸੈਮ ਕੋਨਸਟੈਨਸ, ਮਾਰਨਸ ਲੈਬੁਸ਼ਗਨ, ਸਟੀਵਨ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਐਲੇਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।
ਭਾਰਤ : ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਆਕਾਸ਼ ਦੀਪ।
IND vs AUS 'ਚ ਵੀ 'Pushpa Rule', ਨਹੀਂ ਝੁਕੇਗੀ Team INDIA
NEXT STORY