ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਟੀ-20 ਸੀਰੀਜ਼ ਦਾ ਆਖ਼ਰੀ ਅਤੇ ਪੰਜਵਾਂ ਮੁਕਾਬਲਾ ਅੱਜ ਬ੍ਰਿਸਬੇਨ ਦੇ ਗਾਬਾ ਸਟੇਡੀਅਮ ਵਿੱਚ ਮੀਂਹ ਕਾਰਨ ਰੱਦ ਹੋ ਗਿਆ ਹੈ। ਆਸਟ੍ਰੇਲੀਆ ਤੋਂ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਭਾਰਤੀ ਟੀਮ ਨੇ 4.5 ਓਵਰਾਂ 'ਚ ਬਿਨਾ ਕੋਈ ਵਿਕਟ ਗੁਆਏ 52 ਦੌੜਾਂ ਬਣਾ ਲਈਆਂ ਸਨ। ਸ਼ੁਭਮਨ ਗਿੱਲ 29 ਜਦਕਿ ਅਭਿਸ਼ੇਕ ਸ਼ਰਮਾ 23 ਦੌੜਾਂ ਬਣਾ ਖੇਡ ਰਹੇ ਸਨ। ਇਸੇ ਦੌਰਾਨ ਮੀਂਹ ਪੈਣ ਨਾਲ ਲੱਗਾ। ਲਗਾਤਾਰ ਮੀਂਹ ਪੈਣ ਕਾਰਨ ਖੇਡ ਮੁੜ ਸ਼ੁਰੂ ਨਾ ਹੋ ਸਕੀ। ਸਿੱਟੇ ਵਜੋਂ ਮੈਚ ਰੱਦ ਕਰਨਾ ਪਿਆ।
ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਇਹ ਟੀ20 ਸੀਰੀਜ਼ 2-1 ਨਾਲ ਜਿੱਤ ਲਈ ਹੈ। ਸੀਰੀਜ਼ ਦੇ ਦੋ ਮੈਚਾਂ 'ਚ ਭਾਰਤ ਨੇ ਜਿੱਤ ਹਾਸਲ ਕੀਤੀ ਹੈ ਜਦਕਿ ਇਕ ਮੈਚ ਆਸਟ੍ਰੇਲੀਆ ਨੇ ਜਿੱਤਿਆ ਹੈ। ਦੋ ਮੈਚ ਮੀਂਹ ਕਾਰਨ ਰੱਦ ਹੋਏ ਹਨ।
ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20 ਸਭ ਤੋਂ ਤੇਜ਼ 1000 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ
NEXT STORY