ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਮੈਚਾਂ ਦੀ ਲੜੀ ਦਾ ਪਹਿਲਾ ਮੁਕਾਬਲਾ ਅੱਜ ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਸਥਿਤ ਆਪਟਸ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ ਦੌਰਾਨ ਮੀਂਹ ਕਾਰਨ ਕਈ ਵਾਰ ਮੈਚ ਰੋਕਣਾ ਪਿਆ। ਇਸ ਕਾਰਨ ਫੈਸਲਾ ਕੀਤਾ ਗਿਆ ਹੈ ਕਿ ਮੈਚ 26-26 ਓਵਰਾਂ ਦਾ ਹੋਵੇਗਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 26 ਓਵਰਾਂ 'ਚ 9 ਵਿਕਟਾਂ ਗੁਆ ਕੇ 136 ਦੌੜਾਂ ਬਣਾਈਆਂ ਤੇ ਆਸਟ੍ਰੇਲੀਆ ਨੂੰ ਜਿੱਤ ਲਈ 137 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ 8 ਦੌੜਾਂ ਬਣਾ ਅਰਸ਼ਦੀਪ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਆਸਟ੍ਰੇਲੀਆ ਦੀ ਦੂਜੀ ਵਿਕਟ ਮੈਥਿਊ ਸ਼ਾਰਟ ਦੇ ਆਊਟ ਹੋਣ ਨਾਲ ਡਿੱਗੀ। ਸ਼ਾਰਟ ਵੀ 8 ਦੌੜਾਂ ਬਣਾ ਅਕਸ਼ਰ ਵਲੋਂ ਆਊਟ ਹੋਇਆ। ਆਸਟ੍ਰੇਲੀਆ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਜੋਸ਼ ਫਿਲਿਪਸ 37 ਦੌੜਾਂ ਬਣਾ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋਇਆ। ਮਿਸ਼ੇਲ ਮਾਰਸ਼ ਨੇ 46 ਦੌੜਾਂ ਤੇ ਮੈਟ ਰੇਨਸ਼ਾਅ ਨੇ 21 ਦੌੜਾਂ ਬਣਾਈਆਂ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 1, ਅਕਸ਼ਰ ਪਟੇਲ ਨੇ 1 ਤੇ ਵਾਸ਼ਿੰਗਟਨ ਸੁੰਦਰ ਨੇ 1 ਵਿਕਟਾਂ ਲਈਆਂ
ਡਕਵਰਥ ਨੂੰ ਹਰਾ ਕੇ ਅਲਮਾਟੀ ਓਪਨ ਦੇ ਫਾਈਨਲ ਵਿੱਚ ਪਹੁੰਚੇ ਮੇਦਵੇਦੇਵ
NEXT STORY