ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਪੰਜ ਟੈਸਟ ਮੈਚਾਂ ਦੀ ਬਾਰਡਰ ਗਾਵਸਕਰ ਟਰਾਫੀ ਦੇ ਤੀਜੇ ਮੈਚ ਦੇ ਦੂਜੇ ਦਿਨ ਦੀ ਖੇਡ ਅੱਜ ਬ੍ਰਿਸਬੇਨ ਦੇ ਗਾਬਾ ਕ੍ਰਿਕਟ ਸਟੇਡੀਅਮ ਵਿਖੇ ਖੇਡੀ ਗਈ। ਦਿਨ ਦੀ ਖੇਡ ਖਤਮ ਹੋਣ ਸਮੇਂ ਤਕ ਆਸਟ੍ਰੇਲੀਆ ਮਜ਼ਬੂਤ ਸਥਿਤੀ 'ਚ ਪਹੁੰਚ ਗਿਆ ਸੀ। ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ ਖੇਡਦੇ ਹੋਏ ਟ੍ਰੈਵਿਸ ਹੈੱਡ ਦੀਆਂ 152 ਦੌੜਾਂ ਤੇ ਸਟੀਵ ਸਮਿਥ ਦੀਆਂ 101 ਦੌੜਾਂ ਦੀ ਬਦੌਲਤ 7 ਵਿਕਟਾਂ ਗੁਆ ਕੇ 405 ਦੌੜਾਂ ਬਣਾ ਲਈਆਂ ਸਨ। ਇਸ ਦੌਰਾਨ ਭਾਰਤ ਵਲੋਂ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਕੱਲ੍ਹ ਮੈਚ ਦੇ ਪਹਿਲੇ ਦਿਨ ਮੀਂਹ ਕਾਰਨ 13.2 ਓਵਰਾਂ ਦੀ ਖੇਡ ਹੀ ਖੇਡੀ ਜਾ ਸਕੀ ਸੀ ਤੇ ਇਸ ਦੌਰਾਨ ਆਸਟ੍ਰੇਲੀਆ ਨੇ 28 ਦੌੜਾਂ ਬਣਾਈਆਂ ਸਨ।
ਦੋਵੇਂ ਦੇਸ਼ਾਂ ਦੀ ਪਲੇਇੰਗ 11
ਭਾਰਤ: ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਰੋਹਿਤ ਸ਼ਰਮਾ (ਕਪਤਾਨ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈਡੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਆਕਾਸ਼ ਦੀਪ।
ਆਸਟ੍ਰੇਲੀਆ: ਉਸਮਾਨ ਖਵਾਜਾ, ਨਾਥਨ ਮੈਕਸਵੀਨੀ, ਮਾਰਨਸ ਲੈਬੁਸ਼ਗਨ, ਸਟੀਵਨ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਐਲੇਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਨਾਥਨ ਲਿਓਨ, ਜੋਸ਼ ਹੇਜ਼ਲਵੁੱਡ।
ਨੀਰਜ ਚੋਪੜਾ ਦੀ ਟੀ-ਸ਼ਰਟ ਨੂੰ ਵਿਸ਼ਵ ਐਥਲੈਟਿਕਸ ਦੇ ਵਿਰਾਸਤ ਮਿਊਜ਼ੀਅਮ ’ਚ ਕੀਤਾ ਗਿਆ ਸ਼ਾਮਲ
NEXT STORY