ਸਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਸੀਰੀਜ਼ ਦਾ ਚੌਥਾ ਟੀ-20 ਮੈਚ ਸ਼ੁੱਕਰਵਾਰ 1 ਦਸੰਬਰ ਨੂੰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਰਾਏਪੁਰ 'ਚ ਅਜੇ ਤੱਕ ਇਕ ਵੀ ਟੀ-20 ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਗਿਆ ਹੈ। ਇੱਥੇ ਪਹਿਲੀ ਵਾਰ 1 ਦਸੰਬਰ ਨੂੰ ਟੀ-20 ਮੈਚ ਖੇਡਿਆ ਜਾਵੇਗਾ।
ਭਾਰਤ ਪੰਜ ਮੈਚਾਂ ਦੀ ਟੀ-20 ਸੀਰੀਜ਼ 'ਚ 2-1 ਨਾਲ ਅੱਗੇ ਹੈ। ਭਾਰਤ ਨੂੰ ਤੀਜੇ ਟੀ-20 ਮੈਚ ਵਿੱਚ ਆਸਟਰੇਲੀਆ ਨੇ ਪੰਜ ਵਿਕਟਾਂ ਨਾਲ ਹਰਾਇਆ ਸੀ। ਭਾਰਤ ਵਾਪਸੀ ਕਰਕੇ ਸੀਰੀਜ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗਾ। ਭਾਰਤੀ ਟੀਮ ਲਈ ਖੁਸ਼ਖਬਰੀ ਹੈ ਕਿ ਸ਼੍ਰੇਅਸ ਅਈਅਰ ਦੀ ਟੀਮ 'ਚ ਵਾਪਸੀ ਹੋ ਰਹੀ ਹੈ। ਉਹ ਰਾਏਪੁਰ ਟੀ-20 ਮੈਚ 'ਚ ਟੀਮ ਨਾਲ ਉਪ ਕਪਤਾਨ ਦੇ ਰੂਪ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ 'ਚ ਪਹਿਲੀ ਵਾਰ ਖੇਡਣਗੀਆਂ 20 ਟੀਮਾਂ, ਯੁਗਾਂਡਾ ਨੇ ਕੁਆਲੀਫਾਈ ਕਰ ਕੇ ਰਚਿਆ ਇਤਿਹਾਸ
ਤੀਜੇ ਟੀ-20 ਮੈਚ 'ਚ ਭਾਰਤੀ ਟੀਮ ਦੀ ਗੇਂਦਬਾਜ਼ੀ ਦਾ ਕਮਜ਼ੋਰ ਪੱਖ ਸਾਹਮਣੇ ਆਇਆ। ਪ੍ਰਸਿੱਧ ਕ੍ਰਿਸ਼ਨਾ ਕਾਫੀ ਮਹਿੰਗਾ ਸਾਬਤ ਹੋਇਆ ਸੀ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਦੀਪਕ ਚਾਹਰ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਤਿਲਕ ਵਰਮਾ ਦੀ ਜਗ੍ਹਾ ਸ਼੍ਰੇਅਸ ਅਈਅਰ ਟੀਮ 'ਚ ਸ਼ਾਮਲ ਹੋ ਸਕਦੇ ਹਨ।
ਇਸ ਦੇ ਨਾਲ ਹੀ ਜੇਕਰ ਆਸਟ੍ਰੇਲੀਆ ਦੀ ਗੱਲ ਕਰੀਏ ਤਾਂ ਟੀਮ 'ਚ ਕਾਫੀ ਬਦਲਾਅ ਹੋ ਸਕਦੇ ਹਨ ਕਿਉਂਕਿ ਟੀਮ ਦੇ ਸੀਨੀਅਰ ਖਿਡਾਰੀ ਸਟੀਵ ਸਮਿਥ, ਐਡਮ ਜ਼ੈਂਪਾ, ਗਲੇਨ ਮੈਕਸਵੈੱਲ ਆਸਟ੍ਰੇਲੀਆ ਵਾਪਸ ਪਰਤ ਚੁੱਕੇ ਹਨ। ਉਨ੍ਹਾਂ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਜੋਸ਼ ਫਿਲਿਪ ਅਤੇ ਬੇਨ ਮੈਕਡਰਮੋਟ ਦੇ ਨਾਲ-ਨਾਲ ਤੇਜ਼ ਗੇਂਦਬਾਜ਼ ਬੇਨ ਡਵਾਰਸ਼ੁਇਸ ਅਤੇ ਸਪਿਨਰ ਕ੍ਰਿਸ ਗ੍ਰੀਨ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਾਕੀ ਦੇ ਮਹਿਲਾ ਜੂਨੀਅਰ ਵਿਸ਼ਵ ਕੱਪ ਦੇ ਮੈਚ ਵਿੱਚ ਭਾਰਤ ਨੇ ਕੈਨੇਡਾ ਨੂੰ 12-0 ਨਾਲ ਦਿੱਤੀ ਕਰਾਰੀ ਮਾਤ
ਸੰਭਾਵਿਤ ਟੀਮਾਂ :
ਭਾਰਤ : ਯਸ਼ਸਵੀ ਜਾਇਸਵਾਲ, ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਦੀਪਕ ਚਾਹਰ।
ਆਸਟ੍ਰੇਲੀਆ : ਟ੍ਰੈਵਿਸ ਹੈੱਡ, ਮੈਥਿਊ ਸ਼ਾਰਟ, ਬੇਨ ਮੈਕਡਰਮੋਟ, ਜੋਸ਼ ਫਿਲਿਪ, ਟਿਮ ਡੇਵਿਡ, ਐਰੋਨ ਹਾਰਡੀ, ਮੈਥਿਊ ਵੇਡ, ਨਾਥਨ ਐਲਿਸ, ਤਨਵੀਰ ਸੰਘਾ, ਕੇਨ ਰਿਚਰਡਸਨ/ਬੇਨ ਡਵਾਰਸ਼ੁਇਸ, ਜੇਸਨ ਬੇਹਰੇਂਡੌਫ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਜਮਲ ਹੁਸੈਨ ਸ਼ਾਂਟੋ ਦੇ ਸੈਂਕੜੇ ਨਾਲ ਨਿਊਜ਼ੀਲੈਂਡ ਖਿਲਾਫ ਬੰਗਲਾਦੇਸ਼ ਨੂੰ 205 ਦੌੜਾਂ ਦੀ ਬੜ੍ਹਤ
NEXT STORY