ਚਿਟਗਾਂਵ (ਬੰਗਲਾਦੇਸ਼) : ਭਾਰਤ ਤੇ ਬੰਗਲਾਦੇਸ ਦਰਮਿਆਨ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਖ਼ਤਮ ਹੋ ਚੁੱਕੀ ਹੈ। ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਸਮੇਂ ਤਕ ਭਾਰਤ ਨੇ ਪੁਜਾਰਾ ਦੀਆਂ ਸ਼ਾਨਦਾਰ 90 ਦੌੜਾਂ ਤੇ ਸ਼੍ਰੇਅਸ ਅਈਅਰ ਦੀਆਂ 80 ਦੌੜਾਂ ਦੀ ਬਦੌਲਤ 6 ਵਿਕਟਾਂ ਦੇ ਨੁਕਸਾਨ 'ਤੇ 278 ਦੌੜਾਂ ਬਣਾ ਲਈਆਂ ਸਨ। ਭਾਰਤ ਨੇ ਇਸ ਮੈਚ ਵਿੱਚ ਪਹਿਲਾ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ ਕਿਉਂਕਿ ਕਪਤਾਨ ਕੇਐਲ ਰਾਹੁਲ (22), ਸ਼ੁਭਮਨ ਗਿੱਲ (20) ਅਤੇ ਵਿਰਾਟ ਕੋਹਲੀ (1) ਸਸਤੇ ਵਿੱਚ ਆਊਟ ਹੋ ਗਏ।
ਰਿਸ਼ਭ ਪੰਤ 46 ਦੌੜਾਂ ਦੀ ਤੇਜ਼-ਤਰਾਰ ਪਾਰੀ ਖੇਡ ਆਊਟ ਹੋਏ। ਉਸ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 2 ਛੱਕੇ ਲਗਾਏ। ਇਸ ਤੋਂ ਭਾਰਤ ਦੀ ਪੰਜਵੀਂ ਵਿਕਟ ਚੇਤੇਸ਼ਵਰ ਪੁਜਾਰਾ ਦੇ ਤੌਰ 'ਤੇ ਡਿੱਗੀ। ਪੁਜਾਰਾ 11 ਚੌਕਿਆਂ ਦੀ ਮਦਦ ਨਾਲ 90 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਆਊਟ ਹੋਏ। ਖ਼ਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 5 ਵਿਕਟਾਂ ਦੇ ਨੁਕਸਾਨ 'ਤੇ 263 ਦੌੜਾਂ ਬਣਾ ਲਈਆਂ ਹਨ। ਬੰਗਲਾਦੇਸ਼ ਵਲੋਂ ਖਾਲਿਦ ਅਹਿਮਦ ਨੇ 1, ਤਾਜੁਲ ਇਸਲਾਮ ਨੇ 2 ਤੇ ਮੇਹਿਦੀ ਹਸਨ ਨੇ 2 ਵਿਕਟਾਂ ਲਈਆਂ।
ਇਹ ਵੀ ਪੜ੍ਹੋ : FIFA WC 2022 : ਫਾਈਨਲ 'ਚ ਪਹੁੰਚਿਆ ਅਰਜਨਟੀਨਾ, ਕ੍ਰੋਏਸ਼ੀਆ ਨੂੰ 3-0 ਨਾਲ ਦਿੱਤੀ ਮਾਤ
ਦੋਵੇਂ ਟੀਮਾਂ ਦੀਆਂ ਪਲੇਇੰਗ ਇਲੈਵਨ :
ਬੰਗਲਾਦੇਸ਼ : ਜ਼ਾਕਿਰ ਹਸਨ, ਨਜਮੁਲ ਹੁਸੈਨ ਸ਼ਾਂਤੋ, ਲਿਟਨ ਦਾਸ, ਸ਼ਾਕਿਬ ਅਲ ਹਸਨ (ਕਪਤਾਨ), ਮੁਸ਼ਫਿਕੁਰ ਰਹੀਮ, ਯਾਸਿਰ ਅਲੀ, ਨੂਰੁਲ ਹਸਨ (ਵਿਕਟਕੀਪਰ), ਮੇਹਦੀ ਹਸਨ ਮਿਰਾਜ, ਤੈਜੁਲ ਇਸਲਾਮ, ਖਾਲਿਦ ਅਹਿਮਦ, ਇਬਾਦਤ ਹੁਸੈਨ
ਭਾਰਤ : ਸ਼ੁਭਮਨ ਗਿੱਲ, ਕੇਐਲ ਰਾਹੁਲ (ਕਪਤਾਨ), ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਉਮੇਸ਼ ਯਾਦਵ, ਮੁਹੰਮਦ ਸਿਰਾਜ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
5ਵੀਂ ਕਲਾਸ ਦੇ ਵਿਦਿਆਰਥੀ ਨੇ ਮਾਡਿਊਲ ਚੈਂਪੀਅਨਸ਼ਿਪ 'ਚ ਹਾਸਲ ਕੀਤਾ ਪਹਿਲਾ ਸਥਾਨ
NEXT STORY