ਹੈਦਰਾਬਾਦ : ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਤੀਜਾ ਅਤੇ ਆਖਰੀ ਟੀ20 ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ 40 ਗੇਂਦਾਂ ਵਿਚ ਸੈਂਕੜਾ ਜੜਿਆ, ਜਦਕਿ ਸੂਰਿਆਕੁਮਾਰ ਯਾਦਵ ਨੇ 75 ਦੌੜਾਂ ਬਣਾਈਆਂ।
ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅੱਜ ਮੌਕੇ ਦਾ ਫਾਇਦਾ ਨਹੀਂ ਉਠਾ ਸਕੇ। ਤੀਜੇ ਓਵਰ ਵਿਚ ਹੀ ਉਹ ਸਿਰਫ਼ 4 ਦੌੜਾਂ ਬਣਾ ਕੇ ਤਨਜ਼ੀਮ ਹਸਨ ਦਾ ਸ਼ਿਕਾਰ ਬਣ ਗਿਆ। ਹਾਲਾਂਕਿ ਇਸ ਤੋਂ ਬਾਅਦ ਸੰਜੂ ਸੈਮਸਨ ਨੇ ਕਪਤਾਨ ਸੂਰਿਆਕੁਮਾਰ ਯਾਦਵ ਦੇ ਨਾਲ ਮਿਲ ਕੇ ਧਮਾਕੇਦਾਰ ਸ਼ਾਟ ਲਗਾਏ। ਇਸ ਦੌਰਾਨ ਸੰਜੂ ਪੂਰੇ ਖਿੜੇ ਹੋਏ ਨਜ਼ਰ ਆਏ। ਉਸ ਨੇ ਬੰਗਲਾਦੇਸ਼ ਦੇ ਹਰ ਗੇਂਦਬਾਜ਼ ਨੂੰ ਮੈਦਾਨ ਤੋਂ ਬਾਹਰ ਦਾ ਰਸਤਾ ਦਿਖਾਇਆ। ਉਸਨੇ 40 ਗੇਂਦਾਂ ਵਿਚ ਸੈਂਕੜਾ ਲਗਾਇਆ, ਜੋ ਕਿ ਟੀ-20 ਅੰਤਰਰਾਸ਼ਟਰੀ ਵਿਚ ਕਿਸੇ ਭਾਰਤੀ ਬੱਲੇਬਾਜ਼ ਦਾ ਦੂਜਾ ਸਭ ਤੋਂ ਤੇਜ਼ ਸੈਂਕੜਾ ਸੀ। ਸੈਮਸਨ ਨੇ ਮੁਸਤਫਾਜ਼ੁਰ ਦੀ ਗੇਂਦ 'ਤੇ ਆਊਟ ਹੋਣ ਤੋਂ ਪਹਿਲਾਂ 46 ਗੇਂਦਾਂ 'ਚ 11 ਚੌਕਿਆਂ ਅਤੇ 9 ਛੱਕਿਆਂ ਦੀ ਮਦਦ ਨਾਲ 111 ਦੌੜਾਂ ਬਣਾਈਆਂ। ਸੈਮਸਨ ਦੀ ਬਦੌਲਤ ਹੀ ਭਾਰਤ ਨੇ ਸਿਰਫ਼ 14 ਓਵਰਾਂ ਵਿਚ 200 ਦੌੜਾਂ ਦਾ ਅੰਕੜਾ ਛੂਹ ਲਿਆ, ਜੋ ਕਿ ਇਕ ਰਿਕਾਰਡ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਨਿਤੀਸ਼ ਰੈੱਡੀ, ਹਾਰਦਿਕ ਪੰਡਯਾ, ਰਿਆਨ ਪਰਾਗ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਮਯੰਕ ਯਾਦਵ।
ਬੰਗਲਾਦੇਸ਼ : ਪਰਵੇਜ਼ ਹੁਸੈਨ ਇਮੋਨ, ਲਿਟਨ ਦਾਸ (ਵਿਕਟਕੀਪਰ), ਨਜ਼ਮੁਲ ਹੁਸੈਨ ਸ਼ਾਂਤੋ (ਕਪਤਾਨ), ਤੰਜ਼ੀਦ ਹਸਨ, ਤੌਹੀਦ ਹਿਰਦੋਏ, ਮਹਿਮੂਦੁੱਲਾ, ਮੇਹਦੀ ਹਸਨ ਮਿਰਾਜ, ਤਸਕੀਨ ਅਹਿਮਦ, ਰਿਸ਼ਾਦ ਹੁਸੈਨ, ਮੁਸਤਫਿਜ਼ੁਰ ਰਹਿਮਾਨ, ਤਨਜ਼ੀਮ ਹਸਨ ਸਾਕਿਬ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Women T20 WC 2024 : ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ
NEXT STORY