ਸਪੋਰਟਸ ਡੈਸਕ- ਭਾਰਤ ਨੇ ਸੁਪਰ-8 ਦੇ ਆਪਣੇ ਦੂਜੇ ਮੁਕਾਬਲੇ 'ਚ ਬੰਗਲਾਦੇਸ਼ ਨੂੰ ਇਕਤਰਫਾ ਅੰਦਾਜ਼ 'ਚ 50 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 20 ਓਵਰਾਂ 'ਚ 197 ਦੌੜਾਂ ਦਾ ਟੀਚਾ ਦਿੱਤਾ ਸੀ।
ਹਾਰਦਿਕ ਪੰਡਯਾ ਦੇ ਅਰਧ ਸੈਂਕੜੇ ਤੋਂ ਬਾਅਦ ਰਿਸਟ ਸਪਿਨਰ ਕੁਲਦੀਪ ਯਾਦਵ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਸੁਪਰ-8 ਪੜਾਅ ਦੇ ਮੈਚ ਵਿੱਚ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾ ਦਿੱਤਾ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 196 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ ਅੱਠ ਵਿਕਟਾਂ 'ਤੇ 146 ਦੌੜਾਂ ਹੀ ਬਣਾ ਸਕੀ। ਭਾਰਤ ਦੀ ਜੇਤੂ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੀ ਅਤੇ ਟੀਮ ਨੇ ਟੂਰਨਾਮੈਂਟ ਵਿੱਚ ਆਪਣਾ ਲਗਾਤਾਰ ਪੰਜਵਾਂ ਮੈਚ ਜਿੱਤ ਲਿਆ। ਭਾਰਤੀ ਟੀਮ ਨੇ ਸੁਪਰ-8 ਗੇੜ ਵਿੱਚ ਲਗਾਤਾਰ ਦੋ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚਣ ਦਾ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ। ਭਾਰਤੀ ਟੀਮ ਹੁਣ 24 ਜੂਨ ਨੂੰ ਆਪਣੇ ਸੁਪਰ-8 ਦੇ ਆਖਰੀ ਮੈਚ ਵਿੱਚ ਆਸਟਰੇਲੀਆ ਨਾਲ ਭਿੜੇਗੀ।
ਭਾਰਤੀ ਟੀਮ ਲਗਾਤਾਰ ਦੋ ਮੈਚ ਜਿੱਤ ਕੇ ਚਾਰ ਅੰਕਾਂ ਨਾਲ ਗਰੁੱਪ ਇਕ ਵਿਚ ਸਿਖਰ 'ਤੇ ਆ ਗਈ ਹੈ ਅਤੇ ਸੈਮੀਫਾਈਨਲ ਲਈ ਲਗਭਗ ਕੁਆਲੀਫਾਈ ਕਰ ਚੁੱਕੀ ਹੈ। ਦੱਸ ਦੇਈਏ ਕਿ ਦੋਵਾਂ ਗਰੁੱਪਾਂ ਦੀਆਂ ਚੋਟੀ ਦੀਆਂ ਦੋ ਟੀਮਾਂ ਆਖਰੀ ਚਾਰ ਲਈ ਕੁਆਲੀਫਾਈ ਕਰਨਗੀਆਂ।
ਸਿਰਫ਼ ਰਸਮੀ ਮੁਕਾਬਲਾ ਨਹੀਂ, ਅਸੀਂ ਇਸ ਤੋਂ ਸਿੱਖਣ ਦੀ ਕੋਸ਼ਿਸ਼ ਕਰਾਂਗੇ : ਦੀਪਤੀ
NEXT STORY