ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਤੇ ਆਖਰੀ ਵਨਡੇ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਲੇਇੰਗ ਇਲੈਵਨ 'ਚ ਬਦਲਾਅ ਦੀ ਗੱਲ ਕਰੀਏ ਤਾਂ ਰਵਿੰਦਰ ਜਡੇਜਾ ਤੇ ਮੁਹੰਮਦ ਸ਼ੰਮੀ ਨੂੰ ਆਰਾਮ ਦਿੱਤਾ ਗਿਆ ਹੈ ਜਦਕਿ ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ ਤੇ ਅਰਸ਼ਦੀਪ ਨੂੰ ਸ਼ਾਮਲ ਕੀਤਾ ਗਿਆ ਹੈ। ਰੋਹਿਤ ਸ਼ਰਮਾ 1 ਦੌੜ ਬਣਾ ਆਊਟ ਹੋਏ। ਖਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 1 ਵਿਕਟ ਗੁਆ ਕੇ 52 ਦੌੜਾਂ ਬਣਾ ਲਈਆਂ ਸਨ। ਕ੍ਰੀਜ਼ 'ਤੇ ਸ਼ੁਭਮਨ ਗਿੱਲ ਤੇ ਵਿਰਾਟ ਕੋਹਲੀ ਮੌਜੂਦ ਸਨ। ਭਾਰਤ ਪਹਿਲਾਂ ਹੀ 2-0 ਦੀ ਬੜ੍ਹਤ ਨਾਲ ਲੜੀ ਜਿੱਤ ਚੁੱਕਾ ਹੈ ਅਤੇ ਹੁਣ ਉਹ ਲੜੀ ਵਿੱਚ ਇੰਗਲੈਂਡ ਨੂੰ ਵ੍ਹਾਈਟਵਾਸ਼ ਕਰਨ ਦੀ ਕੋਸ਼ਿਸ਼ ਕਰੇਗਾ।
ਇਹ ਵੀ ਪੜ੍ਹੋ : ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਧਾਕੜ ਵਿਕਟਕੀਪਰ ਬੱਲੇਬਾਜ਼ ਨੇ ਲਿਆ ਸੰਨਿਆਸ, ਜੜ ਚੁੱਕੈ 31 ਸੈਂਕੜੇ
ਦੋਵੇਂ ਦੇਸ਼ਾਂ ਦੀ ਪਲੇਇੰਗ 11:
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ
ਇੰਗਲੈਂਡ : ਫਿਲਿਪ ਸਾਲਟ (ਵਿਕਟਕੀਪਰ), ਬੇਨ ਡਕੇਟ, ਜੋ ਰੂਟ, ਹੈਰੀ ਬਰੂਕ, ਜੋਸ ਬਟਲਰ (ਕਪਤਾਨ), ਟੌਮ ਬੈਂਟਨ, ਲਿਆਮ ਲਿਵਿੰਗਸਟੋਨ, ਗੁਸ ਐਟਕਿੰਸਨ, ਆਦਿਲ ਰਾਸ਼ਿਦ, ਮਾਰਕ ਵੁੱਡ, ਸਾਕਿਬ ਮਹਿਮੂਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Dinner ਦਾ ਆਫ਼ਰ ਨਾ ਕਬੂਲਿਆ ਤਾਂ Cricket ਟੂਰਨਾਮੈਂਟ ਤੋਂ ਬਾਹਰ ਹੋਈ Anchor
NEXT STORY