ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਹੈਦਰਾਬਾਦ ਵਿਖੇ ਸਮਾਪਤ ਹੋ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ 64.3 ਓਵਰਾਂ 'ਚ 246 ਦੌੜਾਂ 'ਤੇ ਆਲ ਆਊਟ ਹੋ ਗਈ। ਇੰਗਲੈਂਡ ਲਈ ਬੇਨ ਸਟੋਕਸ ਨੇ 70 ਦੌੜਾਂ, ਜੌਨੀ ਬੇਅਰਸਟੋ ਨੇ 37 ਦੌੜਾਂ, ਬੇਨ ਡਕੇਟ ਨੇ 35 ਦੌੜਾਂ, ਜੋ ਰੂਟ ਨੇ 29 ਦੌੜਾਂ, ਟੌਮ ਹਾਰਟਲੇ ਨੇ 23 ਦੌੜਾਂ, ਜ਼ੈਕ ਕ੍ਰਾਲੀ ਨੇ 20 ਦੌੜਾਂ, ਮਾਰਕ ਵੁੱਡ ਨੇ 11 ਦੌੜਾਂ ਤੇ ਓਲੀ ਪੋਪ ਨੇ 1 ਦੌੜਾਂ ਬਣਾਈਆਂ। ਭਾਰਤ ਲਈ ਰਵਿੰਦਰ ਜਡੇਜਾ ਨੇ 3, ਰਵੀਚੰਦਰਨ ਅਸ਼ਵਿਨ ਨੇ 3, ਜਸਪ੍ਰੀਤ ਬੁਮਰਾਹ ਨੇ 2 ਤੇ ਅਕਸ਼ਰ ਪਟੇਲ ਨੇ 2 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਰਿਕਾਰਡ 6 ਵਾਰ ਵਿਸ਼ਵ ਚੈਂਪੀਅਨ ਰਹਿ ਚੁੱਕੀ ਐੱਮ.ਸੀ. ਮੈਰੀਕਾਮ ਨੇ ਬਾਕਸਿੰਗ 'ਚੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਇਸ ਦੇ ਜਵਾਬ 'ਚ ਭਾਰਤ ਨੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਤਕ 1 ਵਿਕਟ ਗੁਆ ਕੇ 119 ਦੌੜਾਂ ਬਣਾ ਲਈਆਂ ਸਨ। ਇੰਗਲੈਂਡ ਕੋਲ ਅਜੇ ਵੀ 127 ਦੌੜਾਂ ਦੀ ਬੜ੍ਹਤ ਸੀ। ਦਿਨ ਦੀ ਖੇਡ ਖਤਮ ਹੋਣ ਸਮੇਂ ਤਕ ਯਸ਼ਸਵੀ ਜਾਇਸਵਾਲ 76 ਦੌੜਾਂ ਤੇ ਸ਼ੁਭਮਨ ਗਿੱਲ 14 ਦੌੜਾਂ ਬਣਾ ਖੇਡ ਰਹੇ ਸਨ। ਭਾਰਤ ਦੀ ਇਕੋ-ਇਕ ਵਿਕਟ ਰੋਹਿਤ ਸ਼ਰਮਾ ਦੇ ਤੌਰ 'ਤੇ ਡਿੱਗੀ। ਰੋਹਿਤ 24 ਦੌੜਾਂ ਬਣਾ ਆਊਟ ਹੋਏ।ਪਲੇਇੰਗ 11
ਭਾਰਤ - ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਕੇ. ਐਲ. ਰਾਹੁਲ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਸ੍ਰੀਕਰ ਭਰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ
ਇੰਗਲੈਂਡ - ਜ਼ੈਕ ਕ੍ਰਾਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ ਕਪਤਾਨ), ਬੇਨ ਫੋਕਸ (ਵਿਕਟਕੀਪਰ), ਰੇਹਾਨ ਅਹਿਮਦ, ਟੌਮ ਹਾਰਟਲੀ, ਮਾਰਕ ਵੁੱਡ, ਜੈਕ ਲੀਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਲਕਾਰਾਜ਼ ਨੂੰ ਬਾਹਰ ਕਰ ਕੇ ਆਸਟ੍ਰੇਲੀਅਨ ਓਪਨ ਦੇ ਸੈਮੀਫਾਈਨਲ ’ਚ ਪਹੁੰਚਿਆ ਜ਼ਵੇਰੇਵ
NEXT STORY