ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਤੀਜੇ ਮੈਚ ਦੇ ਤੀਜੇ ਦਿਨ ਦੀ ਖੇਡ ਅੱਜ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ 'ਚ ਖੇਡੀ ਗਈ। ਸਟੰਪਸ ਹੋਣ ਤਕ ਭਾਰਤ ਨੇ 2 ਵਿਕਟਾਂ ਗੁਆ ਕੇ 196 ਦੌੜਾਂ ਬਣਾ ਲਈਆਂ ਸਨ। ਭਾਰਤ ਕੁਲ 322 ਦੌੜਾਂ ਦੀ ਬੜ੍ਹਤ ਸੀ। ਇਸ ਤੋਂ ਪਹਿਲਾਂ ਮੈਚ ਦੇ ਤੀਜੇ ਦਿਨ ਯਸ਼ਸਵੀ ਜਾਇਸਵਾਲ 104 ਦੌੜਾਂ ਬਣਾ ਰਿਟਾਇਰਡ ਹਰਟ ਹੋਏ। ਦਿਨ ਦੀ ਖੇਡ ਖਤਮ ਹੋਣ ਦੌਰਾਨ ਸ਼ੁਭਮਨ ਗਿੱਲ 65 ਦੌੜਾਂ ਤੇ ਕੁਲਦੀਪ ਯਾਦਵ 3 ਦੌੜਾਂ ਬਣਾ ਖੇਡ ਰਹੇ ਸਨ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ 19 ਦੌੜਾਂ ਤੇ ਰਜਤ ਪਾਟੀਦਾਰ 0 ਦੇ ਨਿੱਜੀ ਸਕੋਰ 'ਤੇ ਆਊਟ ਹੋਏ ਸਨ।
ਇਹ ਵੀ ਪੜ੍ਹੋ : ਯੁਵਰਾਜ ਸਿੰਘ ਦੇ ਘਰ ਹੋਈ ਚੋਰੀ, ਨੌਕਰ-ਨੌਕਰਾਣੀ ਕੀਮਤੀ ਸਾਮਾਨ ਤੇ ਨਕਦੀ ਲੈ ਕੇ ਹੋਏ ਫਰਾਰ
ਇਸ ਤੋਂ ਪਹਿਲਾਂ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ 'ਚ ਡਕੇਟ ਦੀਆਂ 153 ਦੌੜਾਂ ਦੀ ਪਾਰੀ ਦੀ ਬਦੌਲਤ ਕੇ 319 ਦੌੜਾਂ ਬਣਾਈਆਂ। ਭਾਰਤ ਕੋਲ ਅਜੇ ਵੀ 126 ਦੌੜਾਂ ਦੀ ਬੜ੍ਹਤ ਹੈ। ਭਾਰਤ ਵਲੋਂ ਬੁਮਰਾਹ ਨੇ 1, ਸਿਰਾਜ ਨੇ 4, ਕੁਲਦੀਪ ਯਾਦਵ ਨੇ 2 ਤੇ ਰਵਿੰਦਰ ਜਡੇਜਾ ਨੇ 2 ਵਿਕਟਾਂ ਲਈਆਂ। ਇਸ ਤੋਂ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ ਰੋਹਿਤ ਸ਼ਰਮਾ ਦੀਆਂ 131 ਦੌੜਾਂ, ਰਵਿੰਦਰ ਜਡੇਜਾ ਦੀਆਂ 112 ਦੌੜਾਂ ਤੇ ਸਰਫਰਾਜ਼ ਖਾਨ ਦੀਆਂ 62 ਦੌੜਾਂ ਦੀ ਬਦੌਲਤ 445 ਦੌੜਾਂ ਬਣਾਈਆਂ ਸਨ।
ਇਹ ਵੀ ਪੜ੍ਹੋ : ਸਰਫਰਾਜ਼ ਦੇ ਪਿਤਾ 'ਤੇ ਆਨੰਦ ਮਹਿੰਦਰਾ ਨੇ ਲੁਟਾਇਆ ਪਿਆਰ, ਤੋਹਫ਼ੇ 'ਚ ਦੇਣਾ ਚਾਹੁੰਦੇ ਹਨ ਥਾਰ
ਦੋਵਾਂ ਟੀਮਾਂ ਦੇ ਸੰਭਾਵਿਤ XI
ਭਾਰਤ: ਯਸ਼ਸਵੀ ਜਾਇਸਵਾਲ, ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਇੰਗਲੈਂਡ: ਜੈਕ ਕ੍ਰਾਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਬੇਨ ਫੋਕਸ (ਵਿਕਟਕੀਪਰ), ਰੇਹਾਨ ਅਹਿਮਦ, ਟਾਮ ਹਾਰਟਲੀ, ਮਾਰਕ ਵੁੱਡ, ਜੇਮਸ ਐਂਡਰਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸ਼ਵਿਨ 500 ਵਿਕਟਾਂ ਲੈਣ ਵਾਲਾ ਦੂਜਾ ਭਾਰਤੀ ਬਣਿਆ
NEXT STORY