ਸਪੋਰਟਸ ਡੈਸਕ- ਟੀਮ ਇੰਡੀਆ ਇਸ ਸਮੇਂ ਇੰਗਲੈਂਡ ਦੇ ਦੌਰੇ 'ਤੇ ਹੈ, ਜਿੱਥੇ ਦੋਵਾਂ ਟੀਮਾਂ ਵਿਚਕਾਰ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦਾ ਚੌਥਾ ਟੈਸਟ ਮੈਚ ਮੈਨਚੈਸਟਰ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਚੌਥੇ ਟੈਸਟ ਵਿੱਚ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਇਸ ਦੌਰਾਨ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਰਿਸ਼ਭ ਪੰਤ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਸਮੇਂ ਕ੍ਰਿਸ ਵੋਕਸ ਦੀ ਗੇਂਦ 'ਤੇ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਮੈਦਾਨ ਤੋਂ ਬਾਹਰ ਚਲੇ ਗਏ ਸਨ।
ਹੁਣ ਖ਼ਬਰ ਆ ਰਹੀ ਹੈ ਕਿ ਪੰਤ ਦੀ ਸੱਟ ਗੰਭੀਰ ਹੈ ਤੇ ਉਸ ਨੂੰ ਡਾਕਟਰਾਂ ਨੇ ਉਸ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਪੰਤ ਹੁਣ ਇੰਗਲੈਂਡ ਖ਼ਿਲਾਫ਼ ਮੈਨਚੈਸਟਰ ਟੈਸਟ ਸਮੇਤ ਪੂਰੀ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਪੰਤ ਦੇ ਜ਼ਖ਼ਮੀ ਹੋਣ ਤੋਂ ਬਾਅਦ ਧਰੁਵ ਜੁਰੇਲ ਇਸ ਮੈਚ ਵਿਚ ਵਿਕਟਕੀਪਿੰਗ ਕਰਨਗੇ। ਜ਼ਿਕਰਯੋਗ ਹੈ ਕਿ ਪੰਜ ਮੈਚਾਂ ਦੀ ਟੈਸਟ ਸੀਰੀਜ਼ 'ਚ ਇੰਗਲੈਂਡ 2-1 ਨਾਲ ਅੱਗੇ ਹੈ ਤੇ ਉਸ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਉਹ ਸੀਰੀਜ਼ ਦਾ ਇਹ ਚੌਥਾ ਮੈਚ ਜਿੱਤ ਕੇ ਆਪਣੇ ਅਜੇਤੂ ਬੜ੍ਹਤ ਵਧਾਏ ਜਦਕਿ ਟੀਮ ਇੰਡੀਆ ਦਾ ਟੀਚਾ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ਬਰਾਬਰ ਕਰਨਾ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਯੂਰੋ ਟੂਰਨਾਮੈਂਟ : ਸੈਮੀਫਾਈਨਲ ਵਿਚ ਇਟਲੀ ਨੂੰ ਹਰਾ ਕੇ ਇੰਗਲੈਂਡ ਫਾਈਨਲ 'ਚ ਪੁੱਜਾ
NEXT STORY