ਸਪੋਰਟਸ ਡੈਸਕ- ਰਾਜਕੋਟ 'ਚ ਇੰਗਲੈਂਡ ਖਿਲਾਫ ਖੇਡੇ ਗਏ ਤੀਜੇ ਟੈਸਟ 'ਚ ਭਾਰਤ ਨੇ 434 ਦੌੜਾਂ ਨਾਲ ਜਿੱਤ ਦਰਜ ਕਰਕੇ ਸੀਰੀਜ਼ 'ਚ 1-2 ਦੀ ਬੜ੍ਹਤ ਬਣਾ ਲਈ ਹੈ। ਸਰਫਰਾਜ਼ ਖਾਨ (68) ਦੇ ਅਰਧ ਸੈਂਕੜੇ ਅਤੇ ਯਸ਼ਸਵੀ ਜੈਸਵਾਲ (214) ਦੇ ਦੋਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ 430 ਦੌੜਾਂ ਬਣਾ ਕੇ ਇੰਗਲੈਂਡ ਨੂੰ 557 ਦੌੜਾਂ ਦਾ ਟੀਚਾ ਦਿੱਤਾ, ਜਿਸ ਦੇ ਜਵਾਬ 'ਚ ਇੰਗਲੈਂਡ ਦਾ ਕੋਈ ਵੀ ਖਿਡਾਰੀ ਟਿਕ ਕੇ ਨਹੀਂ ਖੇਡ ਸਕਿਆ ਅਤੇ ਉਸ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਮੈਂ ਨਿੱਜੀ ਤੌਰ ’ਤੇ ਬਜਰੰਗ, ਵਿਨੇਸ਼ ਤੇ ਸਾਕਸ਼ੀ ਨੂੰ ਟ੍ਰਾਇਲਾਂ ਲਈ ਸੱਦਾ ਦੇਵਾਂਗਾ : ਸੰਜੇ ਸਿੰਘ
ਇਸ ਤੋਂ ਪਹਿਲਾਂ ਭਾਰਤ ਨੇ ਪਹਿਲੀ ਪਾਰੀ 'ਚ 445 ਦੌੜਾਂ ਬਣਾਉਣ ਤੋਂ ਬਾਅਦ ਇੰਗਲੈਂਡ ਨੂੰ 319 ਦੌੜਾਂ 'ਤੇ ਆਊਟ ਕਰਕੇ 126 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਸੀ। ਸ਼ਾਨਦਾਰ ਬੱਲੇਬਾਜ਼ੀ ਦੇ ਨਾਲ-ਨਾਲ ਭਾਰਤੀ ਸਪਿਨਰਾਂ ਨੇ ਇਸ ਜਿੱਤ 'ਚ ਸ਼ਾਨਦਾਰ ਭੂਮਿਕਾ ਨਿਭਾਉਂਦੇ ਹੋਏ ਦੂਜੀ ਪਾਰੀ 'ਚ 8 ਅਤੇ ਪਹਿਲੀ ਪਾਰੀ 'ਚ 5 ਵਿਕਟਾਂ ਝਟਕਾਈਆਂ।
ਇਹ ਵੀ ਪੜ੍ਹੋ : ਸਚਿਨ ਤੇਂਦੁਲਕਰ ਨੇ ਕਸ਼ਮੀਰ 'ਚ ਬੱਲੇ ਬਣਾਉਣ ਵਾਲੀ ਇਕਾਈ ਦਾ ਦੌਰਾ ਕੀਤਾ
ਦੋਵਾਂ ਟੀਮਾਂ ਦੇ ਸੰਭਾਵਿਤ XI
ਭਾਰਤ: ਯਸ਼ਸਵੀ ਜਾਇਸਵਾਲ, ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਇੰਗਲੈਂਡ: ਜੈਕ ਕ੍ਰਾਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਬੇਨ ਫੋਕਸ (ਵਿਕਟਕੀਪਰ), ਰੇਹਾਨ ਅਹਿਮਦ, ਟਾਮ ਹਾਰਟਲੀ, ਮਾਰਕ ਵੁੱਡ, ਜੇਮਸ ਐਂਡਰਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਲਕਾਰਾਜ਼ ਨੂੰ ਹਰਾ ਕੇ ਜੈਰੀ ਅਰਜਨਟੀਨਾ ਓਪਨ ਦੇ ਫਾਈਨਲ 'ਚ ਪਹੁੰਚਿਆ
NEXT STORY