ਵੈੱਬ ਡੈਸਕ : ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਅਭਿਸ਼ੇਕ ਸ਼ਰਮਾ ਦੀ 18 ਗੇਂਦਾਂ ਵਿੱਚ ਤੂਫਾਨੀ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ 98 ਰਨ ਬਣਾ ਲਏ ਹਨ। ਇਸ ਤੋਂ ਬਾਅਦ ਅਭਿਸ਼ੇਕ ਸ਼ਰਮਾ 52 ਦੌੜਾਂ ਬਣਾ ਕੇ ਆਊਟ ਹੋ ਗਏ।
ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਰਤ ਨੂੰ ਅਜਿਹੇ ਸਕੋਰ 'ਤੇ ਰੋਕਣ ਦੀ ਕੋਸ਼ਿਸ਼ ਕਰਨਗੇ ਜਿਸ ਨੂੰ ਹਾਸਲ ਕੀਤਾ ਜਾ ਸਕੇ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਉਹ ਪਹਿਲਾਂ ਬੱਲੇਬਾਜ਼ੀ ਕਰਕੇ ਖੁਸ਼ ਹਨ ਕਿਉਂਕਿ ਟੀਮ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਉਹ ਇਸ ਨਵੇਂ ਵਰਲਡ ਕੱਪ ਫਾਈਨਲ ਲਈ ਕਾਫੀ ਉਤਸ਼ਾਹਿਤ ਹਨ।
ਦੋਵਾਂ ਟੀਮਾਂ ਦੀ ਪਲੇਇੰਗ 11 ਇਸ ਪ੍ਰਕਾਰ ਹੈ:
ਭਾਰਤ: ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ।
ਨਿਊਜ਼ੀਲੈਂਡ: ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਰਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ (ਕਪਤਾਨ), ਮੈਟ ਹੈਨਰੀ, ਲਾਕੀ ਫਰਗੂਸਨ, ਜੈਕਬ ਡਫੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
T20 WC Final IND vs NZ :ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
NEXT STORY