ਕ੍ਰਾਈਸਟਚਰਚ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ 5 ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਦੇ ਹੇਗਲੇ ਓਵਰ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 225 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 226 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ। ਨਿਊਜ਼ੀਲੈਂਡ ਲਈ ਗਲੇਨ ਫਿਲਿਪਸ ਨੇ 82 ਦੌੜਾਂ, ਫਿਨ ਐਲਾਨ ਨੇ 45 ਦੌੜਾਂ, ਬੇਵੋਨ ਜੈਕਬ ਨੇ 31 ਦੌੜਾਂ, ਡੇਰਿਲ ਮਿਸ਼ੇਲ ਨੇ 28 ਦੌੜਾਂ, ਟਿਮ ਸਿਫਰਟ ਨੇ 24 ਦੌੜਾਂ ਤੇ ਮਾਈਕਲ ਬ੍ਰੇਸਵੈਲ ਨੇ 7 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ 1, ਮਯੰਕ ਯਾਦਵ ਨੇ 1 ਤੇ ਅਕਸ਼ਰ ਪਟੇਲ ਨੇ 1 ਵਿਕਟਾਂ ਲਈਆਂ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ 11): ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨ, ਮੈਟ ਹੈਨਰੀ, ਲੋਕੀ ਫਰਗੂਸਨ
ਭਾਰਤ (ਪਲੇਇੰਗ 11): ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮਯੰਕ ਯਾਦਵ
ਸਿੰਧੂ ਉਲਟਫੇਰ ਤੋਂ ਵਾਲ-ਵਾਲ ਬਚੀ, ਫ੍ਰੈਂਚ ਓਪਨ ਦੇ ਅਗਲੇ ਦੌਰ ’ਚ
NEXT STORY