ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੈਚ ਅੱਜ ਕ੍ਰਾਈਸਚਰਚ ਦੇ ਹੇਗਲੇ ਓਵਲ 'ਚ ਖੇਡਿਆ ਗਿਆ। ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ 'ਚ 5 ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 181 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 19.5 ਓਵਰਾਂ 'ਚ 6 ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਜਿੱਤ ਲਿਆ।। ਭਾਰਤ ਲਈ ਤਿਲਕ ਵਰਮਾ ਨੇ 51 ਦੌੜਾਂ, ਨਮਨ ਧੀਰ ਨੇ 31 ਦੌੜਾਂ, ਨਿਤੀਸ਼ ਕੁਮਾਰ ਰੈਡੀ ਨੇ 26 ਦੌੜਾਂ, ਅਭਿਸ਼ੇਕ ਸ਼ਰਮਾ ਨੇ 27 ਦੌੜਾਂ, ਸੰਜੂ ਸੈਮਸਨ ਨੇ 14 ਦੌੜਾਂ, ਵੈਭਵ ਸੂਰਿਆਵੰਸ਼ੀ ਨੇ 4 ਦੌੜਾਂ ਤੇ ਅਕਸ਼ਰ ਪਟੇਲ ਨੇ 11 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਜੈਕਬ ਡਫੀ ਨੇ 1, ਨਾਥਨ ਸਮਿਥ ਨੇ 1 ਤੇ ਮਿਸ਼ੇਲ ਸੈਂਟਨਰ ਨੇ 4 ਵਿਕਟਾਂ ਲਈਆਂ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ 11) : ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਮੈਟ ਹੈਨਰੀ, ਜੈਕਬ ਡਫੀ, ਲੋਕੀ ਫਰਗੂਸਨ
ਭਾਰਤ (ਪਲੇਇੰਗ 11): ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਯਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ
ਬਾਕਸਰ ਮੇਘਾ ਸ਼ਯੋਕੰਦ ਨੇ ਸੈਮੀਫਾਈਨਲ 'ਚ ਪਹੁੰਚ ਕੇ ਪੱਕਾ ਕੀਤਾ ਤਗਮਾ
NEXT STORY