ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਤੀਜਾ ਮੈਚ ਅੱਜ ਵੇਲਿੰਗਟਨ ਦੇ ਹੈਨਰੀ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ 'ਚ 3 ਵਿਕਟਾਂ ਗੁਆ ਕੇ 198 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 199 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਲਈ ਡੇਰਿਲ ਮਿਸ਼ੇਲ ਨੇ ਸਭ ਤੋਂ ਵੱਧ 89 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਫਿਨ ਐਲਨ 40 ਦੌੜਾਂ, ਬੇਵੋਨ ਜੈਕਬ ਨੇ 39 ਦੌੜਾਂ, ਗਲੇਨ ਫਿਲਿਪਸ ਨੇ 17 ਦੌੜਾਂ ਦੇ ਟਿਮ ਸਿਫਰਟ ਨੇ 2 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ 1, ਅਕਸ਼ਰ ਪਟੇਲ ਨੇ 1 ਤੇ ਨਿਤੀਸ਼ ਕੁਮਾਰ ਰੈੱਡੀ ਨੇ 1 ਵਿਕਟਾਂ ਲਈਆਂ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ ਇਲੈਵਨ): ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵੋਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕਾਇਲ ਜੈਮੀਸਨ, ਐਡਮ ਮਿਲਨੇ, ਜੈਕਬ ਡਫੀ, ਮੈਥਿਊ ਫਿਸ਼ਰ
ਭਾਰਤ (ਪਲੇਇੰਗ ਇਲੈਵਨ) : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ
IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
NEXT STORY