ਸਪੋਰਟਸ ਡੈਸਕ—ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਵਨ-ਡੇ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਆਕਲੈਂਡ ਦੇ ਈਡਨ ਪਾਰਕ 'ਚ ਖੇਡਿਆ ਗਿਆ। ਮੈਚ 'ਚ ਟਾਸ ਜਿੱਤ ਕੇ ਭਾਰਤ ਨੇ ਨਿਊਜ਼ੀਲੈਂਡ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ। ਨਿਊਜ਼ੀਲੈਂਡ ਨੇ ਮਾਰਟਿਨ ਗੁਪਟਿਲ ਤੇ ਰਾਸ ਟੇਲਰ ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 273 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ 10 ਵਿਕਟਾਂ ਗੁਆ ਕੇ 251 ਦੌੜਾਂ ਹੀ ਬਣਾ ਸਕੀ। ਹਾਲਾਂਕਿ ਟੀਮ ਇੰਡੀਆ ਦੀ ਸਲਾਮੀ ਜੋੜੀ ਦੀ ਅਸਫਲਤਾ ਦੇ ਬਾਵਜੂਦ ਰਵਿੰਦਰ ਜਡੇਜਾ (55 ਦੌੜਾਂ) , ਸ਼੍ਰੇਅਸ ਅਈਅਰ (52 ਦੌੜਾਂ) ਅਤੇ ਨਵਦੀਪ ਸੈਣੀ (45 ਦੌੜਾਂ) ਨੇ ਸ਼ਾਨਦਾਰ ਪਾਰੀਆਂ ਖੇਡੀਆਂ ਪਰ ਉਹ ਭਾਰਤੀ ਟੀਮ ਦੀ ਝੋਲੀ 'ਚ ਜਿੱਤ ਨਾ ਪਾ ਸਕੇ ਤੇ ਭਾਰਤੀ ਟੀਮ ਇਹ ਮੈਚ 22 ਦੌੜਾਂ ਨਾਲ ਗੁਆ ਬੈਠੀ।
ਸਭ ਤੋਂ ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਹੈਨਰੀ ਨਿਕੋਲਸ ਦੇ ਆਊਟ ਹੋਣ 'ਤੇ ਲੱਗਾ। ਨਿਕੋਲਸ ਨੂੰ ਚਾਹਲ ਨੇ ਐੱਲ. ਬੀ. ਡਬਲਿਊ. ਆਊਟ ਕੀਤਾ। ਨਿਊਜ਼ੀਲੈਂਡ ਦਾ ਦੂਜਾ ਵਿਕਟ ਟਾਮ ਬਲੰਡੈਲ ਦੇ ਤੌਰ 'ਤੇ ਡਿੱਗਾ। ਬਲੰਡੈਲ ਭਾਰਤੀ ਗੇਂਦਬਾਜ਼ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਨਵਦੀਪ ਸੈਣੀ ਨੂੰ ਕੈਚ ਦੇ ਬੈਠਾ ਤੇ ਪਵੇਲੀਅਨ ਪਰਤ ਗਿਆ। ਨਿਊਜ਼ੀਲੈਂਡ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਮਾਰਟਿਨ ਗੁਪਟਿਲ ਸ਼ਾਨਦਾਰ 79 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਿਆ। ਗੁਪਟਿਲ ਨੇ ਆਪਣੀ ਪਾਰੀ ਦੇ ਦੌਰਾਨ 3 ਛੱਕੇ ਅਤੇ 8 ਚੌਕੇ ਲਾਏ।
ਨਿਊਜ਼ੀਲੈਂਡ ਦਾ ਚੌਥਾ ਵਿਕਟ ਕਪਤਾਨ ਅਤੇ ਵਿਕਟਕੀਪਰ ਟਾਮ ਲੈਥਮ ਦਾ ਡਿੱਗਾ। ਲੈਥਮ 7 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵੱਲੋਂ ਐੱਲ. ਬੀ. ਡਬਲਿਊ. ਆਊਟ ਹੋਇਆ। ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਜੇਮਸ ਨੀਸ਼ਮ 3 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵੱਲੋਂ ਰਨਆਊਟ ਹੋ ਗਿਆ। ਨਿਊਜ਼ੀਲੈਂਡ ਨੂੰ 6ਵਾਂ ਝਟਕਾ ਕੋਲਿਨ ਡੀ ਗ੍ਰੈਂਡਹੋਮੇ ਦੇ ਤੌਰ 'ਤੇ ਲੱਗਾ। ਗ੍ਰੈਂਡਹੋਮੇ 5 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਸ਼੍ਰੇਅਸ ਅਈਅਰ ਨੂੰ ਕੈਚ ਦੇ ਕੇ ਪਵੇਲੀਅਨ ਚਲਾ ਗਿਆ। ਨਿਊਜ਼ੀਲੈਂਡ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਮਾਰਕ ਚੈਪਮੈਨ 1 ਦੌੜ ਦੇ ਨਿੱਜੀ ਸਕੋਰ 'ਤੇ ਚਾਹਲ ਦਾ ਸ਼ਿਕਾਰ ਬਣਿਆ। ਨਿਊਜ਼ੀਲੈਂਡ ਦਾ 8ਵਾਂ ਵਿਕਟ ਟਿਮ ਸਾਊਥੀ ਦੇ ਤੌਰ 'ਤੇ ਡਿੱਗਾ। ਸਾਊਥੀ 3 ਦੌੜਾਂ ਦੇ ਨਿੱਜੀ ਸਕੋਰ 'ਤੇ ਚਾਹਲ ਦੀ ਗੇਂਦ 'ਤੇ ਨਵਦੀਪ ਸੈਣੀ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਰਾਸ ਟੇਲਰ 73 ਦੌੜਾਂ ਅਤੇ ਜੈਮੀਸਨ 25 ਦੌੜਾਂ ਨਾਲ ਅਜੇਤੂ ਰਹੇ। ਭਾਰਤ ਵੱਲੋਂ ਯੁਜਵੇਂਦਰ ਚਾਹਲ ਨੇ 3, ਸ਼ਾਰਦੁਲ ਠਾਕੁਰ ਨੇ 2 ਅਤੇ ਰਵਿੰਦਰ ਜਡੇਜਾ ਨੇ 1 ਵਿਕਟ ਲਏ।
ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਮਯੰਕ ਅਗਰਵਾਲ ਦੇ ਆਊਟ ਹੋਣ ਨਾਲ ਲੱਗਾ। ਮਯੰਕ 3 ਦੌੜਾਂ ਦੇ ਨਿੱਜੀ ਸਕੋਰ 'ਤੇ ਬੈਨੇਟ ਦੀ ਗੇਂਦ 'ਤੇ ਟੇਲਰ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਪ੍ਰਿਥਵੀ ਸ਼ਾਅ ਨੂੰ 24 ਦੌੜਾਂ ਦੇ ਨਿੱਜੀ ਸਕੋਰ 'ਤੇ ਜੈਮੀਸਨ ਨੇ ਬੋਲਡ ਕਰ ਦਿੱਤਾ। ਇਸ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਵੀ 15 ਦੌੜਾਂ ਦੇ ਨਿੱਜੀ ਸਕੋਰ 'ਤੇ ਸਾਊਥੀ ਵੱਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਭਾਰਤ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਕੇ. ਐੱਲ. ਰਾਹੁਲ 4 ਦੌੜਾਂ ਦੇ ਨਿੱਜੀ ਗ੍ਰੈਂਡਹੋਮੇ ਵੱਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ।
ਭਾਰਤ ਦਾ 5ਵਾਂ ਵਿਕਟ ਕੇਦਾਰ ਜਾਧਵ ਦੇ ਰੂਪ 'ਚ ਡਿੱਗਾ। ਕੇਦਾਰ ਜਾਧਵ ਨੇ 9 ਦੌੜਾਂ ਦੇ ਨਿੱਜੀ ਸਕੋਰ 'ਤੇ ਸਾਊਦੀ ਦੀ ਗੇਂਦ 'ਤੇ ਹੈਨਰੀ ਨਿਕੋਲਸ ਨੂੰ ਕੈਚ ਫੜਾ ਦਿੱਤਾ ਤੇ ਪਵੇਲੀਅਨ ਪਰਤ ਗਏ। ਭਾਰਤ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਸ਼੍ਰੇਅਸ ਅਈਅਰ 52 ਦੌੜਾਂ ਦੇ ਨਿੱਜੀ ਸਕੋਰ 'ਤੇ ਬੈਨੇਟ ਦੀ ਗੇਂਦ 'ਤੇ ਲਾਥਮ ਨੂੰ ਕੈਚ ਦੇ ਬੈਠਾ ਤੇ ਆਊਟ ਹੋ ਗਿਆ। ਭਾਰਤ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਸ਼ਾਰਦੁਲ ਠਾਕੁਰ 9 ਦੌੜਾਂ ਦੇ ਨਿੱਜੀ ਸਕੋਰ 'ਤੇ ਗ੍ਰੈਂਡਹੋਮੇ ਹੱਥੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੇ 7 ਵਿਕਟਾਂ ਦੇ ਨੁਕਸਾਨ ਤਕ 157 ਦੌੜਾਂ ਬਣਾ ਲਈਆਂ ਹਨ। ਭਾਰਤ ਨੂੰ 8ਵਾਂ ਝਟਕਾ ਉਦੋਂ ਲੱਗਾ ਜਦੋਂ ਨਵਦੀਪ ਸੈਣੀ ਸ਼ਾਨਦਾਰ 45 ਦੌੜਾਂ ਦੇ ਨਿੱਜੀ ਸਕੋਰ 'ਤੇ ਨਿਊਜ਼ੀਲੈਂਡ ਦੇ ਗੇਂਦਬਾਜ਼ ਜੈਮੀਸਨ ਦੀ ਗੇਂਦ 'ਤੇ ਬੋਲਡ ਹੋ ਗਏ। ਨਵਦੀਪ ਨੇ ਆਪਣੀ ਪਾਰੀ ਦੇ ਦੌਰਾਨ 5 ਚੌਕੇ ਅਤੇ 2 ਛੱਕੇ ਲਾਏ। ਭਾਰਤ ਨੂੰ 9ਵਾਂ ਝਟਕਾ ਉਦੋਂ ਲੱਗਾ ਜਦੋਂ ਯੁਜਵੇਂਦਰ ਚਾਹਲ 10 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਿਆ। ਰਵਿੰਦਰ ਜਡੇਜਾ 55 ਦੌੜਾਂ ਬਣਾ ਕੇ ਅਜੇਤੂ ਰਹੇ।
ਟੀਮਾਂ ਇਸ ਤਰ੍ਹਾਂ ਹਨ :-
ਨਿਊਜ਼ੀਲੈਂਡ : ਮਾਰਟਿਨ ਗੁਪਟਿਲ, ਹੈਨਰੀ ਨਿਕੋਲਸ, ਟਾਮ ਬਲੰਡੈਲ, ਰਾਸ ਟੇਲਰ, ਟਾਮ ਲਾਥਮ (ਕਪਤਾਨ ਅਤੇ ਵਿਕਟਕੀਪਰ), ਮਾਰਕ ਚੈਪਮੈਨ, ਜੇਮਸ ਨੀਸ਼ਮ, ਕੋਲਿਨ ਡਿ ਗ੍ਰੈਂਡਹੋਮੇ, ਕਾਈਲ ਜੈਮੀਸਨ, ਟਿਮ ਸਾਊਥੀ, ਹਮੀਸ਼ ਬੈਨੇਟ।
ਭਾਰਤ : ਪ੍ਰਿਥਵੀ ਸ਼ਾਅ, ਮਯੰਕ ਅਗਰਵਾਲ, ਵਿਰਾਟ ਕੋਹਲੀ (ਕਪਤਾਨ), ਸ਼੍ਰੇਅਸ ਅਈਅਰ, ਲੋਕੇਸ਼ ਰਾਹੁਲ, ਕੇਦਾਰ ਜਾਧਵ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਨਵਦੀਪ ਸੈਣੀ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।
IND vs NZ : ਕੀਵੀਆਂ ਦੀ ਬਰਾਬਰੀ ਕਰਨ ਉਤਰੇਗਾ ਭਾਰਤ
NEXT STORY