ਸਪੋਰਟਸ ਡੈਸਕ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਵਨਡੇ (ODI) ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਜ ਵੈਲਿੰਗਟਨ ਦੇ ਬੇਸਿਨ ਰਿਜ਼ਰਵ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਟਾਸ ਦੇਰ ਨਾਲ ਹੋਈ ਤੇ ਮੈਚ 47-47 ਓਵਰਾਂ ਦਾ ਕੀਤਾ ਗਿਆ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 41 ਓਵਰਾਂ 'ਚ ਆਲ ਆਊਟ ਹੋ ਕੇ 134 ਦੌੜਾਂ ਬਣਾਈਆਂ ਤੇ ਭਾਰਤ ਨੂੰ 135 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਦੇ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਅੱਗੇ ਸੰਘਰਸ਼ ਕਰਦੇ ਨਜ਼ਰ ਆਏ। ਡੇਰਿਲ ਮਿਸ਼ੇਲ ਨੇ 55 ਦੌੜਾਂ ਬਣਾਈਆਂ ਤੇ ਕਪਤਾਨ ਮਿਸ਼ੇਲ ਸੈਂਟਨਰ ਨੇ 31 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕੋਈ ਬੱਲੇਬਾਜ਼ ਟਿਕ ਕੇ ਨਾ ਖੇਡ ਸਕਿਆ। ਵਿਲ ਯੰਗ ਨੇ 6 ਦੌੜਾਂ, ਟਿਮ ਸਿਫਰਟ ਨੇ 0 ਦੌੜ, ਹੈਨਰੀ ਨਿਕੋਲਸ ਨੇ 11 ਦੌੜਾਂ, ਟੌਮ ਲਾਥਮ ਨੇ 7 ਦੌੜਾਂ, ਕਾਈਲ ਜੈਮਿਸਨ ਨੇ 7 ਦੌੜਾਂ ਬਣਾਈਆਂ। ਭਾਰਤ ਲਈ ਗੁਰਨੂਰ ਬਰਾੜ ਨੇ 4, ਅਕਸ਼ਰ ਪਟੇਲ ਨੇ 2, ਆਕਿਬ ਨਬੀ ਨੇ 2 ਤੇ ਅੰਸ਼ੁਲ ਕੰਬੋਜ ਨੇ 2 ਵਿਕਟਾਂ ਲਈਆਂ।
ਪਹਿਲਾ ਮੈਚ, ਜੋ ਕਿ ਬਾਰਿਸ਼ ਕਾਰਨ ਪ੍ਰਭਾਵਿਤ ਹੋਇਆ ਸੀ, ਉਸ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਤੇਜ਼ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਅਤੇ ਵਿਰਾਟ ਕੋਹਲੀ ਦੀ ਜ਼ਬਰਦਸਤ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਸੀ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ-11) : ਟਿਮ ਸੀਫਰਟ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।
ਭਾਰਤ (ਪਲੇਇੰਗ-11) : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇ. ਐੱਲ. ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।
IND vs NZ 2nd ODI: ਭਾਰਤ ਨੇ ਜਿੱਤੀ ਟਾਸ, ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਦਿੱਤਾ ਸੱਦਾ
NEXT STORY