ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਤੀਜਾ ਮੈਚ ਅੱਜ ਵੇਲਿੰਗਟਨ ਦੇ ਹੈਨਰੀ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ ਹੈ। ਭਾਰਤ ਨੇ ਸੀਰੀਜ਼ 'ਚ 2-0 ਦੀ ਬੜ੍ਹਤ ਬਣਾਈ ਹੋਈ ਹੈ। ਬੱਲੇਬਾਜ਼ਾਂ ਦੇ ਦਮ ’ਤੇ ਪਹਿਲੇ ਦੋ ਮੈਚਾਂ ’ਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਨਿਊਜ਼ੀਲੈਂਡ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ’ਚ ਆਪਣੀ ਜੇਤੂ ਮੁਹਿੰਮ ਜਾਰੀ ਰੱਖ ਕੇ ਅਜੇਤੂ ਬੜ੍ਹਤ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ ’ਚ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਤੇ ਅਰਸ਼ਦੀਪ ਸਿੰਘ ਦੇ ਪ੍ਰਦਰਸ਼ਨ ’ਤੇ ਨਜ਼ਰਾਂ ਟਿਕੀਆਂ ਰਹਿਣਗੀਆਂ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ ਇਲੈਵਨ): ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵੋਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕਾਇਲ ਜੈਮੀਸਨ, ਐਡਮ ਮਿਲਨੇ, ਜੈਕਬ ਡਫੀ, ਮੈਥਿਊ ਫਿਸ਼ਰ
ਭਾਰਤ (ਪਲੇਇੰਗ ਇਲੈਵਨ) : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ
ਡਿਫੈਂਸ ਸਾਡੀ ਪ੍ਰਮੁੱਖਤਾ ਹੈ : ਹਰਮਨਪ੍ਰੀਤ
NEXT STORY