ਸਪੋਰਟਸ ਡੈਸਕ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਆਕਲੈਂਡ ਦੇ ਈਡਨ ਪਾਰਕ ਵਿਖੇ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਵਿੱਚ ਨਿਊਜ਼ੀਲੈਂਡ ਪਹਿਲਾਂ ਬੱਲੇਬਾਜ਼ੀ ਕਰ ਕੇ ਭਾਰਤ ਨੂੰ 20 ਓਵਰਾਂ 'ਚ 260 ਦੌੜਾਂ ਦਾ ਟੀਚਾ ਦਿੱਤਾ। ਮੈਚ ਦੌਰਾਨ ਫਿਲਿਪਸ-ਬ੍ਰੇਸਵੈਲ ਨੇ ਧਮਾਕੇਦਾਰ ਪਾਰੀਆਂ ਖੇਡੀਆਂ। ਗਲੇਨ ਫਿਲਿਪਸ ਨੇ ਮੈਚ 'ਚ 49 ਗੇਂਦਾਂ 'ਚ 107 ਤੇ ਮਾਈਕਲ ਬ੍ਰੇਸਵੈਲ ਨੇ 25 ਗੇਂਦਾਂ 'ਚ 65 ਦੌੜਾਂ ਬਣਾਈਆਂ।
ਭਾਰਤ (ਪਲੇਅਿੰਗ ਇਲੈਵਨ): ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਮਯੰਕ ਯਾਦਵ, ਪ੍ਰਿੰਸ ਯਾਦਵ।
ਨਿਊਜ਼ੀਲੈਂਡ (ਪਲੇਅਿੰਗ ਇਲੈਵਨ): ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨੇ, ਜੈਕਬ ਡਫੀ, ਮੈਥਿਊ ਫਿਸ਼ਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
NEXT STORY