ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਪੰਜਵਾਂ ਤੇ ਆਖਰੀ ਮੈਚ ਅੱਜ ਨਿਊਜ਼ੀਲੈਂਡ ਦੇ ਹੈਮਿਲਟਨ ਦੇ ਸੇਡੋਨ ਪਾਰਕ ਵਿਖੇ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਈਸ਼ਾਨ ਕਿਸ਼ਨ ਨੇ 61 ਦੌੜਾਂ, ਕਪਤਾਨ ਸ਼੍ਰੇਅਸ ਅਈਅਰ ਨੇ 50 ਦੌੜਾਂ, ਨਮਨ ਧੀਰ ਨੇ 33 ਦੌੜਾਂ ਤੇ ਨੀਤੀਸ਼ ਕੁਮਾਰ ਰੈੱਡੀ ਨੇ 22 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਐਡਮ ਮਿਲਨੇ ਨੇ 4 ਵਿਕਟਾਂ , ਨਾਥਨ ਸਮਿਥ ਨੇ 2 ਵਿਕਟਾਂ ਤੇ ਬਲੇਅਰ ਟਿਕਨਰ ਨੇ 2 ਵਿਕਟਾਂ ਲਈਆਂ। ਸੀਰੀਜ਼ 'ਚ ਭਾਰਤ ਨੇ 3-1 ਦੀ ਬੜ੍ਹਤ ਬਣਾਈ ਹੋਈ ਹੈ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ 11): ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵੋਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨੇ, ਜੈਕਬ ਡਫੀ, ਬਲੇਅਰ ਟਿਕਨਰ
ਭਾਰਤ (ਪਲੇਇੰਗ11): ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ, ਵਰੁਣ ਚੱਕਰਵਰਤੀ
ਬੁੱਧ ਇੰਟਰਨੈਸ਼ਨਲ ਸਰਕਟ 'ਤੇ 13 ਸਾਲ ਬਾਅਦ ਪਰਤੀ ਐੱਫ.ਆਈ.ਏ. ਪੱਧਰ ਦੀ ਰੇਸਿੰਗ
NEXT STORY