ਸਪੋਰਟਸ ਡੈਸਕ : ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 50 ਓਵਰਾਂ 'ਚ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 252 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਵਿਲ ਯੰਗ 15 ਦੌੜਾਂ ਬਣਾ ਵਰੁਣ ਚੱਕਰਵਰਤੀ ਵਲੋਂ ਐੱਲਬੀਡਬਲਯੂਆਊਟ ਹੋਇਆ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਰਚਿਨ ਰਵਿੰਦਰਾ 37 ਦੌੜਾਂ ਬਣਾ ਕੁਲਦੀਪ ਯਾਦਵ ਵਲੋਂ ਆਊ ਹੋਇਆ। ਨਿਊਜ਼ੀਲੈਂਡ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਕੇਨ ਵਿਲੀਅਮਸਨ 11 ਦੌੜਾਂ ਬਣਾ ਕੁਲਦੀਪ ਯਾਦਵ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਟੌਮ ਲਾਥਮ 14 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਗਲੇਨ ਫਿਲਿਪਸ 34 ਦੌੜਾਂ ਬਣਾ ਵਰੁਣ ਚੱਕਰਵਰਤੀ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ 6ਵਾਂ ਝਟਕਾ ਉਦੋਂ ਲੱਗਾ ਜਦੋਂ ਡੇਰਿਲ ਮਿਸ਼ੇਲ 63 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਇਆ। ਕਪਤਾਨ ਸੈਂਟਨਰ 8 ਦੌੜਾਂ ਬਣਾ ਰਨਆਊਟ ਹੋਇਆ। ਮਾਈਕਲ ਬ੍ਰੇਸਵੈਲ ਤੇ ਨਾਥਨ ਸਮਿਥ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 53 ਤੇ 0 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸ਼ੰਮੀ ਨੇ 1, ਵਰੁਣ ਚੱਕਰਵਰਤੀ ਨੇ 2, ਕੁਲਦੀਪ ਯਾਦਵ ਨੇ 2 ਤੇ ਰਵਿੰਦਰ ਜਡੇਜਾ ਨੇ 1 ਵਿਕਟਾਂ ਲਈਆਂ।
ਭਾਰਤ ਹੁਣ ਤੱਕ ਚੈਂਪੀਅਨਜ਼ ਟਰਾਫੀ ਵਿੱਚ ਅਜੇਤੂ ਰਿਹਾ ਹੈ ਜਦੋਂ ਕਿ ਨਿਊਜ਼ੀਲੈਂਡ ਗਰੁੱਪ ਪੜਾਅ ਵਿੱਚ ਭਾਰਤ ਤੋਂ ਸਿਰਫ਼ ਇੱਕ ਮੈਚ ਹਾਰਿਆ ਹੈ। ਅਜਿਹੀ ਸਥਿਤੀ ਵਿੱਚ, ਖਿਤਾਬੀ ਮੁਕਾਬਲੇ ਲਈ ਦੋਵਾਂ ਟੀਮਾਂ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ। ਜਿੱਥੇ ਭਾਰਤ ਫਾਈਨਲ ਜਿੱਤ ਨਾਲ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗਾ। ਦੂਜੇ ਪਾਸੇ, ਨਿਊਜ਼ੀਲੈਂਡ ਪਿਛਲੀ ਵਾਰ ਕੀਤੀਆਂ ਗਲਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਦਾਨ ਵਿੱਚ ਉਤਰੇਗਾ ਤਾਂ ਜੋ ਖਿਤਾਬ ਜਿੱਤਣ ਵਿੱਚ ਕੋਈ ਰੁਕਾਵਟ ਨਾ ਆਵੇ।
ਇਹ ਵੀ ਪੜ੍ਹੋ : IPL 'ਚ ਜਸਪ੍ਰੀਤ ਬੁਮਰਾਹ ਦੇ ਖੇਡਣ ਬਾਰੇ ਵੱਡੀ ਅਪਡੇਟ, ਘੱਟੋ-ਘੱਟ 3-4...
ਦੋਵੇਂ ਦੇਸ਼ਾਂ ਦੀ ਪਲੇਇੰਗ 11
ਨਿਊਜ਼ੀਲੈਂਡ : ਵਿਲ ਯੰਗ, ਰਚਿਨ ਰਵਿੰਦਰ, ਕੇਨ ਵਿਲੀਅਮਸਨ, ਡੈਰਿਲ ਮਿਸ਼ੇਲ, ਟੌਮ ਲਾਥਮ (ਵਿਕਟਕੀਪਰ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕਾਇਲ ਜੈਮੀਸਨ, ਵਿਲੀਅਮ ਓਰੌਰਕੇ, ਨਾਥਨ ਸਮਿਥ
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IND vs NZ, Champions Trophy Final : ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
NEXT STORY