ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਮੰਗਲਵਾਰ, ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 50 ਓਵਰਾਂ 'ਚ ਕੋਹਲੀ ਦੇ ਗਾਇਕਵਾੜ ਦੇ ਸ਼ਾਨਦਾਰ ਸੈਂਕੜਿਆਂ ਦੇ ਦਮ 'ਤੇ 5 ਵਿਕਟਾਂ ਗੁਆ ਕੇ 358 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੂੰ ਜਿੱਤ ਲਈ 359 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ 14 ਦੌੜਾਂ ਬਣਾ ਨੰਦਰ ਬਰਗਰ ਵਲੋਂ ਆਊਟ ਹੋਇਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਯਸ਼ਸਵਾ ਜਾਇਸਵਾਲ 22 ਦੌੜਾਂ ਬਣਾ ਮਾਰਕੋ ਜੈਨਸਨ ਦਾ ਸ਼ਿਕਾਰ ਬਣਿਆ। ਮੈਚ 'ਚ ਰੁਤੂਰਾਜ ਗਾਇਕਵਾੜ ਨੇ ਸ਼ਾਨਦਾਰ ਸੈਂਕੜਾ ਲਾਇਆ। ਰੁਤੂ ਨੇ 77 ਗੇਂਦਾਂ 'ਚ 12 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ ਸੈਂਕੜਾ ਲਾਇਆ। ਭਾਰਤ ਲਈ ਵਿਰਾਟ ਕੋਹਲੀ ਨੇ ਵੀ ਸ਼ਾਨਦਾਰ ਸੈਂਕੜਾ ਲਾਇਆ। ਵਿਰਾਟ ਨੇ 90 ਗੇਂਦਾਂ 'ਚ 7 ਚੌਕੇ 2 ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ। ।
ਭਾਰਤ ਦੀ ਤੀਜੀ ਵਿਕਟ ਗਾਇਕਵਾੜ ਦੇ ਆਊਟ ਹੋਣ ਨਾਲ ਡਿੱਗੀ। ਗਾਇਕਵਾੜ 105 ਦੌੜਾਂ ਬਣਾ ਮਾਰਕੋ ਜੈਨਸਨ ਵਲੋਂ ਆਊਟ ਹੋਇਆ। ਭਾਰਤ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ 102 ਦੌੜਾਂ ਬਣਾ ਲੁੰਗੀ ਨਗਿਡੀ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਭਾਰਤ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਵਾਸ਼ਿੰਗਟਨ ਸੁੰਦਰ 1 ਦੌੜ ਬਣਾ ਰਨ ਆਊਟ ਹੋਇਆ। ਕੇ. ਐੱਲ. ਰਾਹੁਲ ਨੇ 66 ਦੌੜਾਂ ਤੇ ਰਵਿੰਦਰ ਜਡੇਜਾ ਨੇ 24 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਨੰਦਰੇ ਬਰਗਰ ਨੇ 1, ਲੰਗੀ ਐਨਗਿਡੀ ਨੇ 1 ਤੇ ਮਾਰਕੋ ਜੈਨਸਨ ਨੇ 2 ਵਿਕਟਾਂ ਲਈਆਂ।
ਰਾਂਚੀ ਵਿੱਚ ਪਹਿਲਾ ਮੈਚ ਜਿੱਤਣ ਤੋਂ ਬਾਅਦ, ਭਾਰਤ ਦੂਜਾ ਵਨਡੇ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰਨਾ ਚਾਹੇਗਾ। ਫੈਨਜ਼ ਦੀਆਂ ਨਜ਼ਰਾਂ ਇੱਕ ਵਾਰ ਫਿਰ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ 'ਤੇ ਟਿਕੀਆਂ ਹੋਣਗੀਆਂ। ਇਹ ਦੋਵੇਂ ਦਿੱਗਜ ਆਪਣੇ ਕਰੀਅਰ ਦੇ ਆਖਰੀ ਦੌਰ ਵਿੱਚ ਸਿਰਫ਼ ਵਨਡੇ ਫਾਰਮੈਟ 'ਤੇ ਹੀ ਧਿਆਨ ਦੇ ਰਹੇ ਹਨ, ਇਸ ਲਈ ਹਰ ਮੈਚ ਉਨ੍ਹਾਂ ਲਈ ਖਾਸ ਬਣ ਜਾਂਦਾ ਹੈ।
ਟੀਮਾਂ:
ਦੱਖਣੀ ਅਫਰੀਕਾ (ਪਲੇਇੰਗ ਇਲੈਵਨ): ਕਵਿੰਟਨ ਡੀ ਕਾਕ (ਵਿਕਟਕੀਪਰ), ਏਡੇਨ ਮਾਰਕਰਮ, ਟੇਂਬਾ ਬਾਵੁਮਾ (ਕਪਤਾਨ), ਮੈਥਿਊ ਬ੍ਰੀਟਜ਼ਕੇ, ਟੋਨੀ ਡੀ ਜ਼ੋਰਜ਼ੀ, ਡੇਵਾਲਡ ਬ੍ਰੇਵਿਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਕੇਸ਼ਵ ਮਹਾਰਾਜ, ਨੰਦਰੇ ਬਰਗਰ, ਲੁੰਗੀ ਨਗਦੀ
ਭਾਰਤ (ਪਲੇਇੰਗ ਇਲੈਵਨ): ਯਸ਼ਸਵੀ ਜਾਇਸਵਾਲ, ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਵਾਸ਼ਿੰਗਟਨ ਸੁੰਦਰ, ਕੇਐਲ ਰਾਹੁਲ (ਵਿਕਟਕੀਪਰ/ਕਪਤਾਨ), ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ
ਕੋਹਲੀ ਤੇ ਰੋਹਿਤ ਦੀ ਮੌਜੂਦਗੀ ’ਚ ਭਾਰਤ ਦਾ ਸਾਹਮਣਾ ਕਰਨਾ ਕੋਈ ਨਵੀਂ ਗੱਲ ਨਹੀਂ : ਬਾਵੂਮਾ
NEXT STORY