ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ (11 ਦਸੰਬਰ) ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਸੂਰਿਆਕੁਮਾਰ ਯਾਦਵ ਭਾਰਤੀ ਟੀਮ ਦੀ ਅਗਵਾਈ ਕਰ ਰਹੇ ਹਨ, ਜਦੋਂ ਕਿ ਏਡਨ ਮਾਰਕਰਾਮ ਦੱਖਣੀ ਅਫਰੀਕਾ ਦੇ ਕਪਤਾਨ ਹਨ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਭਾਰਤੀ ਟੀਮ ਨੇ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਦੇ ਪਹਿਲੇ ਮੁਕਾਬਲੇ 'ਚ 101 ਦੌੜਾਂ ਨਾਲ ਜ਼ਬਰਦਸਤ ਜਿੱਤ ਹਾਸਿਲ ਕੀਤੀ ਸੀ। ਉਹ ਮੁਕਾਬਲਾ 9 ਦਸੰਬਰ ਨੂੰ ਕਟਕ ਦੇ ਬਾਰਾਬਤੀ ਸਟੇਡੀਅਮ 'ਚ ਖੇਡਿਆ ਗਿਆ ਸੀ। ਹੁਣ ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਟੀ-20 ਸੀਰੀਜ਼ 'ਚ 2-0 ਨਾਲ ਬੜ੍ਹਤ ਬਣਾਉਣਾ ਚਾਹੇਗੀ।
ਦੱਖਣੀ ਅਫਰੀਕਾ ਦੀ ਪਲੇਇੰਗ-11 'ਚ 3 ਬਦਲਾਅ ਹੋਏ ਹਨ- ਰੀਜ਼ਾ ਹੈਂਡਰਿਕਸ, ਜਾਰਜ ਲਿੰਡੇ ਅਤੇ ਓਟਨੀਲ ਬਾਰਟਮੈਨ ਇਸ ਮੈਚ ਦਾ ਹਿੱਸਾ ਬਣੇ ਹਨ। ਉਥੇ ਹੀ ਭਾਰਤੀ ਟੀਮ ਦੀ ਪਲੇਇੰਗ-11 'ਚ ਕੋਈ ਬਦਲਾਅ ਨਹੀਂ ਕੀਤਾ ਗਿਆ।
ਭਾਰਤੀ ਟੀਮ- ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਅਕਸ਼ਰ ਪਟੇਲ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ
ਦੱ. ਅਫਰੀਕਾ ਟੀਮ- ਰੀਜ਼ਾ ਹੈਂਡਰਿਕਸ, ਕੁਇੰਟਨ ਡੀ ਕਾਕ (ਵਿਕਟਕੀਪਰ), ਏਡਨ ਮਾਰਕਰਮ (ਕਪਤਾਨ), ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਡੋਨੋਵਨ ਫਰੇਰਾ, ਜਾਰਜ ਲਿੰਡੇ, ਮਾਰਕੋ ਜੈਨਸਨ, ਲੂਥੋ ਸਿਪਾਮਲਾ, ਲੁੰਗੀ ਐਨਗਿਡੀ, ਓਟਨੀਲ ਬਾਰਟਮੈਨ
CM ਭਗਵੰਤ ਮਾਨ ਨੇ ਮੁਲਾਂਪੁਰ ਸਟੇਡੀਅਮ ਦੇ ਸਟੈਂਡਾਂ ਦੇ ਨਾਂ ਧਾਕੜ ਯੁਵਰਾਜ ਸਿੰਘ ਤੇ ਹਰਮਨਪ੍ਰੀਤ ਕੌਰ ਦੇ ਨਾਂ 'ਤੇ ਰੱਖੇ
NEXT STORY