ਸਪੋਰਟਸ ਡੈਸਕ— ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਦਾ ਆਖਰੀ ਮੈਚ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਏ ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ ਰਿਲੀ ਰੋਸੋ ਦੇ ਸ਼ਾਨਦਰ ਸੈਂਕੜੇ ਤੇ ਕੁਇੰਟਨ ਡਿਕਾਕ ਅਰਧ ਸੈਂਕੜਿਆਂ ਦੀ ਬਦੌਲਤ 227 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 228 ਦੌੜਾਂ ਦਾ ਟੀਚਾ ਦਿੱਤਾ। ਰਿਲੀ ਰੋਸੇ ਤੇ ਟ੍ਰਿਸਟਨ ਡੇਵਿਡ ਮਿਲਰ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 100 ਤੇ 19 ਦੌੜਾਂ ਬਣਾਈਆਂ। ਰਿਲੀ ਰੋਸੇ ਨੇ ਆਪਣੀਆਂ 100 ਦੌੜਾਂ ਦੀ ਪਾਰੀ ਦੇ ਦੌਰਾਨ 7 ਚੌਕੇ ਤੇ 8 ਛੱਕੇ ਲਗਾਏ।
ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਟੇਂਬਾ ਬਾਵੁਮਾ 3 ਦੌੜਾਂ ਦੇ ਨਿੱਜੀ ਸਕੋਰ 'ਤੇ ਉਮੇਸ਼ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ।ਦੱਖਣੀ ਅਫਰੀਕਾ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਕੁਇੰਟਨ ਡਿਕਾਕ 68 ਦੌੜਾਂ ਬਣਾ ਰਨ ਆਊਟ ਹੋਇਆ। ਡਿਕਾਕ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 68 ਦੌੜਾਂ ਬਣਾਈਆਂ। ਟ੍ਰਿਸਟਨ ਸਟੱਬਸ 23 ਦੌੜਾਂ ਬਣਾ ਚਾਹਰ ਵਲੋਂ ਆਊਟ ਕੀਤੇ ਗਏ। ਭਾਰਤ ਵਲੋਂ ਉਮੇਸ਼ ਯਾਦਵ ਤੇ ਦੀਪਕ ਚਾਹਰ ਨੇ 1-1 ਇਕ ਵਿਕਟ ਲਈ।
ਪਲੇਇੰਗ ਇਲੈਵਨ
ਭਾਰਤ : ਰੋਹਿਤ ਸ਼ਰਮਾ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਦਿਨੇਸ਼ ਕਾਰਤਿਕ, ਸੂਰਯਕੁਮਾਰ ਯਾਦਵ, ਅਕਸ਼ਰ ਪਟੇਲ, ਹਰਸ਼ਲ ਪਟੇਲ, ਰਵੀਚੰਦਰਨ ਅਸ਼ਵਿਨ, ਦੀਪਕ ਚਾਹਰ, ਉਮੇਸ਼ ਯਾਦਵ, ਮੁਹੰਮਦ ਸਿਰਾਜ
ਦੱਖਣੀ ਅਫ਼ਰੀਕਾ : ਕਵਿੰਟਨ ਡੀ ਕਾਕ (ਵਿਕਟਕੀਪਰ), ਰਿਲੀ ਰੋਸੋ, ਏਡਨ ਮਾਰਕਰਮ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਡਵੇਨ ਪ੍ਰੀਟੋਰੀਅਸ, ਵੇਨ ਪਾਰਨੇਲ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਲੁੰਗੀ ਐਨਗਿਡੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਹਿਲਾ ਏਸ਼ੀਆ ਕੱਪ 2022 : UAE 'ਤੇ ਭਾਰਤ ਦੀ ਵੱਡੀ ਜਿੱਤ, 104 ਦੌੜਾਂ ਨਾਲ ਜਿੱਤਿਆ ਮੈਚ
NEXT STORY