ਕੇਪਟਾਊਨ- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਅੱਜ ਤੋਂ ਤੀਜਾ ਤੇ ਆਖਰੀ ਟੈਸਟ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ 223 ਦੌੜਾਂ 'ਤੇ ਢੇਰ ਹੋ ਗਈ।
ਭਾਰਤੀ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਵਿਰਾਟ ਕੋਹਲੀ ਨੇ 201 ਗੇਂਦਾਂ ਵਿਚ 12 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 79 ਦੌੜਾਂ ਦੀ ਪਾਰੀ ਖੇਡੀ ਤੇ ਚੇਤੇਸ਼ਵਰ ਪੁਜਾਰਾ ਨੇ 77 ਗੇਂਦਾਂ ਵਿਚ 7 ਚੌਕਿਆਂ ਦੀ ਮਦਦ ਨਾਲ 43 ਦੌੜਾਂ ਦਾ ਯੋਗਦਾਨ ਦਿੱਤਾ। ਦੱਖਣੀ ਅਫਰੀਕਾ ਟੀਮ ਵਲੋਂ ਕੈਗਿਸੋ ਰਬਾਡਾ ਨੇ 4 ਵਿਕਟਾਂ ਹਾਸਲ ਕੀਤੀਆਂ।
ਪਿੱਚ ਰਿਪੋਰਟ
ਇਹ ਇਕ ਤੇਜ਼ ਰਫ਼ਤਾਰ ਵਾਲਾ ਟ੍ਰੈਕ ਹੈ, ਜਿੱਥੇ ਗੇਂਦਬਾਜ਼ ਵਾਧੂ ਉਛਾਲ ਅਤੇ ਗਤੀ ਕੱਢ ਸਕਦੇ ਹਨ। ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨਾ ਬੱਲੇਬਾਜ਼ਾਂ ਲਈ ਚੁਣੌਤੀ ਭਰਿਆ ਹੋਵੇਗਾ। ਚੌਥੀ ਪਾਰੀ ਦਾ ਪਿੱਛਾ ਕਰਨਾ ਮੁਸ਼ਕਲ ਹੈ ਅਤੇ ਇਸ ਲਈ ਇੱਥੇ ਪਹਿਲਾਂ ਬੱਲੇਬਾਜ਼ੀ ਕਰਨਾ ਇਕ ਚੰਗਾ ਵਿਕਲਪ ਹੈ।
ਪਲੇਇੰਗ XI
ਦੱਖਣੀ ਅਫ਼ਰੀਕਾ
ਡੀਨ ਐਲਗਰ (ਕਪਤਾਨ), ਏਡੇਨ ਮਾਰਕਰਮ, ਕੀਗਨ ਪੀਟਰਸਨ, ਰਾਸੀ ਵੈਨ ਡੇਰ ਡੁਸਨ, ਟੇਂਬਾ ਬਾਵੁਮਾ, ਕਾਇਲ ਵੇਰੇਨ (ਵਿਕਟਕੀਪਰ), ਮਾਰਕੋ ਜੇਨਸੇਨ, ਕੈਗਿਸੋ ਰਬਾਡਾ, ਕੇਸ਼ਵ ਮਹਾਰਾਜ, ਡੁਆਨੇ ਓਲੀਵੀਅਰ, ਲੁੰਗੀ ਨਗੀਡੀ।
ਭਾਰਤ
ਕੇ.ਐੱਲ. ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਣੇ, ਰਿਸ਼ਭ ਪੰਤ (ਵਿਕੇਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ।
IPL 2022 ਟੂਰਨਾਮੈਂਟ ਨੂੰ ਮਿਲਿਆ ਨਵਾਂ ਟਾਈਟਲ ਸਪਾਂਸਰ, TATA ਲਵੇਗਾ Vivo ਦੀ ਜਗ੍ਹਾ
NEXT STORY