ਸਪੋਰਟਸ ਡੈਸਕ: ਅੱਜ ਤੋਂ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਮੇਜ਼ਮਾਨ ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਗੇਂਦਬਾਜ਼ੀ ਕਰਦਿਆਂ ਭਾਰਤੀ ਗੇਂਦਬਾਜ਼ਾਂ, ਵਿਸ਼ੇਸ਼ ਤੌਰ 'ਤੇ ਫ਼ਿਰਕੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਧਾਕੜ ਗੇਂਦਬਾਜ਼ੀ ਸਦਕਾ ਵੈਸਟ ਇੰਡੀਜ਼ ਦੀ ਟੀਮ ਪਹਿਲੇ ਦਿਨ ਵੀ ਕ੍ਰੀਜ਼ 'ਤੇ ਟਿੱਕ ਨਾ ਸਕੀ ਤੇ ਉਸ ਦੀ ਪਹਿਲੀ ਪਾਰੀ 150 'ਤੇ ਹੀ ਸਿਮਟ ਕੇ ਰਹਿ ਗਈ। ਰਵਿਚੰਦਰਨ ਅਸ਼ਵਿਨ ਨੇ 5 ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਦੇ ਜਵਾਬ ਵਿਚ ਭਾਰਤੀ ਟੀਮ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤਕ 80 ਦੌੜਾਂ ਬਣਾਈਆਂ ਹਨ। ਯਸ਼ਸਵੀ ਜੈਸਵਾਲ 40 ਅਤੇ ਰੋਹਿਤ ਸ਼ਰਮਾ 30 ਦੌੜਾਂ ਬਣਾ ਕੇ ਕ੍ਰੀਜ਼ 'ਤੇ ਮੌਜੂਦ ਹਨ।
ਵੈਸਟ ਇੰਡੀਜ਼ ਵੱਲੋਂ ਐਲਿਕ ਐਥੈਂਜ਼ਾ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਕੋਈ ਬੱਲੇਬਾਜ਼ ਵੀ ਕੋਈ ਖ਼ਾਸ ਸਕੋਰ ਨਹੀਂ ਬਣਾ ਸਕਿਆ। ਕਪਤਾਨ ਕ੍ਰੈਗ ਬ੍ਰੈਥਵੇਟ ਨੇ 20 ਦੌੜਾਂ ਬਣਾਈਆਂ ਤੇ ਅਤੇ ਕੋਰਨਵੈੱਲ ਨੇ 19 ਦੌੜਾਂ ਦੀ ਅਜੇਤੂ ਪਾਰੀ ਖੇਡੀ। ਰਵਿੰਚਦਰਨ ਅਸ਼ਵਿਨ ਨੇ 5 ਅਤੇ ਜਡੇਜਾ ਨੇ 3 ਵਿਕਟਾਂ ਆਪਣੇ ਨਾਂ ਕੀਤੀਆਂ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮਿਕਾ ਵੱਲੋਂ ਨੌਕਰੀ ਲੱਗਣ ਮਗਰੋਂ ਕੀਤੀ ਬੇਵਫ਼ਾਈ ਨਾ ਸਹਾਰ ਸਕਿਆ ਨੌਜਵਾਨ, ਭੇਜੀ 'ਆਖ਼ਰੀ ਵੀਡੀਓ' ਤੇ ਫ਼ਿਰ...
ਭਾਰਤ ਵੱਲੋਂ 2 ਖਿਡਾਰੀਆਂ ਨੇ ਕੀਤਾ ਡੈਬੀਊ
ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਮੁਕਾਬਲੇ ਵਿਚ 2 ਨਵੇਂ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ ਟੀਮ ਵਿਚ ਖੇਡਣ ਦਾ ਮੌਕਾ ਦਿੱਤਾ ਗਿਆ ਹੈ। ਈਸ਼ਾਨ ਕਿਸ਼ਨ ਨੇ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਰੇਮੈਨ ਰਾਈਫ਼ਰ ਦੀ ਕੈਚ ਫੜ੍ਹ ਕੇ ਕੌਮਾਂਤਰੀ ਟੈਸਟ ਕ੍ਰਿਕਟ ਵਿਚ ਆਪਣਾ ਪਹਿਲਾ ਕੈਚ ਫੜਿਆ।
ਪਲੇਇੰਗ ਇਲੈਵਨ
ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਅਜਿੰਕਯ ਰਹਾਣੇ, ਰਵਿੰਦਰ ਜਡੇਜਾ, ਈਸ਼ਾਨ ਕਿਸ਼ਨ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਜੈਦੇਵ ਉਨਾਦਕਟ, ਮੁਹੰਮਦ ਸਿਰਾਜ।
ਵੈਸਟ ਇੰਡੀਜ਼: ਕ੍ਰੈਗ ਬ੍ਰੈਥਵੇਟ (ਕਪਤਾਨ), ਟੈਗੇਨਰਾਈਨ ਚੰਦਰਪਾਲ, ਰੇਮਨ ਰੀਫਰ, ਜਰਮੇਨ ਬਲੈਕਵੁੱਡ, ਐਲਿਕ ਅਥਾਨੇਜ਼, ਜੋਸ਼ੂਆ ਦਾ ਸਿਲਵਾ (ਵਿਕਟਕੀਪਰ), ਜੇਸਨ ਹੋਲਡਰ, ਰਹਿਕੀਮ ਕੌਰਨਵਾਲ, ਅਲਜ਼ਾਰੀ ਜੋਸੇਫ, ਕੇਮਾਰ ਰੋਚ, ਜੋਮੇਲ ਵਾਰਿਕਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪੇਨ ਦੌਰੇ ਲਈ ਰਵਾਨਾ ਹੋਈ ਭਾਰਤੀ ਟੀਮ, ਕਪਤਾਨ ਸਵਿਤਾ ਨੂੰ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ
NEXT STORY