ਨਵੀਂ ਦਿੱਲੀ- ਵੈਸਟਇੰਡੀਜ਼ ਦੇ ਵਿਰੁੱਧ 6 ਫਰਵਰੀ ਤੋਂ ਸੀਮਿਤ ਓਵਰਾਂ ਦੀ ਸੀਰੀਜ਼ ਖੇਡੀ ਜਾਵੇਗੀ, ਜਿਸ ਵਿਚ ਤਿੰਨ ਵਨ ਡੇ ਮੈਚ ਅਤੇ ਤਿੰਨ ਹੀ ਟੀ-20 ਹੋਣਗੇ। ਹਾਲ ਹੀ ਵਿਚ ਇਕ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅ ਵਿਚ ਖੇਡੇ ਜਾਣ ਵਾਲੀ ਟੀ-20 ਸੀਰੀਜ਼ ਵਿਚ 75 ਫੀਸਦੀ ਦਰਸ਼ਕਾਂ ਨੂੰ ਸਟੇਡੀਅਮ ਵਿਚ ਮੈਚ ਦੇਖਣ ਦੀ ਆਗਿਆ ਮਿਲੇਗੀ ਪਰ ਇਸ 'ਤੇ ਹੁਣ ਬੀ. ਸੀ. ਸੀ. ਆਈ. ਪ੍ਰਧਾਨ ਸੌਰਭ ਗਾਂਗੁਲੀ ਨੇ ਸਥਿਤੀ ਸਾਫ ਕਰ ਦਿੱਤੀ ਹੈ।
ਬੀ. ਸੀ. ਸੀ. ਆਈ. ਪ੍ਰਧਾਨ ਗਾਂਗੁਲੀ ਨੇ ਪੁਸ਼ਟੀ ਕੀਤੀ ਹੈ ਕਿ ਦਰਸ਼ਕਾਂ ਨੂੰ ਵੈਸਟਇੰਡੀਜ਼ ਵਿਰੁੱਧ ਕੋਲਕਾਤਾ ਦੇ ਈਡਨ ਗਾਰਡਨ ਵਿਚ ਹੋਣ ਵਾਲੇ ਤਿੰਨ ਟੀ-20 ਅੰਤਰਰਾਸ਼ਟਰੀ ਮੈਚਾਂ ਦੇ ਲਈ ਆਗਿਆ ਨਹੀਂ ਦਿੱਤੀ ਜਾਵੇਗੀ। ਗਾਂਗੁਲੀ ਨੇ ਕਿਹਾ ਕਿ ਮੈਨੂੰ ਇਸ ਰਿਕਾਰਡ 'ਤੇ ਰੱਖਣ ਦਿਓ। ਅਸੀਂ ਤਿੰਨ ਟੀ-20 ਅੰਤਰਰਾਸ਼ਟਰੀ ਮੈਚਾਂ ਦੇ ਲਈ ਈਡਨ ਗਾਰਡਨ ਵਿਚ ਦਰਸ਼ਕਾਂ ਨੂੰ ਆਗਿਆਨ ਨਹੀਂ ਦੇ ਰਹੇ ਹਾਂ। ਆਮ ਜਨਤਾ ਦੇ ਲਈ ਕੋਈ ਟਿਕਟ ਨਹੀਂ ਹੋਵੇਗਾ। ਕੇਵਲ ਕੈਬ ਅਧਿਕਾਰੀਆਂ ਅਤੇ ਵੱਖ-ਵੱਖ ਇਕਾਈਆਂ ਦੇ ਨੁਮਾਇੰਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਸਮੇਂ ਅਸੀਂ ਦਰਸ਼ਕਾਂ ਨੂੰ ਆਗਿਆ ਦੇ ਕੇ ਖਿਡਾਰੀਆਂ ਦੀ ਸਿਹਤ ਨੂੰ ਖਤਰੇ ਵਿਚ ਨਹੀਂ ਪਾ ਸਕਦੇ। ਲਾਈਫ ਜਾਂ ਐਸੋਸੀਏਠ ਮੈਂਬਰਾਂ ਦੇ ਸਟੈਂਡ ਦੇ ਲਈ ਕੋਈ ਟਿਕਟ ਜਾਰੀ ਨਹੀਂ ਕੀਤਾ ਜਾਵੇਗਾ। ਜਾਹਿਰ ਹੈ, ਸਾਡੇ ਕੋਲ ਪੱਛਮੀ ਬੰਗਾਲ ਸਰਕਾਰ ਦੀ ਮਨਜ਼ੂਰੀ ਹੈ ਪਰ ਬੀ. ਸੀ. ਸੀ. ਆਈ. ਖਿਡਾਰੀਆਂ ਦੀ ਸਿਹਤ ਸੁਰੱਖਿਆ ਨੂੰ ਖਤਰੇ ਵਿਚ ਨਹੀਂ ਪਾ ਸਕਦਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਭਾਰਤ ਦੀ ਸੁਹਾਨਾ ਸੈਣੀ ਨੇ WTT ਯੂਥ ਕੰਟੈਂਡਰ ਟਿਊਨਿਸ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਤਗਮਾ
NEXT STORY