ਸਪੋਰਟਸ ਡੈਸਕ : ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਨੀਵਾਰ, 25 ਜੁਲਾਈ ਨੂੰ ਹਰਾਰੇ ਸਪੋਰਟਸ ਕਲੱਬ ਵਿਖੇ ਖੇਡਿਆ ਗਿਆ ਹੈ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 5 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਈਸ਼ਾਨ ਕਿਸ਼ਨ ਨੇ 81 ਦੌੜਾਂ, ਤਿਲਕ ਵਰਮਾ ਨੇ 60 ਦੌੜਾਂ, ਸ਼੍ਰੇਅਸ ਅਈਅਰ ਨੇ 25 ਦੌੜਾਂ ਤੇ ਵੈਭਵ ਸੂਰਿਆਵੰਸ਼ੀ ਨੇ 20 ਦੌੜਾਂ ਬਣਾਈਆਂ। ਜ਼ਿੰਬਾਬਵੇ ਲਈ ਬਲੈਸਿੰਗ ਮੁਜ਼ਰਾਬਾਨੀ ਨੇ 1, ਰਿਚਰਡ ਨਗਾਵਰਾ ਨੇ 1, ਬ੍ਰਾਡ ਇਵਾਂਸ ਨੇ 1, ਨਿਊਮੈਨ ਨਿਆਮਹੂਰੀ 1 ਤੇ ਬ੍ਰਾਇਨ ਬੇਨੇਟ ਨੇ 1 ਵਿਕਟਾਂ ਲਈਆਂ। ਜਵਾਬ ਵਿੱਚ ਜ਼ਿੰਬਾਬਵੇ ਦੀ ਟੀਮ 129 ਦੌੜਾਂ 'ਤੇ ਆਲ ਆਊਟ ਹੋ ਗਈ ਤੇ ਭਾਰਤ ਦੀ ਟੀਮ 90 ਦੌੜਾਂ ਨਾਲ ਮੈਚ ਜਿੱਤ ਗਈ। ਇਸ ਜਿੱਤ ਦੇ ਨਾਲ ਟੀਮ ਇੰਡੀਆ ਨੇ ਲੜੀ ਵਿੱਚ 2-0 ਦੀ ਬੜ੍ਹਤ ਬਣਾ ਲਈ।
ਦੋਵੇਂ ਦੇਸ਼ਾਂ ਦੀ ਪਲੇਇੰਗ 11
ਭਾਰਤ: ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ, ਯਸ਼ ਠਾਕੁਰ, ਮਯੰਕ ਯਾਦਵ।
ਜ਼ਿੰਬਾਬਵੇ: ਬ੍ਰਾਇਨ ਬੇਨੇਟ, ਬੇਨ ਕੁਰੇਨ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੇ ਮਧਵੇਰੇ, ਤਦੀਵਾਨਾਸ਼ੇ ਮਾਰੂਮਨੀ (ਵਿਕਟਕੀਪਰ), ਬ੍ਰੈਡ ਇਵਾਨਸ, ਨਿਊਮੈਨ ਨਿਆਮਹੂਰੀ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CWG 2026: ਇਨ੍ਹਾਂ ਭਾਰਤੀ ਖਿਡਾਰੀਆਂ 'ਤੇ ਰਹੇਗਾ ਫੋਕਸ ; ਜਾਣੋ ਤੀਜੇ ਦਿਨ ਦਾ ਪੂਰਾ ਸ਼ਡਿਊਲ ਤੇ ਟਾਈਮਿੰਗ
NEXT STORY