ਸਪੋਰਟਸ ਡੈਸਕ- ਭਾਰਤੀ ਫੁੱਟਬਾਲ ਟੀਮ ਦੇ ਸਾਬਕਾ ਕਪਤਾਨ ਸਮਰ ‘ਬਦਰੂ’ ਬੈਨਰਜੀ (92) ਦਾ ਸ਼ਨੀਵਾਰ ਤੜਕੇ ਲੰਮੀ ਬੀਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਨ੍ਹਾਂ 1956 ਮੈਲਬਰਨ ਓਲੰਪਿਕ ਵਿੱਚ ਚੌਥੇ ਸਥਾਨ ’ਤੇ ਰਹਿਣ ਵਾਲੀ ਭਾਰਤੀ ਟੀਮ ਦੀ ਅਗਵਾਈ ਕੀਤੀ ਸੀ। ‘ਬਦਰੂ ਦਾ’ ਦੇ ਨਾਂ ਨਾਲ ਜਾਣੇ ਜਾਂਦੇ ਬੈਨਰਜੀ ਅਲਜ਼ਾਈਮਰ, ਐਜ਼ੋਟੇਮੀਆ ਅਤੇ ਬਲੱਡ ਪ੍ਰੈਸ਼ਰ ਵਧਣ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ।
ਇਹ ਵੀ ਪੜ੍ਹੋ : ਸਹਿਵਾਗ ਦੇ ਇੰਟਰਨੈਸ਼ਨਲ ਸਕੂਲ 'ਚ 8 ਸਾਲ ਦੇ ਬੱਚੇ ਨਾਲ ਬਦਫੈਲੀ, ਮਾਮਲਾ ਦਰਜ
27 ਜੁਲਾਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਐੱਮ. ਆਰ. ਬਾਂਗਰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੋਹਨ ਬਾਗਾਨ ਕਲੱਬ ਦੇ ਸਕੱਤਰ ਦੇਬਾਸ਼ੀਸ਼ ਦੱਤਾ ਨੇ ਦੱਸਿਆ, ‘‘ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਸੂਬੇ ਦੇ ਖੇਡ ਮੰਤਰੀ ਅਰੂਬ ਬਿਸਵਾਸ ਦੀ ਨਿਗਰਾਨੀ ਹੇਠ ਸਰਕਾਰੀ ਐੱਸ. ਐੱਸ. ਕੇ. ਐੱਮ. ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਸਵੇਰੇ ਕਰੀਬ 2:10 ਵਜੇ ਆਖਰੀ ਸਾਹ ਲਿਆ।’’
ਇਹ ਵੀ ਪੜ੍ਹੋ : ਕ੍ਰਿਕਟ ਦੇ ਮੈਦਾਨ 'ਚ ਮੁੜ ਆਹਮੋ-ਸਾਹਮਣੇ ਹੋਣਗੇ ਭਾਰਤ-ਪਾਕਿ, ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ
ਜ਼ਿਕਰਯੋਗ ਹੈ ਕਿ ਭਾਰਤੀ ਫੁੱਟਬਾਲ ਟੀਮ ਨੇ ਹੁਣ ਤੱਕ ਤਿੰਨ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਹੈ ਅਤੇ ਇਨ੍ਹਾਂ ’ਚੋਂ ਬੈਨਰਜੀ ਦੀ ਅਗਵਾਈ ਵਾਲੀ 1956 ਦੀ ਟੀਮ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਟੀਮ ਚੌਥੇ ਸਥਾਨ ’ਤੇ ਰਹੀ ਸੀ। ਇਸ ਨੂੰ ਭਾਰਤੀ ਫੁੱਟਬਾਲ ਦਾ ‘ਸੁਨਹਿਰੀ ਦੌਰ’ ਮੰਨਿਆ ਜਾਂਦਾ ਹੈ। ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏ. ਆਈ. ਐੱਫ. ਐੱਫ.) ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਐਫ. ਟੀ. ਐਕਸ. ਕ੍ਰਿਪਟੋ ਕੱਪ : ਡੂਡਾ ਤੋਂ ਹਾਰਿਆ ਪ੍ਰਗਿਆਨੰਦਾ
NEXT STORY