helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, JUL 18, 2026
ਪੰਜਾਬ ਦੇ ਮੁੰਡਿਆਂ ਦਾ ਰਾਜਸਥਾਨ ਪੁਲਸ ਨੇ ਕੀਤਾ...
ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ?...
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ...
ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਕਪਤਾਨ ਰੋਹਿਤ ਸ਼ਰਮਾ ਦੀ ਕਪਤਾਨੀ ਦੇ ਦਮ 'ਤੇ ਭਾਰਤ ਨੇ ਦੂਜੇ ਟੀ-20 ਮੁਕਾਬਲੇ 'ਚ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਕਰਾਰੀ ਸ਼ਿਕਸਤ ਦਿੱਤੀ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ 1-1 ਦੀ ਬਰਾਬਰੀ ਕੀਤੀ। ਟਾਸ ਹਾਰਨ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਗੁਆ ਕੇ 153 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਨੇ ਇਹ ਮੁਕਾਬਲਾ 15.4 ਓਵਰ 'ਚ ਹੀ ਦੋ ਵਿਕਟਾਂ ਗੁਆ ਕੇ ਜਿੱਤ ਲਿਆ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤ ਦੀ ਜਿੱਤ ਦੇ 5 ਪ੍ਰਮੁੱਖ ਖਿਡਾਰੀਆਂ ਦੀ ਪਾਰੀ ਬਾਰੇ- 1. ਰੋਹਿਤ ਸ਼ਰਮਾ ਪਹਿਲੇ ਟੀ-20 'ਚ ਸਿਰਫ ਅੱਠ ਦੌੜਾਂ ਬਣਾਉਣ ਵਾਲੇ ਕਪਤਾਨ ਰੋਹਿਤ ਸ਼ਰਮਾ ਨੇ ਦੂਜੇ ਮੈਚ 'ਚ ਚੌਕੇ-ਛੱਕਿਆਂ ਦੀ ਬਰਸਾਤ ਕਰ ਦਿੱਤੀ। ਰੋਹਿਤ ਸ਼ਰਮਾ ਨੇ 43 ਗੇਂਦਾਂ 'ਚ 6 ਚੌਕੇ ਅਤੇ 6 ਛੱਕਿਆਂ ਦੀ ਮਦਦ ਨਾਲ 85 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ 23 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। 2. ਸ਼ਿਖਰ ਧਵਨ ਬੰਗਲਾਦੇਸ਼ ਦੇ 154 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੂੰ ਸ਼ਿਖਰ ਧਵਨ ਅਤੇ ਰੋਹਿਤ ਸ਼ਰਮਾ ਦੀ ਸਲਾਮੀ ਜੋੜੀ ਨੇ ਸ਼ਾਨਦਾਰ ਸ਼ੁਰੂਆਤ ਦਿਵਾਈ। ਦੋਹਾਂ ਬੱਲੇਬਾਜ਼ਾਂ ਨੇ ਟੀਮ ਇੰਡੀਆ ਦੇ ਸਕੋਰ ਨੂੰ 100 ਦੇ ਪਾਰ ਪਹੁੰਚਾਇਆ। ਪਰ 10.5 ਓਵਰ 'ਚ ਭਾਰਤ ਨੂੰ ਸ਼ਿਖਰ ਧਵਨ ਦੇ ਰੂਪ 'ਚ ਪਹਿਲਾ ਝਟਕਾ ਲੱਗਾ। ਉਹ 27 ਗੇਂਦਾਂ 'ਚ ਚਾਰ ਚੌਕਿਆਂ ਦੀ ਮਦਦ ਨਾਲ 31 ਦੌੜਾਂ ਬਣਾ ਕੇ ਆਊਟ ਹੋਏ। 3. ਯੁਜਵੇਂਦਰ ਚਾਹਲ ਇਸ ਮੈਚ 'ਚ ਯੁਜਵੇਂਦਰ ਚਾਹਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਚਾਹਲ ਨੇ ਚਾਰ ਓਵਰਾਂ 'ਚ 28 ਦੌੜਾਂ ਦੇ ਕੇ ਸਭ ਤੋਂ ਜ਼ਿਆਦਾ 2 ਵਿਕਟ ਝਟਕੇ। ਇਸ ਦੌਰਾਨ ਉਨ੍ਹਾਂ ਨੇ ਸੌਮਿਆ ਸਰਕਾਰ ਅਤੇ ਵਿਕਟਕੀਪਰ ਬੱਲੇਬਾਜ਼ ਮੁਸ਼ਫਿਕੁਰ ਰਹੀਮ ਨੂੰ ਪਲੇਵੀਅਨ ਭੇਜਿਆ। 4. ਸ਼੍ਰੇਅਸ ਅਈਅਰ ਸ਼ਿਖਰ ਧਵਨ ਅਤੇ ਕਪਤਾਨ ਰੋਹਿਤ ਸ਼ਰਮਾ ਦੇ ਆਊਟ ਹੋ ਜਾਣ ਦੇ ਬਾਅਦ ਅਈਅਰ ਨੇ ਕੇ. ਐੱਲ. ਰਾਹੁਲ ਦੇ ਨਾਲ ਮਿਲ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਅਈਅਰ ਨੇ 13 ਗੇਂਦਾਂ 'ਚ ਤਿੰਨ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 24 ਦੌੜਾਂ ਦੀ ਅਜੇਤੂ ਪਾਰੀ ਖੇਡੀ। 5. ਦੀਪਕ ਚਾਹਰ ਇਸ ਮੁਕਾਬਲੇ 'ਚ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੇ ਅਹਿਮ ਵਿਕਟ ਲਿਆ। ਉਨ੍ਹਾਂ ਨੇ ਬੰਗਲਾਦੇਸ਼ ਦੇ ਕਪਤਾਨ ਮਹਿਮੁਦੁੱਲ੍ਹਾ ਨੂੰ ਸ਼ਿਵਮ ਦੁਬੇ ਦੇ ਹੱਥੋਂ ਕੈਚ ਆਊਟ ਕਰਾਇਆ। ਮਹਿਮੁਦੁੱਲ੍ਹਾ ਨੇ 21 ਗੇਂਦਾਂ 'ਚ ਚਾਰ ਚੌਕਿਆਂ ਦੀ ਮਦਦ ਨਾਲ 30 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।
ਪੈਟ ਸਟੀਫੇਨਸਨ ਨੇ ਟੈਨਿਸ ਕੋਰਟ 'ਤੇ ਖੇਡ ਕੇ ਮਨਾਇਆ 90ਵਾਂ ਜਨਮ ਦਿਨ
Stories You May Like
ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...
ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...
7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...
ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ
ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...
ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...
ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...
3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...
ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...
ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'
ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...
ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ
'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...
ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...
Subscribe Now!