ਸੂਰਤ- ਨੌਜਵਾਨ ਬੱਲੇਬਾਜ਼ ਸ਼ੈਫਾਲੀ ਵਰਮਾ ਤੇ ਜੇਮਿਮਾ ਰੋਡ੍ਰਿਗਜ਼ ਦੀਆਂ ਉਪਯੋਗੀ ਪਾਰੀਆਂ ਤੇ ਲੈੱਗ ਸਪਿਨਰ ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ ਚੌਥੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ ਮੰਗਲਵਾਰ ਨੂੰ ਇਥੇ 51 ਦੌੜਾਂ ਨਾਲ ਕਰਾਰੀ ਹਾਰ ਦੇ ਕੇ 5 ਮੈਚਾਂ ਦੀ ਲੜੀ ਵਿਚ 2-0 ਨਾਲ ਅਜੇਤੂ ਬੜ੍ਹਤ ਹਾਸਲ ਕਰ ਲਈ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਨਿਰਧਾਰਿਤ 17 ਓਵਰਾਂ ਵਿਚ 4 ਵਿਕਟਾਂ 'ਤੇ 140 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੀ ਟੀਮ ਇਸ ਦੇ ਜਵਾਬ ਵਿਚ 7 ਵਿਕਟਾਂ 'ਤੇ 89 ਦੌੜਾਂ ਹੀ ਬਣਾ ਸਕੀ। ਭਾਰਤ ਨੇ ਪਹਿਲੇ ਮੈਚ ਵਿਚ 11 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ, ਜਦਕਿ ਦੂਜਾ ਤੇ ਤੀਜਾ ਮੈਚ ਮੀਂਹ ਦੀ ਭੇਟ ਚੜ੍ਹ ਗਿਆ ਸੀ। ਇਨ੍ਹਾਂ ਦੋਵੇਂ ਟੀਮਾਂ ਵਿਚਾਲੇ ਪੰਜਵਾਂ ਟੀ-20 ਮੈਚ 4 ਅਕਤੂਬਰ ਨੂੰ ਖੇਡਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਮੀਂਹ ਪੈਣ ਕਾਰਨ ਇਸ ਮੈਚ ਨੂੰ 17-17 ਓਵਰਾਂ ਦਾ ਕਰ ਦਿੱਤਾ ਗਿਆ ਸੀ।
ਰਗਬੀ : ਅੰਡਰ 14 'ਚ ਮਾਨਸਾ ਤੇ 19 'ਚ ਅੰਮ੍ਰਿਤਸਰ ਨੇ ਮਾਰੀ ਬਾਜ਼ੀ
NEXT STORY