ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਔਕਲੈਂਡ ਦੇ ਏਡਨ ਪਾਰਕ ਵਿਖੇ ਖੇਡਿਆ ਗਿਆ। ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ 5 ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ ਬੇਹੱਦ ਖਰਾਬ ਪ੍ਰਦਰਸ਼ਨ ਕਰਦੇ ਹੋਏ 40.2 ਓਵਰਾਂ 'ਚ ਆਲ ਆਊਟ ਹੋ ਕੇ 185 ਦੌੜਾਂ ਬਣਾਈਆਂ ਤੇ ਭਾਰਤ ਸਾਹਮਣੇ ਜਿੱਤ ਲਈ 186 ਦੌੜਾਂ ਦਾ ਟੀਚਾ ਰੱਖਿਆ।
ਟੀਚੇ ਦਾ ਪਿੱਛਾ ਕਰਦੇ ਹੋਏ ਮੈਚ 'ਚ ਜਦੋਂ ਭਾਰਤ 1 ਵਿਕਟ 'ਤੇ 54 ਦੌੜਾਂ ਬਣਾ ਕੇ ਖੇਡ ਰਿਹਾ ਸੀ ਤਾਂ ਉਸ ਸਮੇਂ ਮੀਂਹ ਪੈਣ ਲੱਗਾ। ਮੀਂਹ ਕਾਰਨ ਮੈਚ ਰੋਕਣਾ ਪਿਆ। ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ ਹੋਈ ਪਰ ਉਦੋਂ ਡੀ. ਐੱਲ. ਐੱਸ ਨਿਯਮ ਮੈਚ ਵੀ 32 ਓਵਰਾਂ ਦਾ ਕਰ ਦਿੱਤਾ ਗਿਆ ਤੇ ਟੀਚਾ 143 ਦੌੜਾਂ ਦਾ ਕਰ ਦਿੱਤਾ ਗਿਆ ਤੇ ਭਾਰਤ ਨੇ 22.4 ਓਵਰਾਂ 'ਚ 5 ਵਿਕਟਾਂ ਗੁਆ ਕੇ 143 ਦੌੜਾਂ ਬਣਾਈਆਂ ਤੇ 5 ਵਿਕਟਾਂ ਨਾਲ ਮੈਚ ਜਿੱਤ ਲਿਆ।
ਭਾਰਤ ਲਈ ਵਿਰਾਟ ਕੋਹਲੀ ਨੇ 74 ਦੌੜਾਂ, ਸ਼ੁਭਮਨ ਗਿੱਲ ਨੇ 37 ਦੌੜਾਂ, ਸ਼੍ਰੇਅਸ ਅਈਅਰ ਨੇ 15 ਦੌੜਾਂ ਤੇ ਕੇਐੱਲ ਰਾਹੁਲ ਨੇ 3 ਦੌੜਾਂ ਤੇ ਨਮਨ ਧੀਰ ਨੇ 5 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਕਾਈਲ ਜੈਮੀਸਨ ਨੇ 1, ਜੈਕਬ ਡਫੀ ਨੇ 3 ਤੇ ਨਾਥਨ ਸਮਿਥ ਨੇ 1 ਵਿਕਟਾਂ ਲਈਆਂ।
ਜੈਵਲਿਨ ਥ੍ਰੋਅਰ ਅੰਨੂ ਰਾਣੀ ਦੇ ਗੋਡੇ ਦਾ ਹੋਇਆ ਸਫ਼ਲ
NEXT STORY