ਸਪੋਰਟਸ ਡੈਸਕ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਦੂਜੇ ਟੀ-20 ਮੁਕਾਬਲੇ ਵਿੱਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਹਿਮ ਬੜ੍ਹਤ ਹਾਸਲ ਕਰ ਲਈ ਹੈ।
209 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ। ਸੰਜੂ ਸੈਮਸਨ (6) ਅਤੇ ਅਭਿਸ਼ੇਕ ਸ਼ਰਮਾ (0) ਜਲਦੀ ਆਊਟ ਹੋ ਗਏ। ਇਸ ਤੋਂ ਬਾਅਦ ਈਸ਼ਾਨ ਕਿਸ਼ਨ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਮੋਰਚਾ ਸੰਭਾਲਿਆ ਅਤੇ ਤੀਜੀ ਵਿਕਟ ਲਈ 122 ਦੌੜਾਂ ਦੀ ਤੂਫਾਨੀ ਸਾਂਝੇਦਾਰੀ ਕੀਤੀ। ਈਸ਼ਾਨ ਕਿਸ਼ਨ ਨੇ ਮਹਿਜ਼ 21 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ ਕੁੱਲ 76 ਦੌੜਾਂ (32 ਗੇਂਦਾਂ, 11 ਚੌਕੇ, 4 ਛੱਕੇ) ਬਣਾਈਆਂ। ਸੂਰਿਆਕੁਮਾਰ ਯਾਦਵ ਨੇ 82 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਭਾਰਤ ਨੇ ਇਹ ਟੀਚਾ ਸਿਰਫ਼ 16ਵੇਂ ਓਵਰ ਵਿੱਚ ਹੀ ਹਾਸਲ ਕਰ ਲਿਆ।
ਇਸ ਤੋਂ ਪਹਿਲਾਂ ਟਾਸ ਹਾਰ ਕੇ ਬੈਟਿੰਗ ਕਰਦਿਆਂ ਨਿਊਜ਼ੀਲੈਂਡ ਨੇ 6 ਵਿਕਟਾਂ 'ਤੇ 208 ਦੌੜਾਂ ਬਣਾਈਆਂ ਸਨ। ਕੀਵੀ ਟੀਮ ਵੱਲੋਂ ਮਿਚੇਲ ਸੈਂਟਨਰ ਨੇ ਸਭ ਤੋਂ ਵੱਧ 47* ਦੌੜਾਂ ਅਤੇ ਰਚਿਨ ਰਵਿੰਦਰਾ ਨੇ 44 ਦੌੜਾਂ ਬਣਾਈਆਂ। ਭਾਰਤ ਵੱਲੋਂ ਕੁਲਦੀਪ ਯਾਦਵ ਨੇ ਸਭ ਤੋਂ ਵੱਧ 2 ਵਿਕਟਾਂ ਝਟਕਾਈਆਂ। ਜ਼ਿਕਰਯੋਗ ਹੈ ਕਿ ਇਸ ਮੈਚ ਵਿੱਚ ਅਕਸ਼ਰ ਪਟੇਲ ਦੇ ਜ਼ਖ਼ਮੀ ਹੋਣ ਕਾਰਨ ਕੁਲਦੀਪ ਯਾਦਵ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ ਦੇ ਕੇ ਹਰਸ਼ਿਤ ਰਾਣਾ ਨੂੰ ਪਲੇਇੰਗ-11 ਵਿੱਚ ਸ਼ਾਮਲ ਕੀਤਾ ਗਿਆ ਸੀ।
ਚਲਦੇ ਕ੍ਰਿਕਟ ਮੈਚ ਦੌਰਾਨ ਗਰਦਨ 'ਤੇ ਲੱਗੀ ਗੇਂਦ, ਜ਼ਮੀਨ 'ਤੇ ਤੜਫਣ ਲੱਗਾ ਇਹ ਸਟਾਰ ਖਿਡਾਰੀ, ਦੇਖੋ ਵੀਡੀਓ
NEXT STORY