ਸਪੋਰਟਸ ਡੈਸਕ- ਜ਼ਿੰਬਾਬਵੇ ਅਤੇ ਭਾਰਤ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 182 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 183 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਯਸ਼ਸਵੀ ਜਾਇਸਵਾਲ 36 ਦੌੜਾਂ ਬਣਾ ਰਜ਼ਾ ਵਲੋਂ ਆਊਟ ਹੋਇਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਅਭਿਸ਼ੇਕ ਸ਼ਰਮਾ 10 ਦੌੜਾਂ ਬਣਾ ਰਜ਼ਾ ਵਲੋਂ ਆਊਟ ਹੋਇਆ। ਸ਼ੁਭਮਨ ਗਿੱਲ 66 ਦੌੜਾਂ ਬਣਾ ਮੁਜ਼ਾਰਬਾਨੀ ਵਲੋਂ ਆਊਟ ਹੋਇਆ। ਰੁਤੂਰਾਜ ਗਾਇਕਵਾੜ 49 ਦੌੜਾਂ ਬਣਾ ਮੁਜ਼ਾਰਬਾਨੀ ਵਲੋਂ ਆਊਟ ਹੋਇਆ। ਜ਼ਿੰਬਾਬਵੇ ਲਈ ਸਿਕੰਦਰ ਰਜ਼ਾ ਨੇ 2 ਤੇ ਬਲੈਸਿੰਗ ਮੁਜ਼ਰਬਾਨੀ ਨੇ 2 ਵਿਕਟਾਂ ਲਈਆਂ। ਜ਼ਿੰਬਾਬਵੇ ਨੇ ਪਹਿਲਾ ਮੈਚ ਜਿੱਤਿਆ ਸੀ ਜਦਕਿ ਭਾਰਤ ਨੇ ਵਾਪਸੀ ਕਰਦੇ ਹੋਏ ਦੂਜੇ ਮੈਚ 'ਚ 100 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਦੋਵੇਂ ਟੀਮਾਂ ਦੀ ਪਲੇਇੰਗ 11:
ਜ਼ਿੰਬਾਬਵੇ : ਤਾਦੀਵਾਨਾਸ਼ੇ ਮਾਰੂਮਾਨੀ, ਵੇਸਲੀ ਮਧਵੇਰੇ, ਬ੍ਰਾਇਨ ਬੇਨੇਟ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਜੋਨਾਥਨ ਕੈਂਪਬੈਲ, ਕਲਾਈਵ ਮਡਾਂਡੇ (ਵਿਕਟਕੀਪਰ), ਵੈਲਿੰਗਟਨ ਮਸਾਕਾਦਜ਼ਾ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ, ਟੇਂਡਾਈ ਚਤਾਰਾ
ਭਾਰਤ : ਯਸ਼ਸਵੀ ਜਾਇਸਵਾਲ, ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਰੁਤੁਰਾਜ ਗਾਇਕਵਾੜ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਖਲੀਲ ਅਹਿਮਦ
ਮੈਸੀ ਨੇ ਦਾਗਿਆ 109ਵਾਂ ਗੋਲ, ਅਰਜਨਟੀਨਾ ਕੋਪਾ ਅਮਰੀਕਾ ਦੇ ਫਾਈਨਲ 'ਚ ਪਹੁੰਚਿਆ
NEXT STORY