ਸਪੋਰਟਸ ਡੈਸਕ- 2023 ਵਿਚ ਦੱਖਣੀ ਅਫਰੀਕਾ ’ਚ ਹੋਏ ਪਹਿਲੇ ਅੰਡਰ-19 ਮਹਿਲਾ ਟੀ20 ਵਿਸ਼ਵ ਕੱਪ ਵਿਚ ਇੰਗਲੈਂਡ ਨੂੰ ਹਰਾ ਕੇ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਨੇ ਦੋ ਸਾਲ ਬਾਅਦ ਵੀ ਖਿਤਾਬ ਨੂੰ ਬਰਕਰਾਰ ਰੱਖਿਆ। ਭਾਰਤੀ ਟੀਮ ਨੇ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਦੱਖਣੀ ਅਫਰੀਕਾ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ।
ਇਹ ਵੀ ਪੜ੍ਹੋ-ਤੁਸੀਂ ਜਾਣਦੇ ਹੋ 'Half Boiled Egg' ਖਾਣ ਦੇ ਫ਼ਾਇਦੇ?
ਵਿਸ਼ਵ ਚੈਂਪੀਅਨ ਟੀਮ ਇੰਡੀਆ 'ਤੇ ਵਰ੍ਹਿਆ ਪੈਸਿਆਂ ਦਾ ਮੀਂਹ
ਦਰਅਸਲ ਨਿਕੀ ਪ੍ਰਸਾਦ ਦੀ ਅਗਵਾਈ ਵਾਲੀ ਟੀਮ ਨੇ ਟੂਰਨਾਮੈਂਟ ਵਿਚ ਪਹਿਲਾਂ ਵੈਸਟਇੰਡੀਜ਼ ਨੂੰ ਹਰਾ ਕੇ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਅਤੇ ਟੀਮ ਨੇ ਟੂਰਨਾਮੈਂਟ ਦਾ ਅੰਤ ਵੀ ਜਿੱਤ ਨਾਲ ਕੀਤਾ। ਟੀਮ ਇੰਡੀਆ ਪੂਰੇ ਟੂਰਨਾਮੈਂਟ ਦੌਰਾਨ ਇਕ ਚੈਂਪੀਅਨ ਟੀਮ ਵਾਂਗ ਖੇਡੀ ਅਤੇ ਕੋਈ ਵੀ ਟੀਮ ਉਸ ਨੂੰ ਹਰਾਉਣ ਦੇ ਸਮਰੱਥ ਨਹੀਂ ਜਾਪਦੀ ਸੀ। ਹੁਣ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤਣ ਵਾਲੀਆਂ ਭਾਰਤੀ ਧੀਆਂ ਨੂੰ ਬੀਸੀਸੀਆਈ ਤੋਂ ਇਨਾਮ ਮਿਲਿਆ ਹੈ।
ਇਹ ਵੀ ਪੜ੍ਹੋ-ਵੋਡਾਫੋਨ ਆਈਡੀਆ ਨੇ ਲਾਂਚ ਕੀਤੇ ਦੋ ਸਸਤੇ ਪਲਾਨ, ਮਿਲੇਗਾ ਸਾਲ ਭਰ ਮੁਫਤ ਕਾਲਿੰਗ ਦਾ ਮਜ਼ਾ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਨਿਕੀ ਪ੍ਰਸਾਦ ਦੀ ਅਗਵਾਈ ਵਾਲੀ ਭਾਰਤੀ ਟੀਮ ਦੀ ਜਿੱਤ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਸ ਲਈ ਇਨਾਮ ਦਾ ਐਲਾਨ ਕੀਤਾ। ਬੀਸੀਸੀਆਈ ਨੇ ਇਹ ਜਾਣਕਾਰੀ ਐਕਸ 'ਤੇ ਦਿੱਤੀ ਤੇ ਖਿਤਾਬ ਜਿੱਤਣ 'ਤੇ ਟੀਮ ਇੰਡੀਆ ਨੂੰ 5 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਇਨਾਮ ਟੀਮ ਦੇ ਸਾਰੇ 15 ਖਿਡਾਰੀਆਂ, ਮੁੱਖ ਕੋਚ ਨੁਸ਼ੀਨ ਅਲ ਖਾਦੀਰ ਅਤੇ ਬਾਕੀ ਸਹਾਇਕ ਸਟਾਫ ਵਿਚ ਵੰਡਿਆ ਜਾਵੇਗਾ। ਨੁਸ਼ੀਨ ਦੀ ਕੋਚਿੰਗ ਹੇਠ ਭਾਰਤ ਨੇ 2023 ਵਿਚ ਇਸੇ ਟੂਰਨਾਮੈਂਟ ਦੇ ਪਹਿਲੇ ਐਡੀਸ਼ਨ ਦਾ ਖਿਤਾਬ ਵੀ ਜਿੱਤਿਆ ਸੀ।
ਇਹ ਵੀ ਪੜ੍ਹੋ-ਤੁਸੀਂ ਜਾਣਦੇ ਹੋ ਬੇਹੱਦ ਜ਼ਿਆਦਾ ਮਟਰ ਖਾਣ ਦੇ ਨੁਕਸਾਨ?
ਬੀਸੀਸੀਆਈ ਪ੍ਰਧਾਨ ਰੋਜਰ ਬਿੰਨੀ ਨੇ ਵਿਸ਼ਵ ਚੈਂਪੀਅਨ ਧੀਆਂ ਨੂੰ ਦਿੱਤੀ ਵਧਾਈ
ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ ਨੇ ਕਿਹਾ ਕਿ ਸਾਡੀਆਂ ਕੁੜੀਆਂ ਨੂੰ U19 ਮਹਿਲਾ ਵਿਸ਼ਵ ਕੱਪ ਬਰਕਰਾਰ ਰੱਖਣ ਲਈ ਵਧਾਈਆਂ। ਇਹ ਮਿਸਾਲੀ ਮੁਹਿੰਮ ਰਹੀ ਹੈ ਜਿਸ ਵਿਚ ਉਹ ਪੂਰੇ ਸਮੇਂ ਦੌਰਾਨ ਅਜੇਤੂ ਰਹੀਆਂ। ਅਸੀਂ ਕੱਲ੍ਹ ਰਾਤ ਨਮਨ ਐਵਾਰਡਾਂ ਵਿਚ ਉਨ੍ਹਾਂ ਦੇ ਪ੍ਰਦਰਸ਼ਨ ਬਾਰੇ ਗੱਲ ਕੀਤੀ ਸੀ ਤੇ ਅੱਜ ਉਨ੍ਹਾਂ ਨੇ ਸਾਨੂੰ ਸਾਰਿਆਂ ਨੂੰ ਮਾਣ ਦਿਵਾਇਆ ਹੈ। ਇਹ ਟਰਾਫੀ ਭਾਰਤ ਵਿੱਚ ਮਹਿਲਾ ਕ੍ਰਿਕਟ ਦੇ ਵਿਕਾਸ ਨੂੰ ਦਰਸਾਉਂਦੀ ਹੈ ਅਤੇ ਮੈਂ ਇਸ ਟੂਰਨਾਮੈਂਟ ਵਿੱਚ ਹਰੇਕ ਮੈਂਬਰ ਨੂੰ ਚਮਕਦਿਆਂ ਦੇਖ ਕੇ ਬਹੁਤ ਖੁਸ਼ ਹਾਂ। ਮੈਂ ਇੱਕ ਵਾਰ ਫਿਰ ਪੂਰੀ ਟੀਮ, ਕੋਚਾਂ ਅਤੇ ਸਹਾਇਕ ਸਟਾਫ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦੇਣਾ ਚਾਹੁੰਦੀ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਦੇ ਪੁੱਤ ਨੇ ਕਰਵਾਈ ਬੱਲੇ-ਬੱਲੇ! ਕ੍ਰਿਸ ਗੇਲ ਤੋਂ ਵੀ ਅੱਗੇ ਨਿਕਲਿਆ ਅਭਿਸ਼ੇਕ ਸ਼ਰਮਾ
NEXT STORY