ਰਾਂਚੀ- ਨਿਊਜ਼ੀਲੈਂਡ ਨੇ ਭਾਰਤ ਦੇ ਵਿਰੁੱਧ ਦੂਜੇ ਟੀ-20 ਮੁਕਾਬਲੇ ਵਿਚ ਸ਼ੁੱਕਰਵਾਰ ਨੂੰ ਹਾਲਾਂਕਿ ਤੇਜ਼ ਸ਼ੁਰੂਆਤ ਕੀਤੀ ਪਰ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਵਾਪਸੀ ਕਰਦੇ ਹੋਂਏ ਮਹਿਮਾਨ ਟੀਮ ਨੂੰ 20 ਓਵਰਾਂ ਵਿਚ 6 ਵਿਕਟਾਂ 'ਤੇ 153 ਦੌੜਾਂ ਦੇ ਸਕੋਰ 'ਤੇ ਰੋਕ ਦਿੱਤਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਲਗਾਤਾਰ ਦੂਜੇ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਨਿਊਜ਼ੀਲੈਂਡ ਨੇ ਤੇਜ਼ ਸ਼ੁਰੂਆਤ ਕੀਤੀ ਤੇ 6 ਓਵਰਾਂ ਦੇ ਪਾਵਰ ਪਲੇਅ ਵਿਚ 64 ਦੌੜਾਂ ਬਣਾਈਆਂ ਪਰ ਇਸ ਤੋਂ ਬਾਅਦ ਭਾਰਤ ਦੇ ਦੋਵੇਂ ਸਪਿਨਰਾਂ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਤੇ ਲੈੱਫਟ ਆਰਮ ਸਪਿਨਰ ਅਕਸ਼ਰ ਪਟੇਲ ਨੇ ਮੱਧ ਓਵਰਾਂ ਵਿਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕੀਵੀ ਬੱਲੇਬਾਜ਼ਾਂ 'ਤੇ ਲਗਾਮ ਕੱਸ ਦਿੱਤੀ।
ਪਟੇਲ ਨੇ ਚਾਰ ਓਵਰਾਂ ਵਿਚ 26 ਦੌੜਾਂ 'ਤੇ ਮਾਰਕ ਚੈਪਮੈਨ ਦਾ ਵਿਕਟ ਹਾਸਲ ਕੀਤਾ। ਚੈਪਮੈਨ ਨੇ 17 ਗੇਂਦਾਂ 'ਤੇ ਤਿੰਨ ਚੌਕਿਆਂ ਦੀ ਮਦਦ ਨਾਲ 21 ਦੌੜਾਂ ਬਣਾਈਆਂ। ਭਾਰਤ ਨੇ ਇਸ ਮੁਕਾਬਲੇ ਵਿਚ ਆਈ. ਪੀ. ਐੱਲ. ਵਿਚ ਸਭ ਤੋਂ ਜ਼ਿਆਦਾ ਵਿਕਟਾਂ ਹਾਸਲ ਕਰਨ ਵਾਲੇ ਗੇਂਦਬਾਜ਼ ਹਰਸ਼ਲ ਪਟੇਲ ਨੂੰ ਆਪਣਾ ਅੰਤਰਰਾਸ਼ਟਰੀ ਡੈਬਿਊ ਕਰਨ ਦਾ ਮੌਕਾ ਦਿੱਤਾ। ਪਟੇਲ ਨੇ ਵਧੀਆ ਗੇਂਦਬਾਜ਼ੀ ਕਰਦੇ ਹੋਏ ਡੇਰਿਲ ਮਿਸ਼ੇਲ ਤੇ ਗਲੇਨ ਫਿਲਿਪਸ ਦੇ ਵਿਕਟ ਹਾਸਲ ਕੀਤੇ। ਪਟੇਲ ਨੇ ਚਾਰ ਓਵਰਾਂ ਵਿਚ 25 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੇ 15 ਗੇਂਦਾਂ ਵਿਚ 2 ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 31 ਦੌੜਾਂ ਬਣਾ ਕੇ ਦੀਪਕ ਚਾਹਰ ਦਾ ਸ਼ਿਕਾਰ ਬਣੇ।
ਇਹ ਵੀ ਪੜ੍ਹੋ : ਅਸ਼ਲੀਲ ਤਸਵੀਰ ਤੇ ਮੈਸੇਜ ਭੇਜਣ ਦੇ ਮਾਮਲੇ ਦੀ ਜਾਂਚ ਵਿਚਾਲੇ ਟਿਮ ਪੇਨ ਨੇ ਛੱਡੀ ਟੈਸਟ ਕਪਤਾਨੀ
ਪਲੇਇੰਗ ਇਲੈਵਨ :-
ਨਿਊਜ਼ੀਲੈਂਡ : ਮਾਰਟਿਨ ਗੁਪਟਿਲ, ਡੇਰਿਲ ਮਿਸ਼ੇਲ, ਮਾਰਕ ਚੈਪਮੈਨ, ਗਲੇਨ ਫਿਲਿਪਸ, ਟਿਮ ਸੇਫਰਟ (ਵਿਕਟਕੀਪਰ), ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਦੀ (ਕਪਤਾਨ), ਐਡਮ ਮਿਲਨੇ, ਟ੍ਰੇਂਟ ਬੋਲਟ
ਭਾਰਤ : ਕੇ. ਐੱਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਵੈਂਕਟੇਸ਼ ਅਈਅਰ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ, ਹਰਸ਼ਲ ਪਟੇਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਏਬੀ ਡਿਵਿਲੀਅਰਜ਼ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਵਿਰਾਟ ਕੋਹਲੀ ਨੇ ਦੱਸਿਆ ਆਪਣੇ ਸਮੇਂ ਦਾ ਸਰਵੋਤਮ ਖਿਡਾਰੀ
NEXT STORY