ਦੁਬਈ- ਰੋਹਿਤ ਸ਼ਰਮਾ ਤੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜੇ ਤੇ ਦੋਵਾਂ ਵਿਚ ਪਹਿਲੀ ਵਿਕਟ ਦੀ ਸੈਂਕੜੇ ਵਾਲੀ ਸਾਂਝੇਦਾਰੀ ਨਾਲ ਭਾਰਤ ਨੇ ਅਫਗਾਨਿਸਤਾਨ ਵਿਰੁੱਧ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਦੇ ਸੁਪਰ-12 ਪੜਾਅ ਦੇ ਗਰੁੱਪ-2 ਮੈਚ ਵਿਚ 2 ਵਿਕਟਾਂ 'ਤੇ 210 ਦੌੜਾਂ ਬਣਾਈਆਂ ਜੋ ਮੌਜੂਦਾ ਟੂਰਨਾਮੈਂਟ ਦਾ ਸਭ ਤੋਂ ਵਧ ਸਕੋਰ ਹੈ। ਰੋਹਿਤ (74) ਅਤੇ ਰਾਹੁਲ (69) ਨੇ ਅਰਧ ਸੈਂਕੜਾ ਲਗਾਉਣ ਤੋਂ ਇਲਾਵਾ ਪਹਿਲੀ ਵਿਕਟ ਲਈ 140 ਦੌੜਾਂ ਦੀ ਸਾਂਝੇਦਾਰੀ ਕੀਤੀ। ਰੋਹਿਤ ਨੇ 47 ਗੇਂਦਾਂ ਦੀ ਆਪਣੀ ਪਾਰੀ 'ਚ 8 ਚੌਕੇ ਤੇ 3 ਛੱਕੇ ਮਾਰੇ ਜਦੋਂਕਿ ਰਾਹੁਲ ਨੇ 48 ਗੇਂਦਾਂ ਦਾ ਸਾਹਮਣਾ ਕਰਦੇ ਹੋਏ 6 ਚੌਕੇ ਅਤੇ 2 ਛੱਕੇ ਜੜੇ।
ਇਹ ਖ਼ਬਰ ਪੜ੍ਹੋ- T20 WC, IND v AFG : ਭਾਰਤ ਨੇ ਅਫਗਾਨਿਸਤਾਨ ਨੂੰ ਦਿੱਤਾ 211 ਦੌੜਾਂ ਦਾ ਟੀਚਾ
ਅਫਗਾਨਿਸਤਾਨ ਦੀ ਪਹਿਲੀ ਵਿਕਟ ਮੁਹੰਮਦ ਸ਼ਹਿਜ਼ਾਦ ਦੇ ਰੂਪ 'ਚ ਡਿੱਗਿਆ, ਜਿਸ ਨੂੰ ਜ਼ੀਰੋ ਦੇ ਸਕੋਰ 'ਤੇ ਆਊਟ ਕੀਤਾ। ਇਸ ਦੇ ਨਾਲ ਹੀ ਹਜ਼ਰਤੁੱਲਾ ਜ਼ਜ਼ਈ ਨੂੰ 13 ਦੌੜਾਂ, ਰਹਿਮਾਨਉੱਲ੍ਹਾ ਗੁਰਬਾਜ਼ ਨੂੰ 19 ਦੌੜਾਂ, ਗੁਲਬਦੀਨ ਨਾਇਬ 18 ਦੌੜਾਂ 'ਤੇ ਆਊਟ ਹੋਏ। ਅਫਗਾਨਿਸਤਾਨ ਨੇ 4 ਵਿਕਟਾਂ 'ਤੇ 61 ਦੌੜਾਂ ਬਣਾ ਲਈਆਂ ਹਨ।
ਭਾਰਤੀ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਰਵੀ ਚੰਦਰਨ ਅਸ਼ਵਿਨ ਨੇ 2 ਵਿਕਟਾਂ ਹਾਸਲ ਕੀਤੀਆਂ।
ਇਹ ਖ਼ਬਰ ਪੜ੍ਹੋ- ਰੋਹਿਤ ਸ਼ਰਮਾ ਨੇ ਲਗਾਇਆ 23ਵਾਂ ਅਰਧ ਸੈਂਕੜਾ, ਇਹ ਰਿਕਾਰਡ ਵੀ ਕੀਤੇ ਆਪਣੇ ਨਾਂ
ਪਲੇਇੰਗ ਇਲੈਵਨ-
ਅਫਗਾਨਿਸਤਾਨ : ਹਜ਼ਰਤੁੱਲਾ ਜ਼ਜ਼ਈ, ਮੁਹੰਮਦ ਸ਼ਹਿਜ਼ਾਦ (ਵਿਕਟਕੀਪਰ), ਰਹਿਮਾਨਉੱਲ੍ਹਾ ਗੁਰਬਾਜ਼, ਨਜੀਬੁੱਲਾ ਜ਼ਾਦਰਾਨ, ਮੁਹੰਮਦ ਨਬੀ (ਕਪਤਾਨ), ਗੁਲਬਦੀਨ ਨਾਇਬ, ਸ਼ਰਫੂਦੀਨ ਅਸ਼ਰਫ, ਰਾਸ਼ਿਦ ਖਾਨ, ਕਰੀਮ ਜਨਤ, ਨਵੀਨ-ਉਲ-ਹੱਕ, ਹਾਮਿਦ ਹਸਨ
ਭਾਰਤ : ਕੇ. ਐੱਲ. ਰਾਹੁਲ, ਰੋਹਿਤ ਸ਼ਰਮਾ, ਵਿਰਾਟ ਕੋਹਲੀ (ਕਪਤਾਨ), ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਰੋਹਿਤ ਸ਼ਰਮਾ ਨੇ ਲਗਾਇਆ 23ਵਾਂ ਅਰਧ ਸੈਂਕੜਾ, ਇਹ ਰਿਕਾਰਡ ਵੀ ਕੀਤੇ ਆਪਣੇ ਨਾਂ
NEXT STORY