ਦੁਬਈ- ਰਵਿੰਦਰ ਜਡੇਜਾ ਤੇ ਰਵੀਚੰਦਰਨ ਅਸ਼ਵਿਨ ਦੀ ਫਿਰਕੀ ਦੇ ਜਾਦੂ ਨਾਲ ਭਾਰਤ ਨੇ ਸੋਮਵਾਰ ਨੂੰ ਇੱਥੇ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਦੇ ਗਰੁੱਪ 2 ਦੇ ਸਿਰਫ ਆਪਣੇ ਆਖਰੀ ਮੈਚ ਵਿਚ ਨਾਮੀਬੀਆ ਨੂੰ 8 ਵਿਕਟਾਂ 'ਤੇ 132 ਦੌੜਾਂ ਦੇ ਸਕੋਰ 'ਤੇ ਰੋਕ ਦਿੱਤਾ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਜਡੇਜਾ ਨੇ 16 ਦੌੜਾਂ 'ਤੇ ਤਿੰਨ ਵਿਕਟਾਂ ਜਦਕਿ ਅਸ਼ਵਿਨ ਨੇ 20 ਦੌੜਾਂ 'ਤੇ ਤਿੰਨ ਵਿਕਟਾਂ ਹਾਸਲ ਕੀਤੀਆਂ ਹਨ। ਜਿਸ ਦੌਰਾਨ ਨਾਮੀਬੀਆ ਦੀ ਟੀਮ ਨੇ ਲਗਾਤਾਰ ਆਪਣੇ ਵਿਕਟ ਗੁਆਏ। ਜਸਪ੍ਰੀਤ ਬੁਮਰਾਹ ਨੇ ਵੀ 19 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ।
ਭਾਰਤ ਦੀ ਟੀ-20 ਅੰਤਰਰਾਸ਼ਟਰੀ ਟੀਮ ਦੇ ਕਪਤਾਨ ਦੇ ਰੂਪ ਵਿਚ ਆਪਣੇ 50ਵੇਂ ਤੇ ਆਖਰੀ ਮੈਚ ਵਿਚ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਨਾਮੀਬੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਸਟੀਫਨ ਬਾਰਡ ਨੇ 21 ਗੇਂਦਾਂ ਵਿਚ 1 ਚੌਕੇ ਤੇ 1 ਛੱਕੇ ਦੀ ਮਦਦ ਨਾਲ 21 ਦੌੜਾਂ ਬਣਾਈਆਂ, ਮਾਈਕਲ ਵੈਨ ਲਿੰਗਨ ਨੇ 15 ਗੇਂਦਾਂ ਵਿਚ 2 ਚੌਕਿਆਂ ਦੀ ਮਦਦ ਨਾਲ 14 ਦੌੜਾਂ ਦਾ ਯੋਗਦਾਨ ਦਿੱਤਾ ਤੇ ਕ੍ਰੇਗ ਵਿਲੀਅਮਸ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਜਾਨ ਨਿਕੋਲ ਲਾਫਟੀ-ਈਟਨ ਨੇ 5 ਦੌੜਾਂ ਬਣਾਈਆਂ।
ਇਹ ਖ਼ਬਰ ਪੜ੍ਹੋ- ਆਸਟਰੇਲੀਆ 24 ਸਾਲ ਬਾਅਦ ਪਾਕਿ 'ਚ ਖੇਡੇਗਾ 3 ਟੈਸਟ ਤੇ 3 ਵਨ ਡੇ ਮੈਚ
ਪਲੇਇੰਗ ਇਲੈਵਨ-
ਭਾਰਤ :- ਰੋਹਿਤ ਸ਼ਰਮਾ, ਕੇ. ਐੱਲ. ਰਾਹੁਲ, ਸੂਰਯਕੁਮਾਰ ਯਾਦਵ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਰਾਹੁਲ ਚਾਹਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ।
ਨਾਮੀਬੀਆ :- ਸਟੀਫਨ ਬਾਰਡ, ਮਾਈਕਲ ਵੈਨ ਲਿੰਗਨ, ਕ੍ਰੇਗ ਵਿਲੀਅਮਸ, ਗੇਰਹਾਰਡ ਇਰਾਸਮਸ (ਕਪਤਾਨ), ਡੇਵਿਡ ਵਿਸੇ, ਜੇ ਜੇ ਸਮਿਟ, ਜਾਨ ਨਿਕੋਲ ਲਾਫਟੀ-ਈਟਨ, ਰੂਬੇਨ ਟ੍ਰੰਪੇਲਮੈਨ, ਜੇਨ ਗ੍ਰੀਨ (ਵਿਕਟਕੀਪਰ), ਜਾਨ ਫ੍ਰਿਲਿੰਕ, ਬਰਨਾਰਡ ਸ਼ੋਲਟਜ਼।
ਆਸਟਰੇਲੀਆ 24 ਸਾਲ ਬਾਅਦ ਪਾਕਿ 'ਚ ਖੇਡੇਗਾ 3 ਟੈਸਟ ਤੇ 3 ਵਨ ਡੇ ਮੈਚ
NEXT STORY