ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਵਿਸ਼ਾਖਾਪਟਨਮ (ਵਿਜ਼ਾਗ) ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 'ਚ ਇਕ ਬਦਲਾਅ ਕੀਤਾ ਗਿਆ ਹੈ। ਧਾਕੜ ਬੱਲੇਬਾਜ਼ ਇਸ਼ਾਨ ਕਿਸ਼ਨ ਦੀ ਥਾਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਵਾਪਸੀ ਹੋਈ ਹੈ।
ਭਾਰਤੀ ਟੀਮ ਪਹਿਲਾਂ ਹੀ ਟੀ-20 ਸੀਰੀਜ਼ ਜਿੱਤ ਚੁੱਕੀ ਹੈ। ਦੋਵਾਂ ਟੀਮਾਂ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 21 ਜਨਵਰੀ ਨੂੰ ਨਾਗਪੁਰ ਵਿੱਚ ਖੇਡਿਆ ਗਿਆ ਸੀ, ਜਿਸ ਵਿੱਚ ਟੀਮ ਇੰਡੀਆ ਨੇ 48 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਜੈਪੁਰ ਟੀ-20 ਵਿੱਚ ਭਾਰਤ ਨੇ 7 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਫਿਰ, ਭਾਰਤੀ ਟੀਮ ਨੇ ਗੁਹਾਟੀ ਵਿੱਚ ਖੇਡੇ ਗਏ ਮੈਚ ਨੂੰ 8 ਵਿਕਟਾਂ ਨਾਲ ਜਿੱਤਿਆ ਸੀ।
ਭਾਰਤੀ ਟੀਮ- ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਹਰਸ਼ਿਤ ਰਾਣਾ, ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ
ਨਿਊਜ਼ੀਲੈਂਡ ਟੀਮ- ਟਿਮ ਸੀਫਰਟ (ਵਿਕਟਕੀਪਰ), ਡੇਵੋਨ ਕੌਨਵੇ, ਰਾਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਜ਼ਕਰੀ ਫੌਲਕਸ, ਮੈਟ ਹੈਨਰੀ, ਈਸ਼ ਸੋਢੀ, ਜੈਕਬ ਡਫੀ
ਬੁਮਰਾਹ ਸਾਹਮਣੇ ਬੱਲੇਬਾਜ਼ ਕਿਉਂ ਹੋ ਜਾਂਦੇ ਹਨ ਬੇਵੱਸ? ਪਾਰਥਿਵ ਪਟੇਲ ਨੇ ਖੋਲ੍ਹਿਆ ਰਾਜ਼
NEXT STORY