ਨਵੀਂ ਦਿੱਲੀ- ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਭਾਰਤੀ ਟੀਮ ਦਾ ਧਿਆਨ ਨਿਊਜ਼ੀਲੈਂਡ ਦੇ ਵਿਰੁੱਧ 17 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਟੀ-20 ਸੀਰੀਜ਼ 'ਤੇ ਹੋਵੇਗਾ। ਮੁੱਖ ਕੋਚ ਹੁਣ ਰਵੀ ਸ਼ਾਸਤਰੀ ਦੀ ਜਗ੍ਹਾ ਰਾਹੁਲ ਦ੍ਰਾਵਿੜ ਹੋਣਗੇ। ਜਦਕਿ ਰੋਹਿਤ ਸ਼ਰਮਾ ਟੀਮ ਦੀ ਕਪਤਾਨੀ ਸੰਭਾਲਣਗੇ।
ਇਹ ਖਿਡਾਰੀ ਹੋ ਸਕਦੇ ਹਨ ਬਾਹਰ
ਟੀ-20 ਵਿਸ਼ਵ ਕੱਪ ਵਿਚ ਭਾਰਤੀ ਟੀਮ ਆਪਣੇ ਪਹਿਲੇ 2 ਮੁਕਾਬਲੇ ਪਾਕਿਸਤਾਨ ਤੇ ਨਿਊਜ਼ੀਲੈਂਡ ਤੋਂ ਹਾਰ ਗਈ। ਕਿਹਾ ਗਿਆ ਹੈ ਕਿ ਭਾਰਤੀ ਖਿਡਾਰੀ ਲਗਾਤਾਰ ਕ੍ਰਿਕਟ ਖੇਡ ਰਹੇ ਹਨ, ਜਿਸ ਦੇ ਚੱਲਦੇ ਉਹ ਥਕਾਨ ਮਹਿਸੂਸ ਕਰ ਰਹੇ ਹਨ। ਅਜਿਹੇ ਵਿਚ ਬੀ. ਸੀ. ਸੀ. ਆਈ. ਨੇ ਵੱਡੇ ਖਿਡਾਰੀ, ਜਿਸ ਵਿਚ ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਰਵਿੰਦਰ ਜਡੇਜਾ, ਹਾਰਦਿਕ ਪੰਡਯਾ ਆਦਿ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਆਰਾਮ ਦੇਣ ਦੀ ਯੋਜਨਾ ਬਣਾਈ ਗਈ ਹੈ। ਹਾਲਾਂਕਿ ਇਹ ਖਿਡਾਰੀ ਨਿਊਜ਼ੀਲੈਂਡ ਦੇ ਵਿਰੁੱਧ ਟੈਸਟ ਸੀਰੀਜ਼ ਦੇ ਲਈ ਦੋਬਾਰਾ ਭਾਰਤੀ ਟੀਮ ਨਾਲ ਜ਼ਰੂਰ ਜੁੜ ਜਾਣਗੇ।
ਇਹ ਖਬ਼ਰ ਪੜ੍ਹੋ- ਕ੍ਰਿਸ ਗੇਲ ਦਾ ਸੰਨਿਆਸ 'ਤੇ ਵੱਡਾ ਬਿਆਨ, ਦੱਸਿਆ ਕਿੱਥੇ ਖੇਡਣਾ ਚਾਹੁੰਦੇ ਹਨ ਵਿਦਾਈ ਮੈਚ
ਅਜਿਹੀ ਹੋ ਸਕਦੀ ਹੈ ਟੀਮ
ਰੋਹਿਤ ਸ਼ਰਮਾ (ਕਪਤਾਨ), ਕੇ. ਐੱਲ. ਰਾਹੁਲ, ਈਸ਼ਾਨ ਕਿਸ਼ਨ, ਰਿਤੁਰਾਜ ਗਾਇਕਵਾੜ, ਵੇਂਕਟੇਸ਼ ਅਈਅਰ, ਰਿਸ਼ਭ ਪੰਤ, ਹਰਥਲ ਪਟੇਲ, ਮੁਹੰਮਦ ਸ਼ਮੀ, ਉਮਰਾਨ ਮਲਿਕ, ਰਾਹੁਲ ਚਾਹਰ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਭੁਵਨੇਸ਼ਵਰ ਕੁਮਾਰ, ਆਵੇਸ਼ ਖਾਨ।
ਇਹ ਖਬ਼ਰ ਪੜ੍ਹੋ- NZ vs AFG : ਰਾਸ਼ਿਦ ਖਾਨ ਨੇ ਟੀ20 ਕਰੀਅਰ ਦੀਆਂ 400 ਵਿਕਟਾਂ ਕੀਤੀਆਂ ਪੂਰੀਆਂ
ਭਾਰਤ ਬਨਾਮ ਨਿਊਜ਼ੀਲੈਂਡ ਦਾ ਪੂਰਾ ਸ਼ਡਿਊਲ
17 ਨਵੰਬਰ- ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ (ਜੈਪੁਰ)
19 ਨਵੰਬਰ- ਦੂਜਾ ਟੀ-20 ਅੰਤਰਰਾਸ਼ਟਰੀ ਮੈਚ (ਰਾਂਚੀ)
21 ਨਵੰਬਰ- ਤੀਜਾ ਟੀ-20 ਅੰਤਰਰਾਸ਼ਟਰੀ ਮੈਚ (ਕੋਲਕਾਤਾ)
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸ਼ੋਏਬ ਮਲਿਕ ਨੇ ਲਗਾਇਆ ਪਾਕਿ ਦੇ ਲਈ ਸਭ ਤੋਂ ਤੇਜ਼ ਅਰਧ ਸੈਂਕੜਾ
NEXT STORY