ਅਹਿਮਦਾਬਾਦ- ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦਾ ਆਖ਼ਰੀ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਵੈਸਟਇੰਡੀਜ਼ ਨੂੰ 266 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਦੇ ਹੋਏ ਵੈਸਟਇੰਡੀਜ਼ ਦੀ ਟੀਮ ਇਹ ਮੈਚ 96 ਦੌੜਾਂ ਨਾਲ ਹਾਰ ਗਈ ਅਤੇ ਭਾਰਤ ਨੇ ਵੈਸਟਇੰਡੀਜ਼ ਨੂੰ ਵਨ ਡੇ ਸੀਰੀਜ਼ ਵਿਚ 3-0 ਨਾਲ ਹਰਾ ਕੇ ਸੀਰੀਜ਼ ਆਪਣੇ ਨਾਂ ਕਰ ਲਈ।
ਵਿੰਡੀਜ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਨਿਕੋਲਸ ਪੂਰਨ ਨੇ 39 ਗੇਂਦਾਂ ਵਿਚ 2 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 34 ਦੌੜਾਂ ਦਾ ਯੋਗਦਾਨ ਦਿੱਤਾ, ਜਦਕਿ ਓਡਿਨ ਸਮਿੱਥ ਨੇ ਸਿਰਫ 18 ਗੇਂਦਾਂ ਵਿਚ ਤਿੰਨ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 36 ਦੌੜਾਂ ਬਣਾਈਆਂ। ਪੂਰਨ ਨੂੰ ਚਾਈਨਾ ਮੈਨ ਗੇਂਦਬਾਜ਼ ਕੁਲਦੀਪ ਯਾਦਵ ਨੇ ਸਲਿਪ ਵਿਚ ਰੋਹਿਤ ਸ਼ਰਮਾ ਦੇ ਹੱਥੋਂ ਕੈਚ ਆਊਟ ਕਰਵਾਇਆ, ਜਦਕਿ ਸਮਿੱਥ ਨੂੰ ਮੁਹੰਮਦ ਸਿਰਾਜ ਨੇ ਸ਼ਿਖਰ ਧਵਨ ਦੇ ਹੱਥੋਂ ਕੈਚ ਕਰਵਾਇਆ। ਭਾਰਤ ਵਲੋਂ ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਨਾ ਨੇ 3-3 ਵਿਕਟਾਂ, ਜਦਕਿ ਦੀਪਕ ਚਾਹਰ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਹਾਸਲ ਕੀਤੀਆਂ।
ਇਸ ਦੌਰਾਨ ਭਾਰਤ ਦੀ ਪਹਿਲੀ ਵਿਕਟ ਰੋਹਿਤ ਸ਼ਰਮਾ ਦੇ ਤੌਰ 'ਤੇ ਡਿੱਗੀ। ਰੋਹਿਤ 13 ਦੌੜਾਂ ਦੇ ਨਿੱਜੀ ਸਕੋਰ 'ਤੇ ਅਲਜ਼ਾਰੀ ਜੋਸੇਫ਼ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਭਾਰਤ ਨੂੰ ਦੂਜਾ ਝਟਕਾ ਵਿਰਾਟ ਕੋਹਲੀ ਦੇ ਤੌਰ 'ਤੇ ਲੱਗਾ। ਕੋਹਲੀ ਬਿਨਾਂ ਖ਼ਾਤਾ ਖੋਲ੍ਹੇ ਜੋਸੇਫ ਦੀ ਗੇਂਦ 'ਤੇ ਸ਼ਾਈ ਹੋਪ ਨੂੰ ਕੈਚ ਦੇ ਕੇ ਆਊਟ ਹੋਏ। ਤੀਜਾ ਝਟਕਾ ਉਦੋਂ ਲੱਗਾ ਜਦੋਂ ਸ਼ਿਖਰ ਧਵਨ 10 ਦੌੜਾਂ ਦੇ ਨਿੱਜੀ ਸਕੋਰ 'ਤੇ ਓਡੇਨ ਸਮਿਥ ਦੀ ਗੇਂਦ 'ਤੇ ਹੋਲਡਰ ਨੂੰ ਕੈਚ ਦੇ ਕੇ ਆਊਟ ਹੋ ਗਏ। ਚੌਥੀ ਵਿਕਟ ਰਿਸ਼ਭ ਪੰਤ ਦੇ ਤੌਰ 'ਤੇ ਡਿੱਗੀ। ਰਿਸ਼ਭ ਪੰਤ ਨੇ 56 ਦੌੜਾਂ ਦੇ ਨਿੱਜੀ ਸਕੋਰ 'ਤੇ ਵਾਲਸ਼ ਦੀ ਗੇਂਦ 'ਤੇ ਸ਼ਾਈ ਹੋਪ ਨੂੰ ਕੈਚ ਫੜਾ ਦਿੱਤਾ ਤੇ ਪਵੇਲੀਅਨ ਪਰਤ ਗਏ। ਰਿਸ਼ਭ ਪੰਤ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ ਇਕ ਛੱਕਾ ਲਾਇਆ। ਭਾਰਤ ਦੀ 5ਵੀਂ ਵਿਕਟ ਸੂਰਯਕੁਮਾਰ ਯਾਦਵ ਦੇ ਤੌਰ 'ਤੇ ਡਿੱਗੀ।
ਸੂਰਯਕੁਮਾਰ 6 ਦੌੜਾਂ ਬਣਾ ਆਊਟ ਹੋਏ। ਭਾਰਤ ਦੀ 6ਵੀਂ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਸ਼੍ਰੇਅਸ ਨੇ ਸ਼ਾਨਦਾਰ 80 ਦੌੜਾਂ ਦੀ ਪਾਰੀ ਖੇਡੀ। ਉਹ ਵਾਲਸ਼ ਦੀ ਗੇਂਦ 'ਤੇ ਬ੍ਰਾਵੋ ਨੂੰ ਕੈਚ ਦੇ ਕੇ ਆਊਟ ਹੋਏ। ਸ਼੍ਰੇਅਸ ਨੇ ਆਪਣੀ ਪਾਰੀ ਦੇ ਦੌਰਾਨ 9 ਚੌਕੇ ਲਾਏ। ਦੀਪਕ ਚਾਹਰ ਨੇ 38 ਦੌੜਾਂ ਦੀ ਪਾਰੀ ਖੇਡੀ। ਉਹ ਹੋਲਡਰ ਦੀ ਗੇਂਦ 'ਤੇ ਸ਼ਾਈ ਦਾ ਸ਼ਿਕਾਰ ਬਣੇ। ਵਾਸ਼ਿੰਗਟਨ ਸੁੰਦਰ 33 ਦੌੜਾਂ ਬਣਾ ਆਊਟ ਹੋਏ। ਵੈਸਟਇੰਡੀਜ਼ ਵਲੋਂ ਅਲਜ਼ਾਰੀ ਜੋਸਫ਼ ਨੇ 2, ਓਡੇਨ ਸਮਿਥ ਨੇ 1, ਜੈਸਨ ਹੋਲਡਰ 4, ਫੈਬੀਅਨ ਐਲੇਨ ਨੇ 1 ਤੇ ਹੈਡੇਨ ਵਾਲਸ਼ ਨੇ 2 ਵਿਕਟਾਂ ਹਾਸਲ ਕੀਤੀਆਂ।
ਪਲੇਇੰਗ ਇਲੈਵਨ-
ਭਾਰਤ :- ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਦੀਪਕ ਚਾਹਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ।
ਵੈਸਟਇੰਡੀਜ਼ :- ਸ਼ਾਈ ਹੋਪ (ਵਿਕਟਕੀਪਰ), ਬ੍ਰੈਂਡਨ ਕਿੰਗ, ਡੈਰੇਨ ਬ੍ਰਾਵੋ, ਸ਼ਮਰਹ ਬਰੂਕਸ, ਨਿਕੋਲਸ ਪੂਰਨ (ਕਪਤਾਨ), ਜੇਸਨ ਹੋਲਡਰ, ਫੈਬੀਅਨ ਐਲਨ, ਓਡੀਨ ਸਮਿਥ, ਅਲਜ਼ਾਰੀ ਜੋਸੇਫ, ਹੇਡਨ ਵਾਲਸ਼, ਕੇਮਾਰ ਰੋਚ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਇਹ 2 ਵੱਡੇ ਖਿਡਾਰੀ ਹੋਏ ਬਾਹਰ
NEXT STORY