ਚੰਡੀਗੜ੍ਹ (ਮਨਮੋਹਨ ਸਿੰਘ)— ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੈਨੇਜਰ ਰਾਜੀਵ ਸ਼ੁਕਲਾ ਨੇ ਕਿਹਾ ਕਿ ਜਦ ਤੱਕ ਗੁਆਂਢੀ ਦੇਸ਼ ਪਾਕਿਸਤਾਨ ਦੇ ਨਾਲ ਸੰਬੰਧ ਸੁਖਾਵੇ ਨਹੀਂ ਹੋ ਜਾਂਦੇ ਉਦੋਂ ਤੱਕ ਭਾਰਤ ਉਨ੍ਹਾਂ ਨਾਲ ਕੋਈ ਵੀ ਘਰੇਲੂ ਸੀਰੀਜ਼ ਨਹੀਂ ਖੇਡੇਗਾ। ਸ਼ੁਕਲਾ ਦਾ ਕਹਿਣਾ ਹੈ ਕਿ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਇਸ ਬਾਰੇ 'ਚ ਸਥਿਤੀ ਸਪੱਸ਼ਟ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ਼ੁਕਲਾ ਨੇ ਕੇਂਦਰ ਦੀ ਮੋਦੀ ਸਰਕਾਰ ਦੇ 3 ਸਾਲ ਪੂਰੇ ਹੋ ਜਾਣ 'ਤੇ ਸਰਕਾਰ ਦੇ ਕੰਮਾਂ ਦੀ ਨਿੰਦਾ ਵੀ ਕੀਤੀ।
ਫ੍ਰੈਂਚ ਓਪਨ : ਟੈਨਿਸ ਖਿਡਾਰੀ ਨੇ ਮਹਿਲਾ ਪੱਤਰਕਾਰ ਨੂੰ ਚੁੰਮਿਆ
NEXT STORY