ਦੁਬਈ, (ਭਾਸ਼ਾ)- ਭਾਰਤ ਸ਼ੁੱਕਰਵਾਰ ਨੂੰ ਏ. ਸੀ. ਸੀ. (ਏਸ਼ੀਅਨ ਕ੍ਰਿਕਟ ਕੌਂਸਲ) ਪੁਰਸ਼ ਅੰਡਰ-19 ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਵਿਚ ਅਫਗਾਨਿਸਤਾਨ ਨਾਲ ਭਿੜੇਗਾ। ਪਹਿਲੇ ਦਿਨ ਦੇ ਦੂਜੇ ਮੈਚ ਵਿੱਚ ਪਾਕਿਸਤਾਨ ਦਾ ਸਾਹਮਣਾ ਨੇਪਾਲ ਨਾਲ ਹੋਵੇਗਾ। ਭਾਰਤ ਅਤੇ ਕੱਟੜ ਵਿਰੋਧੀ ਪਾਕਿਸਤਾਨ ਐਤਵਾਰ ਨੂੰ ਆਹਮੋ-ਸਾਹਮਣੇ ਹੋਣਗੇ। ਅਮੀਰਾਤ ਕ੍ਰਿਕਟ ਬੋਰਡ ਦੀ ਮੇਜ਼ਬਾਨੀ 'ਚ ਹੋਣ ਵਾਲੇ ਇਸ 50 ਓਵਰਾਂ ਦੇ ਟੂਰਨਾਮੈਂਟ 'ਚ ਅੱਠ ਟੀਮਾਂ ਚੋਟੀ ਦੇ ਸਥਾਨ ਲਈ ਇਕ-ਦੂਜੇ ਨਾਲ ਭਿੜਨਗੀਆਂ। ਇਨ੍ਹਾਂ ਟੀਮਾਂ ਨੂੰ ਚਾਰ-ਚਾਰ ਦੇ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ।
ਇਹ ਵੀ ਪੜ੍ਹੋ : ਇੰਗਲੈਂਡ ਵਿਰੁੱਧ ਟੀ-20 ਲੜੀ ’ਚ ਬਿਹਤਰ ਪ੍ਰਦਰਸ਼ਨ ਕਰਨ ਉਤਰੇਗੀ ਭਾਰਤੀ ਮਹਿਲਾ ਟੀਮ
ਗਰੁੱਪ ਏ ਵਿੱਚ ਭਾਰਤ, ਅਫਗਾਨਿਸਤਾਨ, ਨੇਪਾਲ ਅਤੇ ਪਾਕਿਸਤਾਨ ਸ਼ਾਮਲ ਹਨ। ਪੂਲ ਬੀ ਵਿੱਚ ਬੰਗਲਾਦੇਸ਼, ਜਾਪਾਨ, ਸ਼੍ਰੀਲੰਕਾ ਅਤੇ ਮੇਜ਼ਬਾਨ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ। ਹਰੇਕ ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ 'ਚ ਪ੍ਰਵੇਸ਼ ਕਰਨਗੀਆਂ ਜੋ 15 ਦਸੰਬਰ ਨੂੰ ਖੇਡੇ ਜਾਣਗੇ। ਟੂਰਨਾਮੈਂਟ ਦਾ ਫਾਈਨਲ 17 ਦਸੰਬਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਹੋਵੇਗਾ। ਸਾਰੇ ਗਰੁੱਪ ਮੈਚ ਅਤੇ ਸੈਮੀਫਾਈਨਲ ਆਈ. ਸੀ. ਸੀ. ਅਕੈਡਮੀ ਓਵਲਜ਼ ਇੱਕ ਅਤੇ ਦੋ ਵਿੱਚ ਖੇਡੇ ਜਾਣਗੇ। ਟੂਰਨਾਮੈਂਟ ਦੇ ਸਾਰੇ ਮੈਚ ਸਥਾਨਕ ਸਮੇਂ ਅਨੁਸਾਰ ਸਵੇਰੇ 9:30 ਵਜੇ ਸ਼ੁਰੂ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੋਹਿਤ, ਕੋਹਲੀ ਤੇ ਬੁਮਰਾਹ ਤੋਂ ਬਗੈਰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋਈ ਭਾਰਤੀ ਟੀਮ, 10 ਨੂੰ ਖੇਡੇਗੀ ਪਹਿਲਾ ਟੀ-20i
NEXT STORY